ਰੂਪਨਗਰ ਜ਼ਿਲ੍ਹੇ ''ਚ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ, ਲੱਗੀ ਇਹ ਪਾਬੰਦੀ

Wednesday, Oct 30, 2024 - 12:53 PM (IST)

ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਭਾਰਤੀ ਨਾਗਰਿਕ ਸੁਰਕਸ਼ਾ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਆਮ ਬਾਜ਼ਾਰਾਂ ਵਿਚ ਗਰੀਨ ਪਟਾਕੇ ਵੇਚਣ ਤੋਂ ਇਲਾਵਾ ਖ਼ਤਰਨਾਕ, ਕੈਮੀਕਲ ਪਟਾਕਿਆਂ ਆਦਿ ਨੂੰ (ਅਣ-ਅਧਿਕਾਰਤ ਤੌਰ ’ਤੇ) ਬਣਾਉਣ, ਸਟੋਰ ਕਰਨ, ਖ਼ਰੀਦਣ ਅਤੇ ਵੇਚਣ 'ਤੇ ਪਾਬੰਦੀ ਲਗਾਈ ਹੈ।

ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਨਜ਼ਦੀਕ ਆ ਰਿਹਾ ਹੈ ਅਤੇ ਇਸ ਤਿਉਹਾਰ ਨੂੰ ਮਨਾਉਣ ਲਈ ਆਮ ਤੌਰ ’ਤੇ ਲੋਕਾਂ ਵੱਲੋਂ ਪਟਾਕੇ, ਆਤਿਸ਼ਬਾਜ਼ੀ ਅਤੇ ਅਜਿਹੀ ਹੋਰ ਕਈ ਤਰ੍ਹਾਂ ਦੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਟਾਕਿਆਂ ਨਾਲ ਜਿੱਥੇ ਸ਼ੋਰ-ਸ਼ਰਾਬਾ ਹੁੰਦਾ ਹੈ, ਉਥੇ ਹੀ ਪ੍ਰਦੂਸ਼ਣ ਵੀ ਫੈਲਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਇਸ ਤਿਉਹਾਰ ’ਤੇ ਪਟਾਕੇ ਆਦਿ ਚਲਾਉਣ ਸਮੇਂ ਅੱਗ ਲੱਗਣ ਦੀਆਂ ਘਟਨਾਵਾਂ ਵੀ ਵਾਪਰੀਆਂ ਸਨ।

ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਨਵਾਂ ਮੋੜ, ਪਿਤਾ ਜਤਿੰਦਰਪਾਲ ਢਿੱਲੋਂ ਨੇ ਖੋਲ੍ਹੇ ਵੱਡੇ ਰਾਜ਼

