ਵੱਖ-ਵੱਖ ਹਾਦਸਿਆਂ ''ਚ 5 ਜ਼ਖਮੀ

05/26/2018 12:52:21 AM

ਹੁਸ਼ਿਆਰਪੁਰ, (ਅਮਰਿੰਦਰ)- ਸ਼ਹਿਰ 'ਚ ਅੱਜ 2 ਵੱਖ-ਵੱਖ ਸੜਕ ਹਾਦਸਿਆਂ 'ਚ 2 ਔਰਤਾ ਸਮੇਤ 3 ਲੋਕ ਜ਼ਖਮੀ ਹੋ ਗਏ। ਸਿਵਲ ਹਸਪਤਾਲ 'ਚ ਇਲਾਜ ਅਧੀਨ ਦਰਸ਼ਨ ਸਿੰਘ ਪੁੱਤਰ ਹਰਜਾਪ ਸਿੰਘ ਵਾਸੀ ਪਿੱਪਲਾਂਵਾਲਾ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ। ਜਦੋਂ ਰਾਮਗੜ੍ਹੀਆ ਚੌਕ ਨਜ਼ਦੀਕ ਪਹੁੰਚਿਆ ਤਾਂ ਅਣਪਛਾਤੇ ਵਾਹਨ ਨੇ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।
ਇਸੇ ਤਰ੍ਹਾਂ ਫਗਵਾੜਾ ਰੋਡ 'ਤੇ ਪੁਰਹੀਰਾਂ 'ਚ ਬੇਕਾਬੂ ਟਰੱਕ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਜੋੜੇ ਖਮਾਨ ਸਿੰਘ ਤੇ ਸਰੋਜ ਵਾਸੀ ਪੁਰਹੀਰਾਂ ਜ਼ਖਮੀ ਹੋ ਗਏ। ਲੋਕਾਂ ਨੇ ਦੋਨਾਂ ਨੂੰ ਹੀ ਤੁਰੰਤ ਹੀ ਇਲਾਜ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ। ਡਾਕਟਰਾਂ ਅਨੁਸਾਰ ਸਰੋਜ ਦੇ ਸਿਰ 'ਚ ਗੰਭੀਰ ਸੱਟਾਂ ਲੱਗੀਆ ਜਦਕਿ ਉਸ ਦੇ ਪਤੀ ਖਮਾਨ ਸਿੰਘ ਦੀ ਹਾਲਤ 'ਚ ਸੁਧਾਰ ਹੈ। ਇਸੇ ਤਰ੍ਹਾਂ ਅੱਜ ਦੁਪਹਿਰ 12 ਵਜੇ ਦੇ ਕਰੀਬ ਦਸੂਹਾ ਰੋਡ 'ਤੇ ਹੋਏ ਸੜਕ ਹਾਦਸੇ 'ਚ ਐਕਟਿਵਾ ਸਵਾਰ ਜੋੜੇ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ। ਆਸ-ਪਾਸ ਦੇ ਲੋਕਾਂ ਨੇ ਪਤੀ-ਪਤਨੀ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਹਾਦਸੇ ਦਾ ਸ਼ਿਕਾਰ ਹੋਏ ਸੇਵਾ ਮੁਕਤ ਫੌਜੀ ਦਵਿੰਦਰ ਸਿੰਘ ਵਾਸੀ ਧੂਤ ਕਲਾਂ ਦੀ ਹਾਲਤ ਗੰਭੀਰ ਦੇਖਦਿਆਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਰੈਫਰ ਕਰ ਦਿੱਤਾ ਹੈ। ਡਾਕਟਰਾਂ  ਅਨੁਸਾਰ ਦਵਿੰਦਰ ਸਿੰਘ ਦੀ ਪਤਨੀ ਸੁਨੀਤਾ ਦੀ ਹਾਲਤ 'ਚ ਸੁਧਾਰ ਹੋ ਰਿਹਾ ਹੈ। 
ਇਸ ਮੌਕੇ ਸੁਨੀਤਾ ਨੇ ਦੱਸਿਆ ਕਿ ਉਹ ਆਪਣੇ ਪਤੀ ਨਾਲ ਫੌਜੀ ਕੰਟੀਨ ਤੋਂ ਸਮਾਨ ਖਰੀਦਣ ਲਈ ਐਕਟਿਵਾ 'ਤੇ ਸਵਾਰ ਹੋ ਕੇ ਹੁਸ਼ਿਆਰਪੁਰ ਆ ਰਹੇ ਸਨ ਕਿ ਰਸਤੇ ਵਿਚ ਭੀਖੋਵਾਲ ਦੇ ਕੋਲ ਅਚਾਨਕ ਇਕ ਕੁਲਫੀ ਵੇਚਣ ਵਾਲਾ ਰੇਹੜੀ ਲੈ ਕੇ ਅੱਗੇ ਆ ਗਿਆ। ਜਿਸਨੂੰ ਬਚਾਉਂਦਿਆਂ ਉਹ ਹਾਦਸਾਗ੍ਰਸਤ ਹੋ ਗਏ ਤੇ ਸੜਕ 'ਤੇ ਡਿੱਗ ਕੇ ਜ਼ਖ਼ਮੀ ਹੋ ਗਏ।