ਸਪਾ ਸੈਂਟਰ ਦੀ ਆੜ ’ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 5 ਗ੍ਰਿਫ਼ਤਾਰ

Sunday, Jan 01, 2023 - 07:40 PM (IST)

ਸਪਾ ਸੈਂਟਰ ਦੀ ਆੜ ’ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, 5 ਗ੍ਰਿਫ਼ਤਾਰ

ਅੰਮ੍ਰਿਤਸਰ (ਸੰਜੀਵ)–ਕਮਿਸ਼ਨਰੇਟ ਪੁਲਸ ਨੇ ਸਪਾ ਸੈਂਟਰ ਦੀ ਆੜ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼ ਕੀਤਾ ਹੈ, ਜਿਸ ’ਚ ਪੁਲਸ ਨੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ ਹੋਟਲ ਮਾਲਕ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੂਰੀ ਕਾਰਵਾਈ ਥਾਣਾ ਮੋਹਕਮਪੁਰਾ ਦੇ ਇੰਚਾਰਜ ਇੰਸਪੈਕਟਰ ਬਿੰਦਰਜੀਤ ਸਿੰਘ ਦੀ ਪ੍ਰਧਾਨਗੀ ’ਚ ਹੋਈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ’ਚ ਪਰਮਜੀਤ ਸਿੰਘ, ਸਰਬਜੀਤ ਸਿੰਘ, ਬਲਕਾਰ ਸਿੰਘ, ਅਮਿਤ ਗੁਪਤਾ ਅਤੇ ਜੋਬਨਪ੍ਰੀਤ ਸਿੰਘ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ : ਲੁੱਟ ਦਾ ਵਿਰੋਧ ਕੀਤਾ ਤਾਂ ਚਾਕੂ ਮਾਰ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

ਕੀ ਕਹਿਣਾ ਹੈ ਪੁਲਸ ਦਾ

ਥਾਣਾ ਮੋਹਕਮਪੁਰਾ ਦੇ ਇੰਚਾਰਜ ਇੰਸਪੈਕਟਰ ਬਿੰਦਰਜੀਤ ਸਿੰਘ ਦਾ ਕਹਿਣਾ ਹੈ ਕਿ ਪੁਲਸ ਨੂੰ ਇਨਪੁੱਟ ਸੀ ਕਿ ਹੋਟਲ ਰੰਧਾਵਾ ਇੰਟਰਨੈਸ਼ਨਲ ਦੀ ਪਹਿਲੀ ਮੰਜ਼ਿਲ ’ਤੇ ਸਪਾ ਸੈਂਟਰ ਦੀ ਆੜ ’ਚ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ, ਜਿਸ ’ਤੇ ਪੁਲਸ ਪਾਰਟੀ ਦੇ ਨਾਲ ਛਾਪੇਮਾਰੀ ਕੀਤੀ ਗਈ ਅਤੇ ਪੰਜ ਵਿਅਕਤੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕੀਤਾ ਗਿਆ। ਕੇਸ ਦਰਜ ਕਰ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


author

Manoj

Content Editor

Related News