ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਭਲਕੇ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

Sunday, Jun 14, 2026 - 07:49 PM (IST)

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਭਲਕੇ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ 15 ਜੂਨ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਵੇਗੀ । ਇਸ ਬੈਠਕ 'ਚ ਜਿੱਥੇ ਪੰਥ ਨਾਲ ਸਬੰਧਤ ਵੱਖ-ਵੱਖ ਮਾਮਲੇ ਵਿਚਾਰੇ ਜਾਣਗੇ, ਉਥੇ ਹੀ 13 ਅਪ੍ਰੈਲ 2026 ਨੂੰ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਕੁਝ ਸ਼ਾਮਲ ਮੱਦਾਂ ਨੂੰ ਹਟਾਉਣ ਦੇ ਮਾਮਲੇ ਵਿੱਚ ਵੀ ਵਿਚਾਰਾ ਹੋਣਗੀਆਂ। 

ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...

ਇਸ ਇਕੱਤਰਤਾ 'ਚ ਸਤਿਕਾਰ ਐਕਟ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮੱਦਾਂ ਨੂੰ ਨਾ ਹਟਾਉਣ ਦੀ ਅੜੀ ਕਾਰਨ ਪੰਜ ਸਿੰਘ ਸਾਹਿਬਾਨ ਵੱਲੋਂ ਕੋਈ ਵੱਡਾ ਫੈਸਲਾ ਵੀ ਲਿਆ ਜਾ ਸਕਦਾ ਹੈ, ਇਸ ਫੈਸਲੇ ਰਾਹੀਂ ਸਰਕਾਰ ਪ੍ਰਤੀ ਸੰਗਤ ਨੂੰ ਆਦੇਸ਼ ਜਾਰੀ ਕੀਤਾ ਜਾ ਸਕਦਾ ਹੈ ।

ਇਹ ਵੀ ਪੜ੍ਹੋ- ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਸੀ। ਇਸ ਅਲਟੀਮੇਟਮ ਦੇ ਸਮੇਂ ਦੌਰਾਨ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਇਤਰਾਜ਼ਯੋਗ ਮੱਦਾਂ ਨੂੰ ਹਟਾਉਣ ਲਈ ਆਖਿਆ ਗਿਆ ਸੀ, ਪਰ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਪ੍ਰਤੀ ਕੋਈ ਹੁੰਗਾਰਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News