ਪਹਿਲੀ ਪਤਨੀ ਦੇ ਛੱਡਣ ਮਗਰੋਂ ਨੌਜਵਾਨ ਨੇ ਕਰਵਾਈ ਲਵ-ਮੈਰਿਜ, ਸ਼ੱਕੀ ਹਾਲਾਤ ’ਚ ਹੋਈ ਮੌਤ
Saturday, May 06, 2023 - 07:27 PM (IST)

ਝਬਾਲ (ਨਰਿੰਦਰ)-ਥਾਣਾ ਝਬਾਲ ਅਧੀਨ ਆਉਂਦੇ ਪਿੰਡ ਜਗਤਪੁਰਾ ਵਿਖੇ ਅੱਜ ਇਕ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ ਹੋਣ ਤੋਂ ਬਾਅਦ ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਰਾਜਬੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜਗਤਪੁਰਾ ਦੇ ਭਰਾ ਅਜੈਪਾਲ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਰਾਜਬੀਰ ਸਿੰਘ ਦੀ ਪਹਿਲੀ ਪਤਨੀ ਵੱਲੋਂ ਉਸ ਨੂੰ ਛੱਡ ਕੇ ਜਾਣ ਤੋਂ ਬਾਅਦ ਉਸ ਨੇ ਨਿੰਦਰ ਕੌਰ ਵਾਸੀ ਪੰਜਵੜ ਨਾਲ ਪ੍ਰੇਮ ਵਿਆਹ ਕਰਵਾ ਲਿਆ, ਜਿਸ ਦੇ ਘਰ ਇਕ ਲੜਕੀ ਨੇ ਜਨਮ ਲਿਆ ਪਰ ਉਸ ਦੇ ਭਰਾ ਦਾ ਆਪਣੀ ਇਸ ਦੂਜੀ ਪਤਨੀ ਨਾਲ ਕਲੇਸ਼ ਰਹਿੰਦਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਆਪਣੀ ਪਤਨੀ ਨੂੰ ਲੈ ਕੇ ਆਇਆ ਸੀ ।
ਇਹ ਖ਼ਬਰ ਵੀ ਪੜ੍ਹੋ : ਜਲੰਧਰ ’ਚ ਭਾਜਪਾ ਦਾ ਵੱਡਾ ਰੋਡ ਸ਼ੋਅ, ਵੱਡੀ ਗਿਣਤੀ ’ਚ ਲੋਕਾਂ ਨੇ ਕੀਤੀ ਸ਼ਮੂਲੀਅਤ
ਉਸ ਨੇ ਦੱਸਿਆ ਕਿ ਪੰਚਾਇਤ ਨੇ ਵੀ ਇਕ-ਦੋ ਵਾਰ ਇਨ੍ਹਾਂ ਦਾ ਫ਼ੈਸਲਾ ਕਰਵਾਇਆ ਸੀ, ਜਦਕਿ ਅੱਜ ਸਵੇਰੇ ਮੇਰੇ ਭਰਾ ਦੀ ਅਚਾਨਕ ਹੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਸਾਨੂੰ ਪੂਰਾ ਸ਼ੱਕ ਹੈ ਕਿ ਮੇਰੇ ਭਰਾ ਨੇ ਦੁਖ਼ੀ ਹੋ ਕੇ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕੀਤੀ ਹੈ, ਜਦਕਿ ਥਾਣਾ ਮੁਖੀ ਕੇਵਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਭਰਾ ਅਜੈਪਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ 174 ਦੀ ਕਾਰਵਾਈ ਕਰ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਜੋ ਰਿਪੋਰਟ ਆਵੇਗੀ, ਉਸ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।