ਰਾਜਪੁਰਾ ''ਚ ਦੇਰ ਰਾਤ ਪੁਲਸ ਨੇ ਕੱਢਿਆ ਫਲੈਗ ਮਾਰਚ

4/22/2020 1:56:23 AM

ਪਟਿਆਲਾ, (ਜਗਬਾਣੀ ਟੀਮ)— ਰਾਜਪੁਰਾ 'ਚ 5 ਪਾਜ਼ੀਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਦਿਨ ਵੇਲੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਤੇ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਵਲੋਂ ਉੱਚ ਪੱਧਰੀ ਮੀਟਿੰਗ ਕਰਨ ਤੋਂ ਬਾਅਦ ਮੰਗਲਵਾਰ ਦੇਰ ਰਾਤ ਪੁਲਸ ਨੇ ਰਾਜਪੁਰਾ ਸ਼ਹਿਰ 'ਚ ਫਲੈਗ ਮਾਰਚ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਦੇ ਬੁਲਾਰੇ ਅਨੁਸਾਰ ਕੁਝ ਸ਼ਰਾਰਤੀ ਅਨਸਰਾਂ ਨੂੰ ਛੱਡ ਕੇ ਸਮੁੱਚੇ ਰਾਜਪੁਰਾ ਵਾਸੀਆਂ ਵਲੋਂ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਲੈਗ ਮਾਰਚ ਦਾ ਮਕਸਦ ਸ਼ਰਾਰਤੀ ਅਨਸਰਾਂ ਨੂੰ ਸੰਦੇਸ਼ ਦੇਣ ਦੇ ਨਾਲ-ਨਾਲ ਇਹ ਦੱਸਣਾ ਸੀ ਕਿ ਸਥਿਤੀ ਕੰਟਰੋਲ ਹੇਠ ਤੇ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

KamalJeet Singh

Content Editor KamalJeet Singh