ਜਲੰਧਰ ਦੇ ਰਹਿਣ ਵਾਲੇ ਸੀ ਦਸੂਹਾ ਹਾਦਸੇ ’ਚ ਮਾਰੇ ਗਏ ਪੰਜ ਨੌਜਵਾਨ, ਪਰਿਵਾਰਾਂ ’ਚ ਪਸਰਿਆ ਮਾਤਮ

Saturday, Jan 27, 2024 - 07:05 PM (IST)

ਜਲੰਧਰ/ਦਸੂਹਾ : ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਸ਼ੁੱਕਰਵਾਰ ਰਾਤ ਵਾਪਰੇ ਭਿਆਨਕ ਹਾਦਸੇ ਵਿਚ ਪੰਜ ਨੌਜਵਾਨਾਂ ਦੀ ਜਿਊਂਦਿਆਂ ਸੜ ਕੇ ਦਰਦਨਾਕ ਮੌਤ ਹੋ ਗਈ। ਹਾਦਸਾ ਕਰੀਬ 10.30 ਵਜੇ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਕਸਬਾ ਉੱਚੀ ਬੱਸੀ ਕੋਲ ਵਾਪਰਿਆ। ਹਾਦਸੇ ਵਿਚ ਕਾਰ ਸਵਾਰ 5 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਟਰੱਕ ਚਾਲਕ ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਟਰੱਕ ਨਾਲ ਟੱਕਰ ਤੋਂ ਬਾਅਦ ਕਾਰ ਵਿਚ ਜ਼ੋਰਦਾਰ ਧਮਾਕਾ ਹੋਇਆ ਅਤੇ ਕਾਰ ਨੂੰ ਅੱਗ ਲੱਗ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਕਾਰ ਬੁਰੀ ਤਰ੍ਹਾਂ ਸੜ ਗਈ ਅਤੇ ਟਰੱਕ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਹਾਦਸੇ ਵਿਚ ਮਾਰੇ ਗਏ ਪੰਜ ਨੌਜਵਾਨ ਜਲੰਧਰ ਦੇ ਹਲਕਾ ਵੈਸਟ ਦੇ ਸਨ ਜੋ ਪਠਾਨਕੋਟ ਤੋਂ ਜਲੰਧਰ ਵਾਪਸ ਆ ਰਹੇ ਸਨ। ਚਾਰ ਨੌਜਵਾਨ ਜਲੰਧਰ ਦੇ ਭਾਰਗੋਕੈਂਪ ਅਤੇ ਇਕ ਘਾਹ ਮੰਡੀ ਇਲਾਕੇ ਦਾ ਰਹਿਣ ਵਾਲਾ ਸੀ। ਇਸ ਦਰਦਨਾਕ ਘਟਨਾ ਤੋਂ ਬਾਅਦ ਪਰਿਵਾਰਾਂ ਵਿਚ ਮਾਤਮ ਪੱਸਰ ਗਿਆ ਹੈ।

ਇਹ ਵੀ ਪੜ੍ਹੋ : ਮੁਕਤਸਰ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ

PunjabKesari

ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਟੱਕਰ ਤੋਂ ਬਾਅਦ ਕਾਰ ਨੂੰ ਅੱਗ ਲੱਗੀ ਤਾਂ ਨੌਜਵਾਨਾਂ ਨੇ ਕਾਰ ਦੇ ਦਰਵਾਜ਼ੇ ਖੋਲ੍ਹਣ ਦੀ ਕੋਸ਼ਿਸ਼ ਕੀਤੀ ਪਰ ਅੱਗ ਦੀਆਂ ਭਿਆਨਕ ਲਪਟਾਂ ਅੱਗੇ ਉਨ੍ਹਾਂ ਦੀ ਇਕ ਨਾ ਚੱਲੀ। ਜਿਸ ਕਾਰਣ ਉਨ੍ਹਾਂ ਦੀ ਜਿਊਂਦਿਆਂ ਸੜ ਕੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਾਰ ਸਵਾਰ ਰਾਜ ਕੁਮਾਰ, ਅੰਕਿਤ ਕੁਮਾਰ, ਰਿਸ਼ਭ, ਇੰਦਰਜੀਤ ਸਿੰਘ ਅਤੇ ਅਭੀ ਸਾਰੇ ਵਾਸੀ ਜਲੰਧਰ ਬੀਤੀ ਰਾਤ ਆਪਣੀ ਕਾਰ ਪੀਬੀ 08 ਡੀਵਾਈ 1900 ਵਿਚ ਸਵਾਰ ਹੋ ਕੇ ਪਠਾਨਕੋਟ ਤੋਂ ਜਲੰਧਰ ਵਾਪਸ ਆ ਰਹੇ ਸਨ, ਜਦੋਂ ਉਹ ਕਰੀਬ 10.30 ਵਜੇ ਕੌਮੀ ਮਾਰਗ ’ਤੇ ਪੈਂਦੇ ਕਸਬਾ ਉੱਚੀ ਬੱਸੀ ਕੋਲ ਪੁੱਜੇ ਤਾਂ ਅੱਗੇ ਜਾ ਰਹੇ ਟਰੱਕ ਨਾਲ ਜਾ ਟਕਰਾਏ। ਇਸ ਹਾਦਸੇ ਦੌਰਾਨ ਕਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਵਿਚ ਚਾਰ ਜਣੇ ਬੁਰੀ ਤਰ੍ਹਾਂ ਝੁਲਸ ਗਏ, ਜਦੋਂ ਕਿ ਇਕ ਕਾਰ ਸਵਾਰ ਨੂੰ ਸਿਵਲ ਹਸਪਤਾਲ ਮੁਕੇਰੀਆਂ ਪੁਜਾਇਆ ਗਿਆ, ਜਿਸ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। 

ਇਹ ਵੀ ਪੜ੍ਹੋ : ਚਾਰ ਬੱਚਿਆਂ ਸਮੇਤ ਆਸ਼ਕ ਦਾ ਵਿਆਹ ਰੁਕਵਾਉਣ ਗੁਰਦੁਆਰੇ ਪਹੁੰਚੀ ਪ੍ਰੇਮਿਕਾ, ਵੀਡੀਓ ’ਚ ਦੇਖੋ ਕਿਵੇਂ ਹੋਇਆ ਹੰਗਾਮਾ

PunjabKesari

ਇਸ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਟਰੱਕ ਚਾਲਕ ਨੂੰ ਦਸੂਹਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ੳਸਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਅੱਗੇ ਰੈਫਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਮੁਖੀ ਦਸੂਹਾ ਹਰਪ੍ਰੇਮ ਸਿੰਘ ਨੇ ਕਿਹਾ ਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੱਡੀ ਨੰਬਰ ਦੇ ਅਧਾਰ ’ਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : 8 ਸਾਲਾ ਬੱਚੀ ਨਾਲ ਜ਼ਬਰ-ਜਿਨਾਹ ਕਰ ਕੇ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

PunjabKesari

PunjabKesari

PunjabKesari

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News