ਫਲੈਟ ਦੇ ਝਗੜੇ ਤੋਂ ਦੁਖੀ ਹੋ ਵਿਅਕਤੀ ਨੇ ਕੀਤੀ ਖੁਦਕੁਸ਼ੀ

Monday, Jun 21, 2021 - 06:03 PM (IST)

ਫਲੈਟ ਦੇ ਝਗੜੇ ਤੋਂ ਦੁਖੀ ਹੋ ਵਿਅਕਤੀ ਨੇ ਕੀਤੀ ਖੁਦਕੁਸ਼ੀ

ਤਰਨਤਾਰਨ ਰਾਜੂ) - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕਸੇਲ ਵਿਖੇ ਫਲੈਟ ਦੇ ਝਗੜੇ ਤੋਂ ਦੁਖੀ ਹੋਏ ਇਕ ਵਿਅਕਤੀ ਵਲੋਂ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਮੀਰਾ ਬੋਜੀਹੋਕ ਪਤਨੀ ਹਰਕੇਸ਼ ਬੋਜੀਹੋਕ ਵਾਸੀ ਛੇਹਰਟਾ ਨੇ ਦੱਸਿਆ ਕਿ ਉਸ ਦੇ ਪਤੀ ਦਾ ਫਲੈਟ ਨੂੰ ਲੈ ਕੇ ਸੁਨੀਲ ਬੇਦੀ ਅਤੇ ਮਧੂ ਸ਼ਰਮਾ ਨਾਲ ਝਗੜਾ ਚੱਲਦਾ ਹੈ। 

ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ 

ਇਸੇ ਝਗੜੇ ਦੇ ਚੱਲਦਿਆਂ ਉਸ ਦਾ ਪਤੀ ਅਕਸਰ ਪ੍ਰੇਸ਼ਾਨ ਰਹਿੰਦਾ ਸੀ, ਜਿਸ ਨੇ ਉਕਤ ਲੋਕਾਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਐੱਸ.ਆਈ. ਹਰਦੀਪ ਸਿੰਘ ਨੇ ਦੱਸਿਆ ਕਿ ਮੁੱਦਈਆ ਦੇ ਬਿਆਨਾਂ ’ਤੇ ਸੁਨੀਲ ਬੇਦੀ ਪੁੱਤਰ ਮਦਨ ਲਾਲ ਬੇਦੀ ਵਾਸੀ ਗੁੜਗਾਉਂ ਅਤੇ ਮਧੂ ਸ਼ਰਮਾ ਵਾਸੀ ਦਿੱਲੀ ਖ਼ਿਲਾਫ਼ ਮੁਕੱਦਮਾ ਨੰਬਰ 54 ਧਾਰਾ 306/34 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਵੈਕਸੀਨ ਲਗਾ ਕੇ ਵਿਦੇਸ਼ ਜਾਣ ਵਾਲੇ 18 ਤੋਂ 45 ਸਾਲ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ


author

rajwinder kaur

Content Editor

Related News