ਸਰਕਾਰ ਤੋਂ ਬੇਹੱਦ ਖਫਾ ਹਨ ਪੰਜ ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮ

Wednesday, Aug 04, 2021 - 08:45 PM (IST)

ਸਰਕਾਰ ਤੋਂ ਬੇਹੱਦ ਖਫਾ ਹਨ ਪੰਜ ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮ

ਗੁਰਦਾਸਪੁਰ (ਹਰਮਨ)- ਪੰਜਾਬ ਅੰਦਰ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰ ਰਹੇ ਠੇਕਾ ਮੁਲਾਜ਼ਮਾਂ ਵੱਲੋਂ ਲਗਾਤਾਰ ਸਰਕਾਰ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ ਜਿਸਦੇ ਚਲਦਿਆਂ ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਵਿੱਚ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜਮਾਂ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਸਰਕਾਰ ਨੇ ਹੁਣ ਵੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸਮੁੱਚੇ ਪੰਜਾਬ ਦੇ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਮੁਲਾਜ਼ਮ 9, 10 ਅਤੇ 11 ਅਗਸਤ ਨੂੰ ਹੜਤਾਲ ਕਰਕੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਵੋਟ ਬੈਂਕ ਵਜੋਂ ਹੀ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਿਛਲੀਆਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਦੇ ਬਾਅਦ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕੱਚੇ ਮੁਲਾਜਮਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨਾਂ ਨੇ ਸੂਬਾਈ ਲੀਡਰਸ਼ਿਪ ਵੱਲੋਂ ਦਿੱਤੇ ਸੱਦੇ ਤਹਿਤ ਦੋ ਦਿਨ ਚਾਰ-ਚਾਰ ਘੰਟਿਆਂ ਲਈ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤੇ ਹਨ ਅਤੇ ਹੁਣ ਵੀ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿਚ ਉਹ ਹੋਰ ਵੀ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨਗੇ।


author

Bharat Thapa

Content Editor

Related News