ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ

Friday, Sep 18, 2026 - 05:22 PM (IST)

ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਪੁਲਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਕੈਪਸੂਲ ਬਰਾਮਦ ਕਰਕੇ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਥਰਮਲ ਪੁਲਸ ਵਲੋਂ ਫੇਜ਼-4-5 ਵਿਖੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਵਲੋਂ ਮੋਟਰਸਾਈਕਲ ਸਵਾਰ ਦੀਪਕ ਕੁਮਾਰ ਅਤੇ ਗੀਤ ਗਾਂਧੀ ਵਾਸੀ ਬਠਿੰਡਾ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਪੁਲਸ ਵਲੋਂ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ 16.19 ਗ੍ਰਾਮ ਹੈਰੋਇਨ ਬਰਾਮਦ ਕਰਕੇ ਦੋਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਸਦਰ ਬਠਿੰਡਾ ਪੁਲਸ ਵਲੋਂ ਪਿੰਡ ਜੋਧਪੁਰ ਰੋਮਾਣਾ ਤੋਂ ਮੁਲਜ਼ਮ ਬੂਟਾ ਸਿੰਘ ਵਾਸੀ ਬੀੜ ਤਲਾਬ ਨੂੰ ਗ੍ਰਿਫ਼ਤਾਰ ਕਰਕੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਗਈ ਹੈ। ਮੌੜ ਪੁਲਸ ਵਲੋਂ ਮੌੜ ਮੰਡੀ ਤੋਂ ਮੁਲਜ਼ਮ ਅਨਿਲ ਕੁਮਾਰ ਵਾਸੀ ਮੌੜ ਮੰਡੀ ਅਤੇ ਰਵੀ ਸਿੰਘ ਵਾਸੀ ਮੋੜ ਕਲਾਂ ਨੂੰ ਗ੍ਰਿਫ਼ਤਾਰ ਕਰਕੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 


author

Babita

Content Editor

Related News