ਪਹਿਲਾਂ ਪ੍ਰੇਮਿਕਾ ਨੇ ਪ੍ਰੇਮੀ ਨੂੰ ਬੁਲਾਇਆ ਘਰ, ਫਿਰ ਇੰਝ ਉਤਾਰ ਦਿੱਤਾ ਮੌਤ ਦੇ ਘਾਟ

Tuesday, Apr 09, 2024 - 03:52 PM (IST)

ਪਹਿਲਾਂ ਪ੍ਰੇਮਿਕਾ ਨੇ ਪ੍ਰੇਮੀ ਨੂੰ ਬੁਲਾਇਆ ਘਰ, ਫਿਰ ਇੰਝ ਉਤਾਰ ਦਿੱਤਾ ਮੌਤ ਦੇ ਘਾਟ

ਫਾਜ਼ਿਲਕਾ : ਫਾਜ਼ਿਲਕਾ ਦੀ ਰਾਧਾ ਸੁਆਮੀ ਕਾਲੋਨੀ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਕੁੜੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਮਿਲ ਕੇ ਇਕ ਨੌਜਵਾਨ ਨੂੰ ਘਰ ਬੁਲਾ ਕੇ ਉਸ ਦੀ ਪਹਿਲਾ ਕੁੱਟਮਾਰ ਕੀਤੀ ਅਤੇ ਫਿਰ ਕਤਲ ਕਰ ਦਿੱਤਾ। ਇਸ ਮਾਮਲੇ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕਾਂ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਕੁੜੀ ਸਮੇਤ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ। 

ਇਹ ਵੀ ਪੜ੍ਹੋ - CM ਸਣੇ ਕਈ ਮੰਤਰੀ ਸਡਾਣਾ ਬ੍ਰਦਰਜ਼ ਤੋਂ ਲੈ ਕੇ ਜਾਂਦੇ ਨੇ ਰੁਮਾਲਾ ਤੇ ਚੰਦੋਆ ਸਾਹਿਬ, ਰੀਝਾਂ ਨਾਲ ਹੁੰਦੀ ਹੈ ਮੀਨਾਕਾਰੀ

ਇਸ ਮਾਮਲੇ ਦੀ ਜਾਂਚ ਕਰ ਰਹੇ ਡੀਐੱਸਪੀ ਸੁਬੇਗ ਸਿੰਘ ਦਾ ਕਹਿਣਾ ਹੈ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਰਾਜਨ ਅਤੇ ਮੁਲਜ਼ਮ ਕੁੜੀ ਦੇ ਪ੍ਰੇਮ ਸਬੰਧ ਚੱਲ ਰਹੇ ਸਨ। ਬੀਤੇ ਦਿਨੀਂ ਜਦੋਂ ਉਹਨਾਂ ਦਾ ਪੁੱਤਰ ਘਰ ਨਹੀਂ ਪਹੁੰਚਿਆ ਤਾਂ ਉਨ੍ਹਾਂ ਨੂੰ ਚਿੰਤਾ ਹੋਣ ਲੱਗੀ। ਰਾਤ 11 ਵਜੇ ਰਾਜਨ ਦੀ ਪ੍ਰੇਮਿਕਾ ਦੀ ਭੈਣ ਦਾ ਫੋਨ ਆਇਆ ਕਿ ਰਾਜਨ ਉਸ ਦੇ ਘਰ ਹੈ। ਅਗਲੇ ਦਿਨ 7 ਅਪ੍ਰੈਲ ਨੂੰ ਬੇਟਾ ਘਰ ਨਹੀਂ ਆਇਆ। 

ਇਹ ਵੀ ਪੜ੍ਹੋ - ਅਕਸ਼ੈ ਤ੍ਰਿਤੀਆ ਤੱਕ ਨਵਾਂ ਰਿਕਾਰਡ ਕਾਇਮ ਕਰੇਗਾ 'ਸੋਨਾ'! ਧਨਤੇਰਸ ਤੱਕ ਅਸਮਾਨੀ ਪਹੁੰਚ ਜਾਵੇਗੀ ਕੀਮਤ

ਇਸ ਦੌਰਾਨ ਉਹਨਾਂ ਨੂੰ ਪਤਾ ਲੱਗਦਾ ਹੈ ਕਿ ਉਸ ਦੇ ਮੁੰਡੇ ਦੀ ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਘਰ ਬੁਲਾਇਆ ਅਤੇ ਫਿਰ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਜ਼ਖ਼ਮੀ ਹਾਲਤ ਵਿਚ ਰਾਜਨ ਨੂੰ ਫਰੀਦਕੋਟ ਦੇ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਮੁੰਡੇ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਦੱਸਿਆ ਕਿ ਪ੍ਰੇਮ ਸਬੰਧਾਂ ਕਾਰਨ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਮੁੰਡੇ ਨੂੰ ਬੁਰੀ ਤਰ੍ਹਾਂ ਕੁੱਟ-ਕੁੱਟ ਕੇ ਮਾਰ ਦਿੱਤਾ ਹੈ। ਉਕਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। 

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News