ਫਲੈਕਸ ਲਗਾਉਂਦਿਆਂ ਥੱਲੇ ਆ ਡਿੱਗਿਆ ਨੌਜਵਾਨ, ਗੰਭੀਰ ਰੂਪ ''ਚ ਜ਼ਖ਼ਮੀ

Monday, Aug 24, 2026 - 04:00 PM (IST)

ਫਲੈਕਸ ਲਗਾਉਂਦਿਆਂ ਥੱਲੇ ਆ ਡਿੱਗਿਆ ਨੌਜਵਾਨ, ਗੰਭੀਰ ਰੂਪ ''ਚ ਜ਼ਖ਼ਮੀ

ਬਰਨਾਲਾ (ਪੁਨੀਤ): ਬਰਨਾਲਾ ਦੇ ਸਥਾਨਕ ਗੱਡਾ ਖ਼ਾਨਾ ਚੌਕ ਦੇ ਨਜ਼ਦੀਕ ਅੱਜ ਸਵੇਰੇ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਿੱਥੇ ਫਲੈਕਸ ਬੋਰਡ ਲਗਾਉਂਦੇ ਸਮੇਂ ਇਕ ਨੌਜਵਾਨ ਉਚਾਈ ਤੋਂ ਹੇਠਾਂ ਡਿੱਗ ਪਿਆ। ਇਸ ਹਾਦਸੇ ਵਿਚ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। 

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਆਸ-ਪਾਸ ਦੇ ਲੋਕਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਬਰਨਾਲਾ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਉਸਦਾ ਮੁਢਲਾ ਇਲਾਜ ਸ਼ੁਰੂ ਕੀਤਾ ਗਿਆ। ਪਰ ਨੌਜਵਾਨ ਦੀ ਹਾਲਤ ਕਾਫ਼ੀ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸਨੂੰ ਅਗਲੇ ਇਲਾਜ ਲਈ ਰੈਫ਼ਰ ਕਰ ਦਿੱਤਾ ਹੈ। ਫਿਲਹਾਲ ਨੌਜਵਾਨ ਦੀ ਹਾਲਤ ਕਾਫ਼ੀ ਗੰਭੀਰ ਦੱਸੀ ਜਾ ਰਹੀ ਹੈ। ਅਜਿਹਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਫਲੈਕਸ ਲਗਾਉਂਦੇ ਸਮੇਂ ਨੌਜਵਾਨ ਨੂੰ ਬਿਜਲੀ ਦਾ ਕਰੰਟ ਲੱਗ ਗਿਆ, ਜਿਸ ਕਾਰਨ ਉਸ ਨੇ ਆਪਣਾ ਸੰਤੁਲਨ ਗੁਆ ਦਿੱਤਾ ਅਤੇ ਉਹ ਹੇਠਾਂ ਡਿੱਗ ਪਿਆ। 

ਸਿਵਲ ਹਸਪਤਾਲ ਦੇ ਐਮਰਜੈਂਸੀ ਡਿਊਟੀ ਡਾਕਟਰ ਗਗਨਦੀਪ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ ਨਿਰਭੈ ਸਿੰਘ ਨਾਮਕ ਨੌਜਵਾਨ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਫਲੈਕਸ ਲਗਾਉਣ ਦੌਰਾਨ ਉਚਾਈ ਤੋਂ ਹੇਠਾਂ ਡਿੱਗ ਗਿਆ ਸੀ। ਉਸ ਦਾ ਮੁੱਢਲਾ ਇਲਾਜ ਕਰਨ ਮਗਰੋਂ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ।


author

Anmol Tagra

Content Editor

Related News