ਰਾਜਾ ਵੜਿੰਗ ਤੇ ਭਗਵੰਤ ਮਾਨ ਵਿਚਕਾਰ ਚੱਲ ਰਿਹਾ “ਫਿਕਸ ਮੈਚ”: ਮਜੀਠੀਆ

Wednesday, Mar 25, 2026 - 06:06 PM (IST)

ਰਾਜਾ ਵੜਿੰਗ ਤੇ ਭਗਵੰਤ ਮਾਨ ਵਿਚਕਾਰ ਚੱਲ ਰਿਹਾ “ਫਿਕਸ ਮੈਚ”: ਮਜੀਠੀਆ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਡਾਕਟਰ ਗਗਨਦੀਪ ਰੰਧਾਵਾ ਦੀ ਮੌਤ ਨੂੰ ਲੈ ਕੇ ਹੰਗਾਮਾ ਮਚਿਆ ਹੋਇਆ ਹੈ। ਵਿਰੋਧੀ ਧਿਰਾਂ ਵੱਲੋਂ ਇਸ ਮਾਮਲੇ ਦੀ ਸੀਬੀਆਈ (CBI) ਜਾਂਚ ਦੀ ਮੰਗ ਜ਼ੋਰ-ਸ਼ੋਰ ਨਾਲ ਉਠਾਈ ਜਾ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਹਰਮੀਤ ਸਿੰਘ ਪਠਾਣਮਾਜਰਾ ਵਿਚਕਾਰ “ਫ੍ਰੈਂਡਲੀ ਮੈਚ” ਚੱਲ ਰਿਹਾ ਹੈ ਅਤੇ ਸਿਆਸੀ ਤੌਰ 'ਤੇ ਮਾਮਲਿਆਂ ਨੂੰ ਮੋੜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਪੰਜਾਬ: ਸਰਪੰਚ ਦੇ ਭਰਾ ਨੂੰ ਮਾਰੀਆਂ ਗੋਲੀਆਂ, ਗੈਂਗਸਟਰ ਜੋਰਾ ਨੇ ਲੈ ਲਈ ਜ਼ਿੰਮੇਵਾਰੀ

ਉਨ੍ਹਾਂ ਕਿਹਾ ਕਿ ਪਹਿਲਾਂ ਪਠਾਣਮਾਜਰਾ ਨੂੰ ਪਾਸੇ ਕੀਤਾ ਗਿਆ ਅਤੇ ਹੁਣ ਮੁੜ ਸਿਆਸਤ ਵਿੱਚ ਲਿਆਂਦਾ ਜਾ ਰਿਹਾ ਹੈ, ਤਾਂ ਜੋ ਡਾ. ਰੰਧਾਵਾ ਦੇ ਮਾਮਲੇ ਤੋਂ ਲੋਕਾਂ ਦਾ ਧਿਆਨ ਹਟਾਇਆ ਜਾ ਸਕੇ। ਮਜੀਠੀਆ ਨੇ ਦੋਸ਼ ਲਗਾਇਆ ਕਿ ਇਹ ਸਾਰਾ ਕੁਝ ਸੋਚੀ-ਸਮਝੀ ਰਣਨੀਤੀ ਦੇ ਤਹਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਰਾਡਾ ਵੜਿੰਗ  ਨੂੰ ਵੀ ਨਿਸ਼ਾਨੇ 'ਤੇ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ 100 ਕਰੋੜ ਰੁਪਏ ਦੇ ਬੱਸਾਂ ਦੀ ਬਾਡੀ ਘੁਟਾਲੇ ਦਾ ਮਾਮਲਾ ਉਠਾਇਆ ਗਿਆ ਸੀ, ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਮਜੀਠੀਆ ਨੇ ਦੋਸ਼ ਲਗਾਇਆ ਕਿ ਰਾਜਾ ਵੜਿੰਗ ਅਤੇ ਭਗਵੰਤ ਮਾਨ ਵਿਚਕਾਰ ਵੀ “ਫਿਕਸ ਮੈਚ” ਚੱਲ ਰਿਹਾ ਹੈ। ਮਜੀਠੀਆ ਨੇ ਪੰਜਾਬ ਤੋਂ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਡਾ. ਰੰਧਾਵਾ ਮਾਮਲੇ ਦੀ ਸੀ.ਬੀ.ਆਈ. ਜਾਂਚ ਲਈ ਦਸਤਖ਼ਤ ਕਰਨ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।

ਇਹ ਵੀ ਪੜ੍ਹੋ-  ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਮੌਜੂਦਾ ਸਰਪੰਚ ਦੇ ਭਰਾ 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News