ਨਗਰ ਕੋਂਸਲ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਬੁਢਲਾਡਾ ''ਚ ਕੀਤਾ ਗਿਆ ਫਲੈਗ-ਮਾਰਚ

Thursday, Feb 04, 2021 - 10:45 PM (IST)

ਨਗਰ ਕੋਂਸਲ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਬੁਢਲਾਡਾ ''ਚ ਕੀਤਾ ਗਿਆ ਫਲੈਗ-ਮਾਰਚ

ਬੁਢਲਾਡਾ,(ਮਨਜੀਤ ਸਿੰਘ)- ਨਗਰ ਕੋਂਸਲ ਦੀਆਂ ਚੋਣਾਂ ਦੇ ਮੱਦੇਨਜਰ ਸੀਨੀਅਰ ਪੁਲਸ ਕਪਤਾਨ ਸੁਰੇਂਦਰ ਲਾਂਬਾ ਦੇ ਦਿਸ਼ਾਂ-ਨਿਰਦੇਸ਼ਾਂ ਅਤੇ ਐੱਸ.ਪੀ. ਹੈੱਡ ਕੁਆਟਰ ਸਤਨਾਮ ਸਿੰਘ ਦੀ ਅਗਵਾਈ 'ਚ ਸ਼ਹਿਰ ਬੁਢਲਾਡਾ 'ਚ ਫਲੈਗ ਮਾਰਚ ਕੱਢਿਆ ਗਿਆ। ਇਸੇ ਦੌਰਾਨ ਉਨ੍ਹਾਂ ਨਾਲ ਡੀ.ਐੱਸ.ਪੀ ਬੁਢਲਾਡਾ ਪ੍ਰਭਜੋਤ ਕੌਰ ਅਤੇ ਡੀ.ਐੱਸ.ਪੀ ਤਰਸੇਮ ਸਿੰਘ ਮਾਨਸਾ ਵੀ ਮੌਜੂਦ ਸਨ। ਇਸ ਮੌਕੇ ਐੱਸ.ਪੀ ਹੈੱਡ ਕੁਆਟਰ ਸਤਨਾਮ ਸਿੰਘ ਨੇ ਕਿਹਾ ਕਿ ਨਗਰ ਕੋਂਸਲ ਦੀਆਂ ਚੋਣਾਂ ਕਾਨੂੰਨ ਵਿਵਸਥਾ ਅਤੇ ਅਮਨ ਸ਼ਾਂਤੀ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ। ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਅਤੇ ਹੁੱਲੜਬਾਜ਼ੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਲੜ ਰਹੇ ਉਮੀਦਵਾਰ ਵੀ ਕਾਨੂੰਨ ਵਿਵਸਥਾ ਦੀ ਪਾਲਣਾ ਕਰਨਗੇ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦਾ ਮੌਕਾ ਨਹੀਂ ਦਿੱਤਾ ਜਾਵੇਗਾ। ਡੀ.ਐੱਸ.ਪੀ ਪ੍ਰਭਜੋਤ ਕੌਰ ਨੇ ਕਿਹਾ ਕਿ ਬੁਢਲਾਡਾ, ਬਰੇਟਾ ਅਤੇ ਬੋਹਾ ਵਿੱਚ ਚੋਣਾਂ ਕਰਵਾਉਣ ਲਈ ਸਾਰੇ ਪ੍ਰਬੰਧ ਮੁੰਕਮਲ ਕਰ ਲਏ ਗਏ ਹਨ। ਚੋਣਾਂ ਦੌਰਾਨ ਕਿਸੇ ਨੂੰ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐੱਸ.ਐੱਚ.ਓ ਸਿਟੀ ਸੁਰਜਨ ਸਿੰਘ, ਐੱਸ.ਐੱਚ.ਓ ਸਦਰ ਜਸਪਾਲ ਸਿੰਘ ਬੁਢਲਾਡਾ ਵੀ ਮੌਜੂਦ ਸਨ। 


author

Bharat Thapa

Content Editor

Related News