ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲਾ ਬਿਆਨ ਆਇਆ ਸਾਹਮਣੇ

Monday, Jan 01, 2024 - 05:35 PM (IST)

ਚੰਡੀਗੜ੍ਹ (ਬਿਊਰੋ) : ਸੀਨੀਅਰ ਆਈ. ਏ. ਐੱਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ’ਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ, ਅਸਰਦਾਇਕ, ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ ਜਾਵੇਗਾ। ਵਿਜੋਏ ਕੁਮਾਰ ਸਿੰਘ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਅਧੀਨ ਸਿੱਖਿਆ, ਸਿਹਤ, ਰੋਜ਼ਗਾਰ, ਸਨਅਤੀ ਵਿਕਾਸ ਅਤੇ ਹੋਰ ਸਬੰਧਤ ਖੇਤਰਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਨਿਰਧਾਰਤ ਸਮੇਂ ਦੇ ਅੰਦਰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ।

ਇਹ ਵੀ ਪੜ੍ਹੋ :  ਜਲੰਧਰ ’ਚ ਘਰ ਵਿਚੋਂ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ ’ਚ ਸਨਸਨੀਖੇਜ਼ ਖ਼ੁਲਾਸਾ

ਵਿਜੋਏ ਕੁਮਾਰ ਸਿੰਘ ਨੇ ਅੱਗੇ ਕਿਹਾ ਕਿ ਸਿਵਲ, ਪੁਲਸ ਅਤੇ ਹੋਰ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਜੋ ਸਰਹੱਦੀ ਸੂਬੇ ਦੇ ਵਡੇਰੇ ਹਿੱਤ ’ਚ ਹੈ। ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਅਹੁਦਾ ਸੰਭਾਲਣ ਲਈ ਵਧਾਈ ਦੇਣ ਪਹੁੰਚੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਹੋਰ ਵਧੇਰੇ ਮਿਹਨਤ ਤੇ ਸ਼ਿੱਦਤ ਨਾਲ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ। ਦੱਸਣਯੋਗ ਹੈ ਕਿ ਵਿਸ਼ੇਸ਼ ਮੁੱਖ ਸਕੱਤਰ ਜੋ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਹਨ, ਨੇ ਸੂਬਾ ਅਤੇ ਕੇਂਦਰ ਸਰਕਾਰਾਂ ’ਚ ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਈ ਹੈ। ਸਾਲ 1990 ਬੈਚ ਦੇ ਆਈ. ਏ. ਐੱਸ. ਅਧਿਕਾਰੀ ਭਾਰਤ ਸਰਕਾਰ ’ਚ ਪ੍ਰਸੋਨਲ ਤੇ ਟ੍ਰੇਨਿੰਗ ਵਿਭਾਗ ’ਚ ਸੰਯੁਕਤ ਸਕੱਤਰ, ਟੈਕਸਟਾਈਲ ਮੰਤਰਾਲੇ ’ਚ ਵਿਸ਼ੇਸ਼ ਸਕੱਤਰ, ਰੱਖਿਆ ਮੰਤਰਾਲੇ ਦੇ ਸਾਬਕਾ ਸੈਨਿਕਾਂ ਦੀ ਭਲਾਈ ਬਾਰੇ ਵਿਭਾਗ ’ਚ ਸਕੱਤਰ ਦੇ ਅਹੁਦੇ ਉਤੇ ਕੰਮ ਕੀਤਾ ਹੈ। ਉਨ੍ਹਾਂ ਨੂੰ ਜਨਤਕ ਸੇਵਾ ਪ੍ਰਤੀ ਸਰਗਰਮ ਅਤੇ ਜੁਆਬਦੇਹੀ ਵਾਲੀ ਪਹੁੰਚ ਰੱਖਣ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ। 

ਇਹ ਵੀ ਪੜ੍ਹੋ : ਮੋਗਾ ’ਚ ਕਬੱਡੀ ਖਿਡਾਰੀ ਨੂੰ ਗੋਲੀਆਂ ਮਾਰਨ ਵਾਲੇ ਸ਼ੂਟਰ ਗ੍ਰਿਫ਼ਤਾਰ, ਬਰਾਮਦ ਹੋਏ ਹਾਈਟੈੱਕ ਹਥਿਆਰ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Anuradha

Content Editor

Related News