ਠੇਕਿਆਂ ਤੋਂ ਲੁੱਟ-ਖੋਹ ਕਰਨ ਵਾਲੇ 5 ਵਿਅਕਤੀ ਹਥਿਆਰਾਂ ਸਣੇ ਗ੍ਰਿਫਤਾਰ

Monday, Oct 16, 2017 - 07:25 AM (IST)

ਮਾਨਸਾ,(ਸੰਦੀਪ ਮਿੱਤਲ)- ਸੀ. ਆਈ. ਏ. ਸਟਾਫ਼ ਮਾਨਸਾ ਦੀ ਪੁਲਸ ਨੇ ਹਥਿਆਰਾਂ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਤੋਂ ਲੁੱਟ–ਖੋਹ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਸੀ. ਆਈ. ਏ. ਸਟਾਫ਼ ਮਾਨਸਾ ਦੇ ਮੁੱਖ ਅਫ਼ਸਰ ਜਗਦੀਸ਼ ਸ਼ਰਮਾ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਬੀਤੇ ਦਿਨੀਂ ਸ਼ਰਾਬ ਦੇ ਠੇਕਿਆਂ ਤੋਂ ਲੁੱਟ–ਖੋਹ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਵਾਸੀਆਨ ਸਮਾਉ, ਗੁਰਦੀਪ ਸਿੰਘ ਵਾਸੀ ਪੰਧੇਰ ਅਤੇ ਸਤਨਾਮ ਸਿੰਘ ਵਾਸੀ ਭੀਖੀ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ, ਜਿਨ੍ਹਾਂ ਨੇ ਮੰਨਿਆ ਕਿ ਪਿੰਡ ਖੀਵਾ, ਪਿੰਡ ਬੱਛੋਆਣਾ ਅਤੇ ਪਿੰਡ ਧਲੇਵਾਂ ਵਿਖੇ ਠੇਕਾ ਲੁੱਟ ਕੇ ਕਰਿੰਦੇ ਦੀ ਕੁੱਟਮਾਰ ਕੀਤੀ ਸੀ, ਜਿਸ ਸਬੰਧੀ 21 ਜੁਲਾਈ 2017 ਨੂੰ ਥਾਣਾ ਭੀਖੀ ਵਿਖੇ ਨਾ–ਮਾਲੂਮ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਹੋਇਆ ਸੀ। ਇਨ੍ਹਾਂ ਉਕਤ ਵਿਅਕਤੀਆਂ ਕੋਲੋਂ ਵਾਰਦਾਤ 'ਚ ਵਰਤੀ ਹੋਈ ਰਾਡ ਅਤੇ ਕਰਿੰਦੇ ਤੋਂ ਖੋਹਿਆ ਹੋਇਆ ਮੋਬਾਇਲ ਬਰਾਮਦ ਹੋਇਆ ਹੈ। ਸੀ. ਆਈ. ਏ. ਮੁਖੀ ਜਗਦੀਸ਼ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦਾ ਦੋ ਦਿਨ ਦਾ ਪੁਲਸ ਰਿਮਾਂਡ ਲੈ ਕੇ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


Related News