ਪੰਜਾਬ ਸਰਕਾਰ ਵੱਲੋਂ ਸਰਦੀਆਂ ਦੇ ਸਨਮੁੱਖ ਮੱਛੀ ਪਾਲਕਾਂ ਲਈ ਐਡਵਾਈਜ਼ਰੀ ਜਾਰੀ

12/08/2022 10:32:05 AM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਵੱਲੋਂ ਸਰਦੀਆਂ ਦੇ ਮੌਸਮ ਦੇ ਸਨਮੁੱਖ ਮੱਛੀ ਪਾਲਕਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਦੀਆਂ ਵੱਧਣ ਦੇ ਮੱਦੇਨਜ਼ਰ ਸੂਬੇ ਦੇ ਮੱਛੀ ਪਾਲਕਾਂ ਨੂੰ ਕਿਸੇ ਕਿਸਮ ਦੇ ਨੁਕਸਾਨ ਤੋਂ ਬਚਾਉਣ ਲਈ ਤਲਾਬਾਂ 'ਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਲਈ ਕਿਹਾ ਗਿਆ ਹੈ ਤਾਂ ਜੋ ਮੱਛੀ ਨੂੰ ਠੰਡ ਦੀ ਮਾਰ ਤੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ : ਵਿਜੀਲੈਂਸ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ, ਰਿਸ਼ਵਤ ਲੈਂਦਿਆਂ ASI ਨੂੰ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਇਸ ਤੋਂ ਇਲਾਵਾ ਤਾਪਮਾਨ ਅਨੁਸਾਰ ਮੱਛੀ ਦੀ ਖ਼ੁਰਾਕ ਘਟਾਉਣ, ਜੈਵਿਕ ਖਾਦਾਂ ਦੀ ਵਰਤੋਂ ਘਟਾਉਣ/ਬੰਦ ਕਰਨ, ਸਵੇਰ ਦੇ ਸਮੇਂ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਤਲਾਅ ਵਿਚ ਤਾਜ਼ਾ ਪਾਣੀ/ਏਰੀਏਟਰ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ‘ਆਪ’ ਸਰਕਾਰ ਨੇ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ

ਐਡਵਾਈਜ਼ਰੀ ਮੁਤਾਬਕ ਮੱਛੀ ਪਾਲਕਾਂ ਨੂੰ ਆਕਸੀਜਨ ਦੀਆਂ ਗੋਲੀਆਂ ਜਾਂ ਪਾਊਡਰ ਆਪਣੇ ਫ਼ਾਰਮਾਂ ’ਤੇ ਲਾਜ਼ਮੀ ਤੌਰ ’ਤੇ ਰੱਖਣ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ ਸਰਦੀਆਂ ਦੇ ਮੌਸਮ 'ਚ ਮੱਛੀ ਨੂੰ ਬੀਮਾਰੀ ਲੱਗਣ ਦੀ ਵਧੇਰੇ ਸੰਭਾਵਨਾ ਦੇ ਸਨਮੁੱਖ ਮੱਛੀ ਦੇ ਬਚਾਅ ਲਈ ਤਲਾਅ 'ਚ 400 ਮਿ. ਲੀ. ਪ੍ਰਤੀ ਏਕੜ ਸੀਫੈਕਸ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News