ਡਕੈਤੀ ਦੀ ਯੋਜਨਾ ਬਣਾਉਂਦੇ 5 ਸ਼ੱਕੀਆਂ ਨੂੰ ਕੀਤਾ ਕਾਬੂ, ਪਿਸਤੌਲਾਂ ਤੇ ਤੇਜ਼ਧਾਰ ਹਥਿਆਰ ਬਰਾਮਦ
Saturday, Jan 24, 2026 - 09:39 AM (IST)
ਲੁਧਿਆਣਾ (ਪੰਕਜ) : ਸ਼ਿਮਲਾਪੁਰੀ ਪੁਲਸ ਨੇ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਮੇਤ ਡਕੈਤੀ ਦੀ ਯੋਜਨਾ ਬਣਾ ਰਹੇ 5 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਸ਼ਿਮਲਾਪੁਰੀ ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਸ ਨੂੰ ਜਾਣਕਾਰੀ ਮਿਲੀ ਸੀ ਕਿ 5 ਸ਼ੱਕੀ ਇੱਕ ਖਾਲੀ ਪਲਾਟ ’ਚ ਬੈਠੇ ਹਨ ਅਤੇ ਇਕ ਅਪਰਾਧ ਦੀ ਯੋਜਨਾ ਬਣਾ ਰਹੇ ਹਨ। ਛਾਪੇਮਾਰੀ ਕਰਨ ’ਤੇ ਪੁਲਸ ਟੀਮ ਨੇ ਹਰਦੀਪ ਸਿੰਘ, ਹਰਜਿੰਦਰ ਸਿੰਘ, ਵਿਕਰਮ ਕੁਮਾਰ, ਸਾਜਨ ਅਤੇ ਰਾਜੂ ਨੂੰ ਗ੍ਰਿਫਤਾਰ ਕੀਤਾ। ਤਲਾਸ਼ੀ ਲੈਣ ’ਤੇ ਇੱਕ ਉਨ੍ਹਾਂ ਤੋਂ 2 ਦੇਸੀ ਪਿਸਤੌਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਹੋਏ।
ਇਹ ਵੀ ਪੜ੍ਹੋ : ਬਸੰਤ ਪੰਚਮੀ ਮੌਕੇ ਭੈਣੀ ਸਾਹਿਬ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸਿੰਘ ਸੈਣੀ
ਸਖਤ ਪੁੱਛਗਿੱਛ ਦੌਰਾਨ ਇਹ ਸਪੱਸ਼ਟ ਹੋ ਗਿਆ ਕਿ ਉਹ ਇਲਾਕੇ ’ਚ ਡਕੈਤੀ ਦੀ ਯੋਜਨਾ ਬਣਾ ਰਹੇ ਸਨ। ਇਕ ਹੋਰ ਮਾਮਲੇ ’ਚ ਡਾਬਾ ਪੁਲਸ ਨੇ ਮੁਲਜ਼ਮ ਰਾਹੁਲ, ਗੋਲਡੀ, ਕਰਨ ਅਤੇ ਜਗਰੂਪ ਨੂੰ ਨਸ਼ੀਲੀਆਂ ਗੋਲੀਆਂ ਅਤੇ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦਾ ਸਾਥੀ ਅਜੇ ਵੀ ਫਰਾਰ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
