ਪ੍ਰਕਾਸ਼ ਪੁਰਬ ਸਬੰਧੀ ''ਸੁਖਨਾ ਝੀਲ'' ''ਤੇ ਹੋਵੇਗਾ ''ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ''

11/18/2019 9:45:44 AM

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਯੂ. ਟੀ ਪ੍ਰਸਾਸ਼ਨ ਦੇ ਸਹਿਯੋਗ ਨਾਲ 18 ਅਤੇ 19 ਨਵੰਬਰ, 2019 ਨੂੰ ਸੁਖਨਾ ਝੀਲ, ਚੰਡੀਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨ 'ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ' ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ  ਇਸ ਸ਼ੋਅ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਦਿਨ ਦੋ-ਦੋ ਸ਼ੋਅ ਕਰਵਾਏ ਜਾਣਗੇ। ਪਹਿਲਾ ਸ਼ੋਅ 18 ਨਵੰਬਰ ਨੂੰ ਸ਼ਾਮ 7 ਵਜੇ ਤੋਂ 7.45 ਵਜੇ ਤੱਕ ਹੋਵੇਗਾ ਅਤੇ ਦੂਜਾ ਸ਼ੋਅ 8.15 ਤੋਂ 9.ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ 19 ਨਵੰਬਰ ਨੂੰ ਸ਼ਾਮ 7 ਵਜੇ ਤੋਂ 7.45 ਵਜੇ ਤੱਕ ਪਹਿਲਾ ਸ਼ੋਅ ਹੋਵੇਗਾ ਅਤੇ ਦੂਜਾ ਸ਼ੋਅ 8.15 ਤੋਂ 9 ਵਜੇ ਤੱਕ ਕਰਵਾਇਆ ਜਾਵੇਗਾ।
ਰੌਸ਼ਨੀ ਅਤੇ ਅਵਾਜ਼ 'ਤੇ ਅਧਾਰਿਤ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫੇ ਨੂੰ ਵਿਜ਼ੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜ਼ਰ ਦੀ ਅਤਿ ਆਧੁਨਿਕ ਤਕਨੀਕ ਰਾਹੀ ਸ਼ਾਨਦਾਰ ਢੰਗ ਰਾਹੀਂ ਪ੍ਰਦਰਸ਼ਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਅਤੇ ਯੂ. ਟੀ ਪ੍ਰਸਾਸ਼ਨ ਨੇ ਲੋਕਾਂ ਨੂੰ ਇਹ ਸ਼ੋਅ ਨੂੰ ਦੇਖਣ ਲਈ ਹੁੰਮ-ਹੁਮਾ ਕੇ ਪਹੁੰਚਣ ਦਾ ਖੁੱਲਾ ਸੱਦਾ ਦਿੱਤਾ ਹੈ। ਉਨ੍ਹਾਂ ਨਾਲ ਹੀ ਸੱਪਸ਼ਟ ਕੀਤਾ ਹੈ ਇਹ ਸ਼ੋਅ ਲੋਕਾਂ ਨੂੰ ਮੁਫਤ ਦਿਖਾਇਆ ਜਾਵੇਗਾ ਅਤੇ ਕਿਸੇ ਤੋਂ ਕਿਸੇ ਤਰ੍ਹਾਂ ਦੀ ਕੋਈ ਫੀਸ ਨਹੀਂ ਲਈ ਜਾਵੇਗੀ।


Babita

Content Editor

Related News