ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ
Saturday, Mar 01, 2025 - 11:16 AM (IST)

ਤਰਨਤਾਰਨ (ਰਮਨ)- ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਪੰਡੋਰੀ ਗੋਲਾ ਵਿਖੇ ਸੋਗ ਪਰਸ ਗਿਆ ਹੈ। ਦਰਅਸਲ ਇਕ ਘਰ ਦੀ ਛੱਤ ਡਿੱਗਣ ਕਰਕੇ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਸ਼ਿਕਾਰ 'ਚ ਪਤੀ-ਪਤਨੀ ਅਤੇ ਤਿੰਨ ਬੱਚੇ ਹੋਏ।
ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ ਇਕ ਹੋਰ ਜ਼ਬਰਦਸਤ ਐਨਕਾਊਂਟਰ, ਕੀਤੀ ਤਾਬੜਤੋੜ ਫਾਇਰਿੰਗ
ਹਾਦਸੇ ਤੋਂ ਬਾਅਦ ਥਾਣਾ ਸਦਰ ਦੀ ਪੁਲਸ ਅਤੇ ਪਿੰਡ ਵਾਸੀਆਂ ਵੱਲੋਂ ਛੱਤ ਦੇ ਮਲਬੇ ਹੇਠਾਂ ਫਸੇ ਪੰਜਾਂ ਜੀਆਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਤਰਨਤਾਰਨ ਦੇ ਸਦਰ ਥਾਣੇ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਕਰ ਰਹੀ ਹੈ। ਉੱਥੇ ਹੀ ਦੂਜੇ ਪਾਸੇ ਪੂਰੇ ਇਲਾਕੇ 'ਚ ਸੋਗ ਪਸਰ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਬਜ਼ੁਰਗ ਵਿਅਕਤੀ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8