ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਲਈ ਸਰਕਾਰ ਦਾ ਐਲਾਨ, ਲੋੜ ਪੈਣ ''ਤੇ ਇਨ੍ਹਾਂ ਨੰਬਰਾਂ ''ਤੇ ਕਰੋ ਸੰਪਰਕ

Wednesday, Aug 27, 2025 - 05:52 PM (IST)

ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਲਈ ਸਰਕਾਰ ਦਾ ਐਲਾਨ, ਲੋੜ ਪੈਣ ''ਤੇ ਇਨ੍ਹਾਂ ਨੰਬਰਾਂ ''ਤੇ ਕਰੋ ਸੰਪਰਕ

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿਚ ਹੜ੍ਹ ਕੰਟਰੋਲ ਰੂਮ 24x7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਇਨ੍ਹਾਂ ਨੰਬਰਾਂ 'ਤੇ ਤੁਰੰਤ ਸੰਪਰਕ ਕਰ ਸਕਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦਾ ਹੜ੍ਹ ਕੰਟਰੋਲ ਰੂਮ ਨੰਬਰ 0161-2433100 ਹੈ ਜਦਕਿ ਜ਼ਿਲ੍ਹਾ ਰੋਪੜ ਦਾ ਕੰਟਰੋਲ ਰੂਮ ਨੰਬਰ 01881-221157, ਗੁਰਦਾਸਪੁਰ ਕੰਟਰੋਲ ਰੂਮ ਨੰ. 01874-266376 ਅਤੇ 18001801852, ਮਾਨਸਾ ਕੰਟਰੋਲ ਰੂਮ ਨੰਬਰ 01652-229082, ਪਠਾਨਕੋਟ ਕੰਟਰੋਲ ਰੂਮ ਨੰ. 0186-2346944 ਅਤੇ 97791-02351, ਅੰਮ੍ਰਿਤਸਰ ਕੰਟਰੋਲ ਰੂਮ ਨੰ. 0183-2229125, ਤਰਨ ਤਾਰਨ ਕੰਟਰੋਲ ਰੂਮ ਨੰ. 01852-224107, ਹੁਸ਼ਿਆਰਪੁਰ ਕੰਟਰੋਲ ਰੂਮ ਨੰ. 01882-220412, ਜਲੰਧਰ ਕੰਟਰੋਲ ਰੂਮ ਨੰ. 0181-2224417 ਅਤੇ 94176-57802  ਹੈ।

ਇਹ ਵੀ ਪੜ੍ਹੋ : ਭਾਖੜਾ ਡੈਮ ਤੋਂ ਆਈ ਵੱਡੀ ਖ਼ਬਰ, ਲੋਕਾਂ ਨੂੰ ਕੀਤੀ ਗਈ ਖ਼ਾਸ ਅਪੀਲ

ਇਸੇ ਤਰ੍ਹਾਂ ਐੱਸ.ਬੀ.ਐਸ ਨਗਰ ਕੰਟਰੋਲ ਰੂਮ ਨੰ. 01823-220645, ਸੰਗਰੂਰ ਕੰਟਰੋਲ ਰੂਮ ਨੰ. 01672-234196, ਪਟਿਆਲਾ ਕੰਟਰੋਲ ਰੂਮ ਨੰ. 0175-2350550 ਅਤੇ 2358550, ਐਸ.ਏ.ਐਸ ਨਗਰ ਕੰਟਰੋਲ ਰੂਮ ਨੰ. 0172-2219506, ਸ੍ਰੀ ਮੁਕਤਸਰ ਸਾਹਿਬ ਕੰਟਰੋਲ ਰੂਮ ਨੰ. 01633-260341, ਫ਼ਰੀਦਕੋਟ ਕੰਟਰੋਲ ਰੂਮ ਨੰ. 01639-250338, ਫ਼ਾਜ਼ਿਲਕਾ ਕੰਟਰੋਲ ਰੂਮ ਨੰ. 01638-262153, ਫ਼ਿਰੋਜ਼ਪੁਰ ਕੰਟਰੋਲ ਰੂਮ ਨੰ. 01632-245366, ਬਰਨਾਲਾ ਕੰਟਰੋਲ ਰੂਮ ਨੰ. 01679-233031, ਬਠਿੰਡਾ ਹੜ੍ਹ ਕੰਟਰੋਲ ਰੂਮ ਨੰ. 0164-2862100 ਅਤੇ 0164-2862101, ਕਪੂਰਥਲਾ ਕੰਟਰੋਲ ਰੂਮ ਨੰ. 01822-231990, ਫਤਹਿਗੜ੍ਹ ਸਾਹਿਬ ਹੜ੍ਹ ਕੰਟਰੋਲ ਰੂਮ ਨੰ. 01763-232838, ਮੋਗਾ ਹੜ੍ਹ ਕੰਟਰੋਲ ਰੂਮ ਨੰ. 01636-235206 ਅਤੇ ਜ਼ਿਲ੍ਹਾ ਮਾਲੇਰਕੋਟਲਾ ਲਈ ਹੜ੍ਹ ਕੰਟਰੋਲ ਰੂਮ ਨੰ. 01675-252003 ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖ਼ਬਰ, ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ

ਉਨ੍ਹਾਂ ਕਿਹਾ ਕਿ ਇਹ ਸਾਰੇ ਕੰਟਰੋਲ ਰੂਮ ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ ਜਵਾਬੀ ਪ੍ਰਤੀਕਿਰਿਆ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਠੋਸ ਹੜ੍ਹ ਰੋਕਥਾਮ ਉਪਾਅ ਅਤੇ ਵਿਆਪਕ ਤਿਆਰੀ ਸਬੰਧੀ ਪ੍ਰੋਟੋਕੋਲ ਲਾਗੂ ਕੀਤੇ ਗਏ ਹਨ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਕੰਟਰੋਲ ਰੂਮ ਆਧੁਨਿਕ ਸੰਚਾਰ ਪ੍ਰਣਾਲੀਆਂ ਨਾਲ ਲੈਸ ਹਨ ਅਤੇ ਇਨ੍ਹਾਂ ਦਾ ਪ੍ਰਬੰਧਨ ਸਿਖਲਾਈ ਪ੍ਰਾਪਤ ਕਰਮਚਾਰੀਆਂ ਵੱਲੋਂ ਕੀਤਾ ਜਾ ਰਿਹਾ ਹੈ, ਜੋ ਬਚਾਅ ਅਤੇ ਰਾਹਤ ਕਾਰਜਾਂ ਸਬੰਧੀ ਪ੍ਰਭਾਵਸ਼ਾਲੀ ਢੰਗ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕੰਟਰੋਲ ਰੂਮਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਛੁੱਟੀਆਂ ਦੇ ਬਾਵਜੂਦ ਖੁੱਲ੍ਹਾ ਪੰਜਾਬ ਦਾ ਇਹ ਸਕੂਲ, ਅਚਾਨਕ ਆ ਗਿਆ ਪਾਣੀ, 400 ਵਿਦਿਆਰਥੀ ਫਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News