ਸ੍ਰੀ ਅਨੰਦਪੁਰ ਸਾਹਿਬ 'ਚ ਪਹਿਲੀ ਵਾਰ ਬੱਚਿਆਂ ਦਾ ਵਿਧਾਨ ਸਭਾ ਸੈਸ਼ਨ, ਸਿਆਸਤਦਾਨਾਂ ਦੇ ਰੂਪ 'ਚ ਵਿਚਰੇ ਵਿਦਿਆਰਥੀ
Wednesday, Nov 26, 2025 - 05:54 PM (IST)
ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)- ਪੰਜਾਬ ’ਚ ਪਹਿਲੀ ਵਾਰ ਬੱਚਿਆਂ ਦਾ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ। ਵਿਦਿਆਰਥੀਆਂ ਦਾ ਇਹ ਇਜਲਾਸ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ। ਇਸ ਇਜਲਾਸ ਵਿਚ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵਿਧਾਨ ਸਭਾ ਵਿੱਚ ਸਿਆਸਤ ਦਾਨਾਂ ਦੀ ਭੂਮਿਕਾ ਨਿਭਾਈ। ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੀ ਭੂਮਿਕਾ ਨਿਭਾਉਂਦੇ ਹੋਏ ਵਿਦਿਆਰਥੀ ਨਜ਼ਰ ਆਏ। ਇਤਿਹਾਸ ਵਿੱਚ ਪਹਿਲੀ ਵਾਰ 26 ਨਵੰਬਰ ਨੂੰ ਸੰਵਿਧਾਨ ਦਿਵਸ 'ਤੇ ਪੰਜਾਬ ਵਿਧਾਨ ਸਭਾ 'ਚ ਅਜਿਹਾ ਨਜ਼ਾਰਾ ਵੇਖਣ ਨੂੰ ਮਿਲਿਆ ਹੈ, ਜੋ ਇਤਿਹਾਸ 'ਚ ਦਰਜ ਹੋਇਆ।

ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਨਾਲ ਜੁੜੀ ਅਹਿਮ ਖ਼ਬਰ, ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
ਮਿਲੀ ਜਾਣਕਾਰੀ ਮੁਤਾਬਕ ਸਕੂਲ ਆਫ਼ ਐਮੀਨੈਂਸ, ਘਨੋਰੀ ਕਲਾਂ, ਜ਼ਿਲ੍ਹਾ ਸੰਗਰੂਰ ਦੇ ਹਰਕਮਲ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਭੂਮਿਕਾ ਨਿਭਾਈ। ਇਸੇ ਕਰਕੇ ਸੰਗਰੂਰ ਜ਼ਿਲ੍ਹੇ ਦੇ ਇਨ੍ਹਾਂ ਵਿਦਿਆਰਥੀਆਂ ਨੂੰ 19 ਨਵੰਬਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਸੀ। ਇਹ ਸੈਸ਼ਨ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਵਿੱਚੋਂ ਚੁਣੇ ਗਏ ਵਿਦਿਆਰਥੀਆਂ ਦੁਆਰਾ ਚਲਾਇਆ ਗਿਆ।

ਪੰਜਾਬ ਦੇ ਸਰਕਾਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਿਧਾਨ ਸਭਾ ਸਪੀਕਰ, ਮੁੱਖ ਮੰਤਰੀ ਅਤੇ ਵਿਧਾਇਕਾਂ ਦੀਆਂ ਭੂਮਿਕਾਵਾਂ ਨਿਭਾਈਆਂ। ਸਾਰੇ ਵਿਦਿਆਰਥੀ ਚੰਡੀਗੜ੍ਹ ਵਿਧਾਨ ਸਭਾ ਦੇ ਅੰਦਰ ਵਿਧਾਇਕਾਂ ਵਾਂਗ ਹੀ ਕੰਮ ਕਰਦੇ ਵਿਖਾਈ ਦਿੱਤੇ। ਸਕੂਲ ਆਫ਼ ਐਮੀਨੈਂਸ ਛਾਜਲੀ ਦੇ 11ਵੀਂ ਜਮਾਤ ਦੇ ਵਿਦਿਆਰਥੀ ਲਖਬੀਰ ਸਿੰਘ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਭੂਮਿਕਾ ਨਿਭਾਈ। ਇਸ ਦੌਰਾਨ ਕਾਫ਼ੀ ਹੰਗਾਮਾ ਵੀ ਵੇਖਣ ਨੂੰ ਮਿਲਿਆ। ਸਕੂਲ ਆਫ਼ ਐਮੀਨੈਂਸ ਸੁਨਾਮ ਦੇ ਵਿਦਿਆਰਥੀ ਅਨਿਕ ਮੈਰੀ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਭੂਮਿਕਾ ਨਿਭਾਈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੇ ਮੋਹਿਤ ਸਿੰਘ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਭੂਮਿਕਾ ਨਿਭਾਉਂਦੇ ਨਜ਼ਰ ਆਏ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪੰਜਾਬ ਵਿੱਚ ਪਹਿਲਾ ਅਜਿਹਾ ਸੈਸ਼ਨ ਹੈ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਬਾਰੇ ਸਿੱਖਿਅਤ ਕਰਨਾ ਹੈ। ਇਹ ਸੈਸ਼ਨ ਵਿਦਿਆਰਥੀਆਂ ਵਿੱਚ ਰਾਜਨੀਤਿਕ ਜਾਗਰੂਕਤਾ ਨੂੰ ਉਤਸ਼ਾਹਿਤ ਕਰੇਗਾ ਅਤੇ ਉਨ੍ਹਾਂ ਨੂੰ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕਾਂ ਵਜੋਂ ਵਿਕਸਤ ਕਰੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਸਬੰਧੀ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਨੇ 28 ਤਾਰੀਖ਼ ਤੱਕ ਕੀਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
