ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੁਲਸ ਨੇ ਕੱਢਿਆ ਫਲੈਗ ਮਾਰਚ, ਨਾਕਾਬੰਦੀ ਕਰ ਕੇ ਵਾਹਨਾਂ ਦੀ ਕੀਤੀ ਚੈਕਿੰਗ

Wednesday, Jun 11, 2025 - 01:47 PM (IST)

ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੁਲਸ ਨੇ ਕੱਢਿਆ ਫਲੈਗ ਮਾਰਚ, ਨਾਕਾਬੰਦੀ ਕਰ ਕੇ ਵਾਹਨਾਂ ਦੀ ਕੀਤੀ ਚੈਕਿੰਗ

ਲੁਧਿਆਣਾ (ਰਾਜ)- ਵਿਧਾਨ ਸਭਾ ਹਲਕਾ ਪੱਛਮੀ ਦੇ ਉਪ ਚੋਣਾਂ ਦੇ ਮੱਦੇਨਜ਼ਰ ਕਮਿਸ਼ਨਰੇਟ ਲੁਧਿਆਣਾ ਪੁਲਸ ਨੇ ਸ਼ਹਿਰ ਦੇ ਪੱਛਮੀ ਇਲਾਕੇ ’ਚ PCR ਵੈਨਾਂ ’ਤੇ ਫਲੈਗ ਮਾਰਚ ਕੱਢਿਆ ਹੈ। ਪੱਛਮੀ ਇਲਾਕੇ ’ਚ ਉਪ ਚੋਣਾਂ ਸਹੀ ਢੰਗ ਨਾਲ ਹੋਣ ਅਤੇ ਕਿਸੇ ਤਰ੍ਹਾਂ ਦੀ ਕੋਈ ਸ਼ਾਂਤੀ ਭੰਗ ਨਾ ਹੋਵੇ, ਇਸ ਲਈ ਪੁਲਸ ਅਤੇ ਪੈਰਾਮਿਲਟਰੀ ਫੋਰਸ ਨੇ ਫਲੈਗ ਮਾਰਚ ਕੱਢਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਪਵੇਗਾ ਮੀਂਹ? ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ

ਇਸ ਤੋਂ ਇਲਾਵਾ ਜ਼ਰੂਰੀ ਥਾਵਾਂ ’ਤੇ ਨਾਕਾਬੰਦੀ ਕੀਤੀ ਗਈ। ਪੁਲਸ ਨੇ ਸਾਰੀਆਂ ਗੱਡੀਆਂ ਦੀ ਚੈਕਿੰਗ ਕੀਤੀ। ਇਹ ਮਾਰਚ DCP ਸਨੇਹਦੀਪ ਸ਼ਰਮਾ ਦੀ ਅਗਵਾਈ ’ਚ ਕੀਤਾ ਗਿਆ, ਜਿਸ ’ਚ ਉਨ੍ਹਾਂ ਤੋਂ ਇਲਾਵਾ ADCP ਕਮਲਪ੍ਰੀਤ ਸਿੰਘ ACP ਜਤਿੰਦਰਪਾਲ ਸਿੰਘ ਅਤੇ ACP ਹਰਜਿੰਦਰ ਸਿੰਘ ਸ਼ਾਮਲ ਰਹੇ। ਉਨ੍ਹਾਂ ਨਾਲ ਹੀ ਥਾਣਾ ਡਵੀਜ਼ਨ ਨੰ. 5, ਡਵੀਜ਼ਨ ਨੰ. 8, ਥਾਣਾ ਸਰਾਭਾ ਨਗਰ ਅਤੇ ਥਾਣਾ PAU ਦੀ ਪੁਲਸ ਵੀ ਮੌਜੂਦ ਸੀ। ਪੁਲਸ ਦਾ ਕਹਿਣਾ ਹੈ ਕਿ ਇਹ ਮਾਰਚ ਲਗਾਤਾਰ ਜਾਰੀ ਰਹੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News