ਪੰਜ ਨੌਜਵਾਨਾਂ ਖਿਲਾਫ਼ ਕੇਸ ਦਰਜ, ਜਾਂਚ ਸ਼ੁਰੂ

Tuesday, Sep 19, 2017 - 07:03 AM (IST)

ਪੰਜ ਨੌਜਵਾਨਾਂ ਖਿਲਾਫ਼ ਕੇਸ ਦਰਜ, ਜਾਂਚ ਸ਼ੁਰੂ

ਪੱਟੀ,   (ਪਾਠਕ)-   ਸ਼ਨੀਵਾਰ ਦੀ ਰਾਤ ਨੂੰ ਪੁਰਾਣੀ ਰੰਜਿਸ਼ ਕਾਰਨ ਸਿਵਲ ਹਸਪਤਾਲ ਪੱਟੀ ਵਿਖੇ ਦਾਖਲ ਹੋ ਕੇ ਮਰੀਜ਼ 'ਤੇ ਹਮਲਾ ਕਰਦਿਆਂ ਸੱਟਾਂ ਮਾਰਨ ਦੀ ਕੋਸ਼ਿਸ਼ ਕਰਨ ਤੇ ਗੋਲੀਆਂ ਚਲਾ ਕੇ ਦਹਿਸ਼ਤ ਪੈਦਾ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਪੁਲਸ ਨੇ ਪੰਜ ਲੋਕਾਂ ਖਿਲਾਫ ਕੇਸ ਦਰਜ ਕੀਤਾ ਹੈ।
ਹਾਲਾਂਕਿ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਸੰਦੀਪ ਸਿੰਘ ਪੁੱਤਰ ਗੁਲਜਾਰ ਸਿੰਘ ਨਿਵਾਸੀ ਪੱਟੀ ਨੇ ਦੱਸਿਆ ਕਿ ਉਸ ਦਾ ਦੋਸਤ ਗੁਲਸ਼ੇਰ ਸਿੰਘ ਸਿਵਲ ਹਸਪਤਾਲ ਤਰਨਤਾਰਨ 'ਚ ਦਾਖਲ ਹੈ। ਬੀਤੀ ਰਾਤ ਜਦੋਂ ਉਹ ਹਸਪਤਾਲ ਵਿਚ ਸੁੱਤੇ ਹੋਏ ਸਨ ਤਾਂ ਅਚਾਨਕ 5 ਨੌਜਵਾਨ ਆਏ, ਜਿਨ੍ਹਾਂ ਨੇ ਆਉਂਦਿਆਂ ਹੀ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੀ ਕੋਸ਼ਿਸ਼ ਕੀਤੀ। 
ਉਨ੍ਹਾਂ ਨੇ ਜਦੋਂ ਵਿਰੋਧ ਕੀਤਾ ਤਾਂ ਉਕਤ ਵਿਅਕਤੀਆਂ ਨੇ ਹਵਾਈ ਫਾਇਰ ਕੀਤੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਇਸ ਸਬੰਧੀ ਥਾਣਾ ਮੁਖੀ ਹਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਹਸਪਤਾਲ 'ਚ ਦਾਖਲ ਹੋ ਕੇ ਹਮਲਾ ਕਰਨ ਵਾਲਿਆਂ ਦੀ ਪਛਾਣ ਯਾਦਾ ਪੁੱਤਰ ਸ਼ਾਮ ਲਾਲ, ਰਿੰਪਾ ਉਰਫ ਟਰਾਲਾ ਪੁੱਤਰ ਅਮਰੀਕ ਸਿੰਘ, ਢੋਲਾ ਪੁੱਤਰ ਮੰਗਤ ਸਿੰਘ, ਫਾਲੀ ਅਤੇ ਤਾਰ ਵਜੋਂ ਹੋਈ ਹੈ। ਜਿਨ੍ਹਾਂ ਖਿਲਾਫ ਕੇਸ ਦਰਜ ਕਰਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।


Related News