ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਕਰਵਾਈ ਪਹਿਲੀ ਰਿਹਰਸਲ

Saturday, Aug 08, 2026 - 05:30 AM (IST)

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਕਰਵਾਈ ਪਹਿਲੀ ਰਿਹਰਸਲ

ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ) : ਜ਼ਿਲ੍ਹਾ ਪਠਾਨਕੋਟ ਵਿੱਚ 15 ਅਗਸਤ ਨੂੰ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅੱਜ ਮਲਟੀਪਰਪਜ਼ ਸਪੋਰਟਸ ਸਟੇਡੀਅਮ, ਲਮੀਣੀ ਵਿਖੇ ਪਹਿਲੀ ਰਿਹਰਸਲ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਾਮ ਲੁਭਾਇਆ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੇਡ ਇੰਚਾਰਜ ਸਿੱਖਿਆ ਵਿਭਾਗ ਅਰੁਣ ਸ਼ਰਮਾ, ਸ਼ਿਖਾ, ਕੁਲਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਘਰ ਦੇ ਬਾਹਰ ਖੜ੍ਹੀ ਵਰਨਾ ਕਾਰ ਨੂੰ ਬਦਮਾਸ਼ਾਂ ਨੇ ਲਗਾਈ ਅੱਗ, CCTV 'ਚ ਕੈਦ ਹੋਈ ਵਾਰਦਾਤ

ਜ਼ਿਕਰਯੋਗ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ 15 ਅਗਸਤ ਨੂੰ ਮਲਟੀਪਰਪਜ਼ ਸਪੋਰਟਸ ਸਟੇਡੀਅਮ, ਲਮੀਣੀ, ਪਠਾਨਕੋਟ ਵਿਖੇ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਠਾਨਕੋਟ ਡਾ. ਪੱਲਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਅੱਜ ਹੋਈ ਪਹਿਲੀ ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਮਹਿਲਾ ਪੁਲਿਸ ਅਤੇ ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟਾਂ ਵੱਲੋਂ ਮਾਰਚ ਪਾਸਟ ਦਾ ਅਭਿਆਸ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਪੇਸ਼ਕਾਰੀਆਂ ਅਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੀ ਰਿਹਰਸਲ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਲਈ ਰਿਹਰਸਲਾਂ ਦਾ ਸਿਲਸਿਲਾ ਜਾਰੀ ਰਹੇਗਾ। ਇਸ ਤਹਿਤ 11 ਅਗਸਤ ਨੂੰ ਦੂਜੀ ਰਿਹਰਸਲ, ਜਦਕਿ 13 ਅਗਸਤ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ। ਫੁੱਲ ਡਰੈੱਸ ਰਿਹਰਸਲ ਦੌਰਾਨ ਸਮਾਗਮ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News