ਚੋਣਾਂ ਦੌਰਾਨ ਆਮ ਲੋਕਾਂ ''ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੰਜਾਬ ਪੁਲਸ ਨੇ CAPF ਨਾਲ ਕੱਢਿਆ ਫਲੈਗ ਮਾਰਚ

Monday, Apr 01, 2024 - 07:43 PM (IST)

ਚੋਣਾਂ ਦੌਰਾਨ ਆਮ ਲੋਕਾਂ ''ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੰਜਾਬ ਪੁਲਸ ਨੇ CAPF ਨਾਲ ਕੱਢਿਆ ਫਲੈਗ ਮਾਰਚ

ਚੰਡੀਗੜ੍ਹ : ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਪੰਜਾਬ ਪੁਲਸ ਨੇ ਸੋਮਵਾਰ ਨੂੰ ਕੇਂਦਰੀ ਹਥਿਆਰਬੰਦ ਪੁਲਸ ਬਲਾਂ (ਸੀ.ਏ.ਪੀ.ਐੱਫ.) ਦੀਆਂ ਟੀਮਾਂ ਨਾਲ ਸੂਬੇ ਭਰ ਦੇ ਸਾਰੇ ਸੰਵੇਦਨਸ਼ੀਲ ਸਥਾਨਾਂ ‘ਤੇ ਫਲੈਗ ਮਾਰਚ ਕੱਢਿਆ। ਦੱਸਣਯੋਗ ਹੈ ਕਿ ਪੰਜਾਬ ਵਿੱਚ ਆਮ ਚੋਣਾਂ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸੀ.ਪੀਜ਼/ਐੱਸ.ਐੱਸ.ਪੀਜ਼ ਦੀ ਅਗਵਾਈ ਵਿੱਚ ਪੁਲਸ ਟੀਮਾਂ ਨੇ ਸਾਰੇ 28 ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਫਲੈਗ ਮਾਰਚ ਕੱਢਿਆ। ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਸ ਮੁਲਾਜ਼ਮਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਵਿਸ਼ਵਾਸ ਦੀ ਭਾਵਨਾ ਨੂੰ ਵਧਾਉਣਾ ਵੀ ਸੀ।

PunjabKesari

ਇਹ ਵੀ ਪੜ੍ਹੋੋ- ਸਿੱਖ ਸੰਗਤਾਂ ਲਈ ਖ਼ੁਸ਼ਖ਼ਬਰੀ, ਆਦਮਪੁਰ ਹਵਾਈ ਅੱਡੇ ਤੋਂ ਸ੍ਰੀ ਹਜ਼ੂਰ ਸਾਹਿਬ ਨੰਦੇੜ ਲਈ ਰੋਜ਼ਾਨਾ ਫਲਾਈਟ ਹੋਈ ਸ਼ੁਰੂ

ਉਨ੍ਹਾਂ ਕਿਹਾ ਕਿ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਪਹਿਲਾਂ ਹੀ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਕਰਨ ਵਾਲੀਆਂ ਪਾਰਟੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਪਰਾਧੀਆਂ, ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ ‘ਤੇ ਰੋਕ ਲਗਾਉਣ ਲਈ ਸਰਹੱਦੀ ਜ਼ਿਲ੍ਹਿਆਂ ਦੇ ਐੱਸ.ਐੱਸ.ਪੀਜ਼ ਨੂੰ ਅੰਤਰਰਾਜੀ ਨਾਕੇ ਲਗਾ ਕੇ ਸਰਹੱਦਾਂ ਨੂੰ ਸੀਲ ਕਰਨ ਲਈ ਕਿਹਾ ਗਿਆ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਵੀ ਉਨ੍ਹਾਂ ਅਤੇ ਉਨ੍ਹਾਂ ਵਾਹਨਾਂ ਦੀ ਚੈਕਿੰਗ ਅਤੇ ਜਾਂਚ ਕੀਤੇ ਬਿਨਾਂ ਸੂਬੇ ਵਿੱਚ ਦਾਖਲ/ਬਾਹਰ ਨਾ ਜਾਣ ਦੇਣ ਲਈ ਨਿਰਦੇਸ਼ ਦਿੱਤੇ ਗਏ ਹਨ।ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸੂਬੇ ਦੇ ਸਾਰੇ 217 ਐਂਟਰੀ/ਐਗਜ਼ਿਟ ਪੁਆਇੰਟਾਂ 'ਤੇ 57 ਸਥਾਈ, 149 ਅਸਥਾਈ ਅਤੇ ਆਧੁਨਿਕ ਯੰਤਰਾਂ ਵਾਲੇ 11 ਹਾਈਟੈੱਕ ਨਾਕਿਆਂ ਸਮੇਤ ਮਜ਼ਬੂਤ ਨਾਕਿਆਂ ਦੀ ਯੋਜਨਾ ਬਣਾਈ ਗਈ ਹੈ ਅਤੇ ਆਬਕਾਰੀ ਅਧਿਕਾਰੀਆਂ ਨੂੰ ਇਨ੍ਹਾਂ ਅੰਤਰ-ਰਾਜੀ ਨਾਕਿਆਂ ਦਾ ਹਿੱਸਾ ਬਣਨ ਲਈ ਆਦੇਸ਼ ਦਿੱਤੇ ਗਏ ਹਨ।

ਇਸ ਤੋਂ ਇਲਾਵਾ, ਸੂਬੇ ਦੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ 'ਤੇ ਦਬਦਬਾ ਬਣਾਉਣ ਲਈ ਕੇਂਦਰੀ ਹਥਿਆਰਬੰਦ ਪੁਲਸ ਬਲਾਂ (ਸੀ.ਏ.ਪੀ.ਐਫੱ.) ਦੀਆਂ 25 ਕੰਪਨੀਆਂ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਸ ਬਲਾਂ (ਸੀ.ਆਰ.ਪੀ.ਐੱਫ.) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।

PunjabKesari

ਇਹ ਵੀ ਪੜ੍ਹੋ- ਹੁਣ ਨਹੀਂ ਕਰਨਾ ਪਵੇਗਾ 8-9 ਘੰਟੇ ਦਾ ਥਕਾਉਣ ਵਾਲਾ ਸਫ਼ਰ, ਜਹਾਜ਼ ਰਾਹੀਂ ਸਿਰਫ਼ 1 ਘੰਟੇ 'ਚ ਪਹੁੰਚ ਜਾਓਗੇ ਦਿੱਲੀ

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਅਸੀਂ ਸਰਹੱਦੀ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣਾ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਦੀ ਬੇਮਿਸਾਲ ਪਰੰਪਰਾ ਨੂੰ ਕਾਇਮ ਰੱਖਾਂਗੇ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੇ ਸਾਰੇ ਪਹਿਲੂਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਜ਼ਾਦ ਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੀਆਂ ਸਾਰੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਭਗੌੜੇ ਅਪਰਾਧੀਆਂ ਵਿਰੁੱਧ ਚੱਲ ਰਹੀ ਵਿਸ਼ੇਸ਼ ਮੁਹਿੰਮ ਦੌਰਾਨ, ਪੰਜਾਬ ਪੁਲਸ ਨੇ 416 ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ- ਵਿਜੀਲੈਂਸ ਕਰਮਚਾਰੀਆਂ ਦੇ ਨਾਂ 'ਤੇ 2.5 ਲੱਖ ਰੁਪਏ ਰਿਸ਼ਵਤ ਲੈਣ ਵਾਲੇ 2 ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤੇ ਕਾਬੂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News