ਅਹਿਮ ਖ਼ਬਰ : ਪੰਜਾਬ ’ਚ ਪਹਿਲੀ ਵਾਰ ਸਰਕਾਰੀ ਹਸਪਤਾਲ ’ਚ ਲੇਜ਼ਰ ਨਾਲ ਬਵਾਸੀਰ ਦਾ ਆਪ੍ਰੇਸ਼ਨ
Wednesday, Dec 20, 2023 - 11:03 AM (IST)
ਮੋਹਾਲੀ (ਪਰਦੀਪ) : ਜ਼ਿਲ੍ਹਾ ਹਸਪਤਾਲ ਮੋਹਾਲੀ ਨੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮਾਮਲੇ ’ਚ ਇਕ ਹੋਰ ਪ੍ਰਾਪਤੀ ਕੀਤੀ ਹੈ। ਹਸਪਤਾਲ ਦੇ ਸਰਜਰੀ ਵਿਭਾਗ ’ਚ ਪਹਿਲੀ ਵਾਰ ਮਰੀਜ਼ ਦੀ ਬਵਾਸੀਰ ਦਾ ਆਪ੍ਰੇਸ਼ਨ ਲੇਜ਼ਰ ਮਸ਼ੀਨ ਨਾਲ ਕੀਤਾ ਗਿਆ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਐੱਸ. ਐੱਮ. ਓ. ਡਾ. ਐੱਚ. ਐੱਸ. ਚੀਮਾ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ’ਚੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਅਜਿਹਾ ਪਹਿਲਾ ਹਸਪਤਾਲ ਹੈ, ਜਿੱਥੇ ਲੇਜ਼ਰ ਨਾਲ ਬਵਾਸੀਰ ਦਾ ਆਪ੍ਰੇਸ਼ਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਰਜਿਸਟਰੀ ਕਰਾਉਣੀ ਹੋਵੇਗੀ ਸੌਖੀ, ਪਾਸਪੋਰਟ ਦੀ ਤਰਜ਼ 'ਤੇ ਹੋਵੇਗਾ ਸਾਰਾ ਕੰਮ
ਉਨ੍ਹਾਂ ਕਿਹਾ ਕਿ ਇਸ ਕਾਮਯਾਬ ਆਪ੍ਰੇਸ਼ਨ ਦਾ ਸਿਹਰਾ ਲੈਪਰੋਸਕੋਪਿਕ ਸਰਜਨ ਡਾ. ਵਿਨੀਤ ਕੰਬੋਜ ਤੇ ਉਨ੍ਹਾਂ ਦੀ ਟੀਮ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪੂਰੀ ਮਿਹਨਤ ਤੇ ਲਗਨ ਨਾਲ ਇਸ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬਵਾਸੀਰ ਦਾ ਲੇਜ਼ਰ ਆਪ੍ਰੇਸ਼ਨ ਸਿਰਫ਼ ਵੱਡੇ ਨਿੱਜੀ ਹਸਪਤਾਲਾਂ 'ਚ ਹੀ ਹੁੰਦਾ ਹੈ, ਜਿਥੇ ਮਰੀਜ਼ ਨੂੰ ਕਾਫ਼ੀ ਫ਼ੀਸ ਅਦਾ ਕਰਨੀ ਪੈਂਦੀ ਹੈ, ਜਦੋਂ ਕਿ ਸਰਕਾਰੀ ਹਸਪਤਾਲ ਵਿਚ ਉਸ ਨੂੰ ਨਾਮਾਤਰ ਫ਼ੀਸ ਦੇਣੀ ਪਈ ਹੈ।
ਇਹ ਵੀ ਪੜ੍ਹੋ : ਫਗਵਾੜਾ ਨੇੜੇ ਤੜਕੇ ਸਵੇਰੇ ਵੱਡਾ ਹਾਦਸਾ, ਬੇਕਾਬੂ ਹੋ ਕੇ ਨਹਿਰ 'ਚ ਡਿੱਗੀ ਕਾਰ, 2 ਲੋਕਾਂ ਦੀ ਮੌਤ
ਉਨ੍ਹਾਂ ਇਹ ਵੀ ਦੱਸਿਆ ਕਿ ਆਪ੍ਰੇਸ਼ਨ ਤੋਂ ਬਾਅਦ ਮਰੀਜ਼ ਦੀ ਹਾਲਤ ਬਿਲਕੁੱਲ ਠੀਕ ਹੈ। ਜ਼ਿਕਰਯੋਗ ਹੈ ਕਿ ਹਸਪਤਾਲ ਦੇ ਸਰਜਰੀ ਵਿਭਾਗ ’ਚ ਮਾਹਿਰ ਡਾਕਟਰਾਂ ਵਲੋਂ ਵੱਖ-ਵੱਖ ਬੀਮਾਰੀਆਂ ਜਿਵੇਂ ਹਰਨੀਆਂ, ਪੱਥਰੀਆਂ, ਗਦੂਦਾਂ ਤੇ ਬਵਾਸੀਰ ਆਦਿ ਦੇ ਸਫ਼ਲਤਾ ਪੂਰਵਰਕ ਆਪ੍ਰੇਸ਼ਨ ਕੀਤੇ ਜਾ ਰਹੇ ਹਨ। ਇਹ ਸਾਰੇ ਆਪ੍ਰੇਸ਼ਨ ਦੂਰਬੀਨ ਨਾਲ ਕੀਤੇ ਜਾਂਦੇ ਹਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8