ਅੰਮ੍ਰਿਤਸਰ : ਹਵਾ 'ਚ ਚੱਕਰ ਕੱਟਦਾ ਰਿਹਾ ਜਹਾਜ਼, ਨਹੀਂ ਮਿਲੀ ਉਤਰਣ ਦੀ ਇਜਾਜ਼ਤ, ਜਾਣੋ ਕੀ ਹੈ ਮਾਮਲਾ
Saturday, Dec 27, 2025 - 12:00 PM (IST)
ਅੰਮ੍ਰਿਤਸਰ- ਪੰਜਾਬ 'ਚ ਧੁੰਦ ਦਾ ਅਸਰ ਜਿੱਥੇ ਸਿਰਫ਼ ਸੜਕ ਆਵਾਜਾਈ 'ਤੇ ਹੀ ਨਹੀਂ ਸਗੋਂ ਹਵਾਈ ਆਵਾਜਾਈ 'ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਰਹੀ। ਇਸ ਸੰਘਣੀ ਧੁੰਦ ਦਾ ਸਭ ਤੋਂ ਵੱਧ ਅਸਰ ਹਵਾਈ ਆਵਾਜਾਈ ਉੱਤੇ ਪਿਆ ਹੈ।
ਇਹ ਵੀ ਪੜ੍ਹੋ- ਦਿੱਲੀ ਤੋਂ ਵੀ ਵੱਧ ਖ਼ਰਾਬ ਹੋਈ ਅੰਮ੍ਰਿਤਸਰ ਦੀ ਹਵਾ, 987 ਦਰਜ ਹੋਇਆ AQI !
ਜਾਣਕਾਰੀ ਮੁਤਾਬਕ ਅੰਮ੍ਰਿਤਸਰ ਏਅਰਪੋਰਟ 'ਤੇ ਧੁੰਦ ਕਾਰਨ ਕੁਲ ਚਾਰ ਫਲਾਈਟਾਂ ਰੱਦ ਕਰਨੀਆਂ ਪਈਆਂ। ਹਾਲਾਤ ਉਦੋਂ ਜ਼ਿਆਦਾ ਵਿਗੜ ਗਏ ਜਦੋਂ ਦਿੱਲੀ ਤੋਂ ਅੰਮ੍ਰਿਤਸਰ ਆਈ ਯਾਤਰੀਆਂ ਨਾਲ ਭਰੀ ਇੱਕ ਫਲਾਈਟ ਨੂੰ ਧੁੰਦ ਦੇ ਕਾਰਨ ਲੈਂਡਿੰਗ ਦੀ ਇਜਾਜ਼ਤ ਨਹੀਂ ਮਿਲੀ ਅਤੇ ਉਸ ਨੂੰ ਵਾਪਸ ਪਰਤਣਾ ਪਿਆ। ਇਸ ਤੋਂ ਇਲਾਵਾ, ਸਵੇਰੇ 4:20 ਵਜੇ ਅੰਮ੍ਰਿਤਸਰ ਤੋਂ ਦੋਹਾ ਲਈ ਰਵਾਨਾ ਹੋਣ ਵਾਲੀ ਕਤਰ ਏਅਰਵੇਜ਼ ਦੀ ਫਲਾਈਟ ਵੀ ਉਡਾਣ ਨਹੀਂ ਭਰ ਸਕੀ। ਦਿੱਲੀ, ਸ਼੍ਰੀਨਗਰ, ਬੈਂਗਲੁਰੂ, ਹੈਦਰਾਬਾਦ ਅਤੇ ਸ਼ਿਮਲਾ ਸਮੇਤ ਹੋਰ ਸ਼ਹਿਰਾਂ ਤੋਂ ਆਉਣ-ਜਾਣ ਵਾਲੀਆਂ ਕਈ ਘਰੇਲੂ ਉਡਾਣਾਂ ਵੀ ਦੇਰੀ ਨਾਲ ਸ਼ੁਰੂ ਹੋਈਆਂ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪਿਓ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲਥਪਥ ਮਿਲੀ ਲਾਸ਼
ਚੰਡੀਗੜ੍ਹ ਏਅਰਪੋਰਟ 'ਤੇ ਕੀ ਬਣੇ ਹਾਲਾਤ
ਕੋਹਰੇ ਕਾਰਨ ਚੰਡੀਗੜ੍ਹ ਏਅਰਪੋਰਟ 'ਤੇ ਵੀ ਫਲਾਈਟਾਂ ਪ੍ਰਭਾਵਿਤ ਹੋਈਆਂ। ਸਵੇਰੇ 5:45 ਵਜੇ ਚੰਡੀਗੜ੍ਹ ਤੋਂ ਦਿੱਲੀ ਜਾਣ ਵਾਲੀ ਫਲਾਈਟ ਰੱਦ ਕਰ ਦਿੱਤੀ ਗਈ। ਇਸ ਤੋਂ ਇਲਾਵਾ, ਸਵੇਰੇ 7:15 ਵਜੇ ਜੈਪੁਰ ਤੋਂ ਆਉਣ ਵਾਲੀ ਅਤੇ 7:30 ਵਜੇ ਬੈਂਗਲੁਰੂ ਤੋਂ ਆਉਣ ਵਾਲੀ ਫਲਾਈਟ ਨੂੰ ਜੈਪੁਰ ਵੱਲ ਡਾਇਵਰਟ ਕਰ ਦਿੱਤਾ ਗਿਆ। ਅਬੂ ਧਾਬੀ ਤੋਂ ਆਉਣ ਵਾਲੀ 7:45 ਵਜੇ ਦੀ ਫਲਾਈਟ ਵੀ ਦੇਰੀ ਨਾਲ ਪਹੁੰਚੀ। ਇਸ ਤੋਂ ਇਲਾਵਾ ਸਵੇਰੇ 9:00 ਵਜੇ ਤੱਕ ਰਵਾਨਾ ਹੋਣ ਵਾਲੀਆਂ ਸਾਰੀਆਂ ਫਲਾਈਟਾਂ ਦੇਰੀ ਨਾਲ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ- ਸਕੂਲਾਂ 'ਚ ਸਰਕਾਰੀ ਛੁੱਟੀਆਂ ਦੇ ਮੱਦੇਨਜ਼ਰ ਜਾਰੀ ਹੋਏ ਵੱਡੇ ਹੁਕਮ
