ਹੁਣ ਵਿਦੇਸ਼ਾਂ ''ਚ ਵੀ ਆਪਣੀ ਮਹਿਕ ਫੈਲਾਵੇਗੀ ਪਠਾਨਕੋਟ ਦੀ ਲੀਚੀ, ਪਹਿਲੀ ਵਾਰ ਭੇਜੀ ਗਈ ਲੰਡਨ
Saturday, Jun 29, 2024 - 10:22 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਸਰਹੱਦੀ ਜ਼ਿਲ੍ਹੇ ਪਠਾਨਕੋਟ ਦੀ ਲੀਚੀ ਹੁਣ ਸਿਰਫ ਭਾਰਤ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਆਪਣੀ ਮਹਿਕ ਫੈਲਾਵੇਗੀ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਹਿਲੀ ਵਾਰ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ, ਜਿਸ ਤਹਿਤ ਪਠਾਨਕੋਟ ਦੀ ਲੀਚੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਿਦੇਸ਼ ਵਿਚ ਭੇਜਿਆ ਗਿਆ ਹੈ। ਪਠਾਨਕੋਟ ਨੂੰ ਲੀਚੀ ਜ਼ੋਨ ਦਾ ਨਾਮ ਦਿੱਤਾ ਗਿਆ ਹੈ ਅਤੇ ਇੱਥੋਂ ਦੀ ਲੀਚੀ ਹੁਣ ਦੇਸ਼ ਵਿੱਚ ਹੀ ਨਹੀਂ ਬਲਕਿ ਵਿਦੇਸ਼ੀ ਲੋਕਾਂ ਵਿੱਚ ਵੀ ਪਹਿਲੀ ਖੇਪ ਬਣ ਜਾਵੇਗੀ। ਜਿਸ ਨੂੰ ਪਠਾਨਕੋਟ ਤੋਂ ਲੰਡਨ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਲਾਡੋਵਾਲ ਟੋਲ ਪਲਾਜ਼ਾ 'ਤੇ 13ਵੇਂ ਦਿਨ ਵੀ ਧਰਨਾ ਜਾਰੀ, ਕਿਸਾਨ ਜਥੇਬੰਦੀ ਨੇ ਜਿੰਦੇ ਲਾਉਣ ਦੀ ਸ਼ੁਰੂ ਕੀਤੀ ਤਿਆਰੀ
ਬਾਗਬਾਨੀ ਵਿਭਾਗ ਦੇ ਨੋਡਲ ਅਫਸਰ ਜਤਿੰਦਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪਹਿਲੀ ਵਾਰ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ ਭੇਜਿਆ ਗਿਆ ਹੈ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਬਰਾਮਦਕਾਰਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਨਿਰਯਾਤ ਕੀਤਾ ਜਾਵੇਗਾ, ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਲੀਚੀ ਨੂੰ ਹੋਰ ਦੇਸ਼ਾਂ ਵਿੱਚ ਵੀ ਨਿਰਯਾਤ ਕੀਤਾ ਜਾਵੇਗਾ। ਇਸ ਨਾਲ ਸਰਹੱਦੀ ਜ਼ਿਲ੍ਹੇ ਦਾ ਮਾਣ ਨਾਲ ਸਿਰ ਹੋ ਉੱਚਾ ਹੋਇਆ ਹੈ।
ਇਹ ਵੀ ਪੜ੍ਹੋ- ਹਥਿਆਰਾਂ ਨਾਲ ਲੈਸ ਹੋ ਕੇ ਸ਼ਰੇਆਮ ਲਲਕਾਰੇ ਮਾਰਨ ਵਾਲੇ ਨੌਜਵਾਨਾਂ ਖਿਲਾਫ ਪਰਚਾ ਦਰਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e