ਹੁਣ ਪੰਜਾਬ ਸਰਕਾਰ ਖ਼ਿਲਾਫ ਵਧਿਆ ਕਿਸਾਨਾਂ ਦਾ ਰੋਹ, ਭੜਕੇ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਫੋਟੋ ਵਾਲੇ ਪਾੜੇ ਫਲੈਕਸ
Sunday, Oct 11, 2020 - 06:19 PM (IST)
ਤਲਵੰਡੀ ਸਾਬੋ (ਮਨੀਸ਼): ਪੰਜਾਬ ਦੇ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਪਰ ਹੁਣ ਕਿਸਾਨਾਂ ਨੂੰ ਖੇਤੀ ਬਿਜਲੀ ਨਾ ਮਿਲਣ ਦੇ ਕਾਰਨ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਤਲਵੰਡੀ ਸਾਬੋ 'ਚ ਸੈਂਕੜੇ ਕਿਸਾਨਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਹੈ। ਪ੍ਰਦਰਸ਼ਨਕਾਰੀਆਂ ਨੇ ਨਿਸ਼ਾਨ ਏ-ਖਾਲਸਾ ਚੌਕ 'ਚ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਫਿਰੋਜ਼ਪੁਰ ਦੀ ਕੁੜੀ ਦੀ ਕੈਨੇਡਾ 'ਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ
ਇਸ ਤੋਂ ਪਹਿਲਾਂ ਸ਼ਹਿਰ 'ਚ ਰੋਸ ਮਾਰਚ ਵੀ ਕੱਢਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਚੌਕ 'ਚ ਪੰਜਾਬ ਸਰਕਾਰ ਦੇ ਪਰਾਲੀ ਦੇ ਸਬੰਧ 'ਚ ਲੱਗੇ ਫਲੈਕਸ ਵੀ ਫਾੜ ਦਿੱਤੇ। ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨੇ ਮਿਲ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਕੋਇਲਾ ਖ਼ਤਮ ਹੋਣ ਦਾ ਬਹਾਨਾ ਬਣਾ ਕੇ ਕਿਸਾਨਾਂ ਦੇ ਸੰਘਰਸ਼ ਨੂੰ ਤਾਰੋਪੀਡ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਜੇ ਤੱਕ ਕਿਸੇ ਵੀ ਫੈਕਟਰੀ ਦੀ ਲਾਈਟ ਬੰਦ ਨਹੀਂ ਕੀਤੀ ਗਈ ਜਦਕਿ ਕਿਸਾਨਾਂ ਦੀ ਖੇਤੀ ਲਾਈਟ 'ਚ ਲਗਾਤਾਰ ਕੱਟ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਵਾਪਸ ਨਾ ਹੋਣ ਤੱਕ ਕਿਸਾਨ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ: ਲੰਬੀ ਦੇ ਪਿੰਡ ਮਾਨਾਂ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ, ਖੇਤ 'ਚੋਂ ਮਿਲੇ ਅੰਗ