ਇਸ ਸਮੇਂ ਚਲਾਏ ਜਾ ਸਕਣਗੇ ਪਟਾਕੇ
ਉਨ੍ਹਾਂ ਦੱਸਿਆ ਕਿ ਸਰਕਾਰ ਦੇ ਹੁਕਮਾਂ ਦੁਆਰਾ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਮਿਤੀ 31 ਅਕਤੂਬਰ ਨੂੰ ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ, 15 ਨਵੰਬਰ ਗੁਰਪੁਰਬ ਮੌਕੇ ਸਵੇਰੇ 4 ਤੋਂ ਸਵੇਰੇ 5 ਵਜੇ (ਇਕ ਘੰਟਾ) ਰਾਤ 9 ਤੋਂ ਰਾਤ 10 ਵਜੇ ਤੱਕ (ਇਕ ਘੰਟਾ), ਕ੍ਰਿਸਮਿਸ ਮੌਕੇ 25 ਦਸੰਬਰ (ਅੱਧੀ ਰਾਤ) 11:55 ਤੋਂ 12:30 ਵਜੇ ਅਤੇ ਨਵੇਂ ਸਾਲ ਮੌਕੇ 31 ਦਸੰਬਰ ਰਾਤ 11.55 ਤੋਂ 12.30 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਅੰਦਰ ਛੋਟੇ ਪਟਾਕਿਆਂ ਨੂੰ ਵੇਚਣ ਲਈ ਕੁਝ ਥਾਵਾਂ ਨਿਰਧਾਰਿਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਬ-ਡਿਵੀਜ਼ਨ ਰੂਪਨਗਰ ਵਿਖੇ ਰਾਮ ਲੀਲਾ ਗਰਾਊਂਡ ਨੇੜੇ ਲਹਿਰੀ ਸ਼ਾਹ ਮੰਦਰ ਅਤੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਇਹ ਪਟਾਕੇ ਵੇਚੇ ਜਾ ਸਕਦੇ ਹਨ। ਇਸੇ ਤਰ੍ਹਾਂ ਸ੍ਰੀ ਚਮਕੌਰ ਸਾਹਿਬ ਵਿਖੇ ਮੋਰਿੰਡਾ-ਬੇਲਾ ਰੋਡ ਤੇ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਖੇਡ ਸਟੇਡੀਅਮ ਅਤੇ ਸਿਟੀ ਸੈਂਟਰ ਸ੍ਰੀ ਚਮਕੌਰ ਸਾਹਿਬ ਵਿਖੇ ਛੋਟੇ ਪਟਾਖ਼ੇ ਵੇਚੇ ਜਾ ਸਕਣਗੇ। ਮੋਰਿੰਡਾ ਸਬ-ਡਵੀਜ਼ਨ ਵਿਖੇ ਰਾਮਲੀਲਾ ਗਰਾਊਂਡ ਨੇੜੇ ਬੱਸ ਸਟੈਂਡ ਮੋਰਿੰਡਾ ਵਿਖੇ ਇਹ ਪਟਾਕੇ ਵੇਚੇ ਜਾ ਸਕਦੇ ਹਨ। 

ਇਹ ਵੀ ਪੜ੍ਹੋ- ਪੰਜਾਬ ਦੇ ਇਹ ਮੁਲਾਜ਼ਮ ਦੋ ਦਿਨਾਂ ਦੀ ਛੁੱਟੀ 'ਤੇ

ਸ੍ਰੀ ਅਨੰਦਪੁਰ ਸਾਹਿਬ ਵਿਖੇ ਨੂਰਪੁਰ ਬੇਦੀ ਨੇੜੇ (ਡਾਕਖਾਨਾ/ਰੂਪਨਗਰ ਰੋਡ), ਪਾਰਕਿੰਗ ਪਲੇਸ ਨੇਡ਼ੇ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਦੇ ਬਾਹਰਲੇ ਪਾਸੇ ਨੇੜੇ ਸ਼ੀਤਲਾ ਮਾਤਾ ਮੰਦਰ ਕੀਰਤਪੁਰ ਸਾਹਿਬ ਵਿਖੇ ਇਹ ਪਟਾਕੇ ਖਰੀਦੇ ਜਾ ਸਕਦੇ ਹਨ। ਸਬ ਡਿਵੀਜ਼ਨ ਨੰਗਲ ਵਿਖੇ ਮਾਰਕੀਟ ਸੈਕਟਰ-2 ਨਿਆ ਨੰਗਲ, ਨੇੜੇ ਬੀ. ਐੱਸ. ਐੱਨ. ਐੱਲ. ਐਕਸਚੇਂਜ ਨੰਗਲ, ਨੇਡ਼ੇ ਮਾਰਕੀਟ ਸਾਹਮਣੇ ਗੁਰਦੁਆਰਾ ਸਿੰਘ ਸਭਾ ਨੰਗਲ ਅਤੇ ਨੇੜੇ ਪਾਣੀ ਵਾਲੀ ਟੈਂਕੀ ਡੀ. ਐੱਸ. ਬਲਾਕ ਨੰਗਲ ਵਿਖੇ ਛੋਟੇ ਪਟਾਖ਼ੇ ਵੇਚੇ ਜਾ ਸਕਣਗੇ। ਇਹ ਹੁਕਮ 01 ਜਨਵਰੀ 2025 ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, MP ਅੰਮ੍ਰਿਤਪਾਲ ਸਿੰਘ ਦੇ ਸਾਥੀ ਸਣੇ 4 ਵਿਅਕਤੀ ਹਥਿਆਰਾਂ ਸਮੇਤ ਗ੍ਰਿਫ਼ਤਾਰ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


shivani attri

Content Editor

Related News