ਲੋਕ ਸਭਾ ਚੋਣਾਂ 2024 : ਤੀਜੇ ਦਿਨ ਤਿੰਨ ਆਜ਼ਾਦ ਉਮੀਦਵਾਰਾਂ ਸਮੇਤ ਪੰਜ ਨਾਮਜ਼ਦਗੀਆਂ ਦਾਖ਼ਲ ਕੀਤੀਆਂ

05/09/2024 7:07:44 PM

ਲੁਧਿਆਣਾ (ਬਿਊਰੋ) : ਬੁੱਧਵਾਰ ਨੂੰ ਨਾਮਜ਼ਦਗੀ ਦਾਖ਼ਲ ਕਰਨ ਦੇ ਤੀਜੇ ਦਿਨ ਪੰਜ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।  ਇਨ੍ਹਾਂ ’ਚ ਤਿੰਨ ਆਜ਼ਾਦ ਉਮੀਦਵਾਰ, ਇੱਕ ਆਮ ਲੋਕ ਪਾਰਟੀ ਯੂਨਾਈਟਿਡ ਅਤੇ ਇੱਕ ਸਰਵਜਨ ਸੇਵਾ ਪਾਰਟੀ ਦਾ ਉਮੀਦਵਾਰ ਸ਼ਾਮਲ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਕੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰਾਂ ’ਚ ਆਮ ਲੋਕ ਪਾਰਟੀ ਯੂਨਾਈਟਿਡ ਤੋਂ ਦਵਿੰਦਰ ਸਿੰਘ (47), ਸਰਵਜਨ ਸੇਵਾ ਪਾਰਟੀ ਦੇ ਗੁਰਸੇਵਕ ਸਿੰਘ (51), ਜੈ ਪ੍ਰਕਾਸ਼  ਜੈਨ (45), ਸਿਮਰਨਦੀਪ ਸਿੰਘ (34) ਅਤੇ ਰਵਿੰਦਰਪਾਲ ਸਿੰਘ (34) ਆਜ਼ਾਦ ਉਮੀਦਵਾਰਾਂ ਵਜੋਂ ਸ਼ਾਮਲ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਮੀਦਵਾਰਾਂ ਨੇ ਭਾਰਤ ਦੇ ਸੰਵਿਧਾਨ ਦੀ ਪਾਲਣਾ ਕਰਨ, ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦਾ ਪ੍ਰਣ ਵੀ ਲਿਆ।

PunjabKesari

ਤਿੰਨ ਆਜ਼ਾਦ ਉਮੀਦਵਾਰਾਂ ਨਾਮਜ਼ਦਗੀ ਦੇ ਦੂਜੇ ਦਿਨ- 8 ਮਈ ਨੂੰ ) ਸਮੇਤ ਕੁੱਲ ਅੱਠ ਉਮੀਦਵਾਰਾਂ ਨੇ ਹੁਣ ਤੱਕ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ।  

ਇਹ ਖ਼ਬਰ ਵੀ ਪੜ੍ਹੋ : ਹੁਣ ਮੈਨੂੰ ਬੋਲਣ ਦੀ ਲੋੜ ਨਹੀਂ, ਜਨਤਾ ਦੀ ਆਵਾਜ਼ ਹੀ ਦੱਸਦੀ ਹੈ ਕਿ ‘ਆਪ’ 13-0 ਨਾਲ ਜਿੱਤੇਗੀ : ਭਗਵੰਤ ਮਾਨ

ਪਹਿਲੇ ਦਿਨ (7 ਮਈ) ਨੂੰ ਕੋਈ ਨਾਮਜ਼ਦਗੀ ਦਾਖ਼ਲ ਨਹੀਂ ਕੀਤੀ ਗਈ। ਜਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ ਮੰਗਲਵਾਰ (7 ਮਈ) ਨੂੰ ਜਾਰੀ ਕੀਤਾ ਗਿਆ ਸੀ।  ਉਮੀਦਵਾਰ 14 ਮਈ, 2024 (ਮੰਗਲਵਾਰ) ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ।  ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ।  

PunjabKesari

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਹ ਵੀ ਦੱਸਿਆ ਕਿ 7 ਮਈ ਤੋਂ 14 ਮਈ, 2024 ਤੱਕ ਜਨਤਕ ਛੁੱਟੀਆਂ ਨੂੰ ਛੱਡ ਕੇ ਕਿਸੇ ਵੀ ਅਧਿਸੂਚਿਤ ਦਿਨ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 10 ਮਈ, 2024 (ਕੱਲ੍ਹ) ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਹੈ।  ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਅਧੀਨ ਛੁੱਟੀ ਨਹੀਂ ਹੈ। ਇਸ ਲਈ ਉਮੀਦਵਾਰ ਭਲਕੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ।  ਹਾਲਾਂਕਿ, 11 ਮਈ, 2024, ਦੂਜਾ ਸ਼ਨੀਵਾਰ ਹੋਣ ਕਰਕੇ ਅਤੇ 12 ਮਈ, 2024, ਐਤਵਾਰ ਹੋਣ ਕਰਕੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਅਧੀਨ ਛੁੱਟੀਆਂ ਹਨ। ਇਸ ਲਈ, ਇਨ੍ਹਾਂ ਦਿਨਾਂ ’ਚ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਦੇ ਹਨ।

PunjabKesari

ਪੰਜਾਬ ’ਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣ ਦਾ ਦਿਨ ਨਿਰਧਾਰਤ ਕੀਤਾ ਗਿਆ ਹੈ, ਜਿਸ ’ਚ ਪੰਜਾਬ ਸਮੇਤ ਦੇਸ਼ ਭਰ ’ਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੈ।

ਇਹ ਖ਼ਬਰ ਵੀ ਪੜ੍ਹੋ :  ਚੋਣ ਅਧਿਕਾਰੀ ਵੱਲੋਂ ਕਮਿਸ਼ਨਰ ਤੇ SSP ਨੂੰ ਉਮੀਦਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਜਾਰੀ 

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News