ਹੜ੍ਹਾਂ ਦੌਰਾਨ ਪੰਜਾਬ ਦੇ ਦੌਰੇ ''ਤੇ ਆਏ ਕੇਂਦਰੀ ਮੰਤਰੀ, ਪੰਜਾਬ ਸਰਕਾਰ ਨੇ ਕੀਤੀ ਵੱਡੀ ਮੰਗ
Thursday, Sep 04, 2025 - 11:45 AM (IST)

ਅੰਮ੍ਰਿਤਸਰ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੌਰੇ 'ਤੇ ਆਏ ਹਨ। ਅੱਜ ਉਨ੍ਹਾਂ ਅੰਮ੍ਰਿਤਸਰ ਪਹੁੰਚਦਿਆਂ ਹੀ ਹਵਾਈ ਅੱਡੇ ਉਤੇ ਰਾਜਨੀਤਿਕ ਆਗੂਆਂ ਅਤੇ ਸਥਾਨਕ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਲੀਆਂ, ਸਾਬਕਾ ਮੰਤਰੀ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਇਲਾਕਿਆਂ ਲਈ ਜਾਰੀ ਹੋਇਆ ਅਲਰਟ, ਲੋਕਾਂ ਨੂੰ ਘਰ ਖਾਲ੍ਹੀ ਕਰਨ ਲਈ ਕਿਹਾ ਗਿਆ
ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਅੱਜ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਜਾ ਰਹੇ ਹਨ। ਇਸ ਮੌਕੇ ਭਾਜਪਾ ਆਗੂ ਤਰੁਣ ਚੁੱਘ, ਸ਼ਵੇਤ ਮਲਿਕ, ਅਮਰਪਾਲ ਸਿੰਘ ਬੋਨੀ, ਹਰਵਿੰਦਰ ਸਿੰਘ ਸੰਧੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇਨ੍ਹਾਂ ਅਦਾਰਿਆਂ ਵਿਚ ਕੀਤੀਆਂ ਛੁੱਟੀਆਂ, ਹੜ੍ਹਾਂ ਕਾਰਣ ਲਿਆ ਗਿਆ ਫ਼ੈਸਲਾ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਜਨਾਲਾ ਵਿਚ ਹੜ੍ਹ ਨਾਲ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਲਈ ਪਹਿਲੇ ਪੜਾਅ ਵਿਚ 2000 ਕਰੋੜ ਰੁਪਏ ਲਈ ਮੰਗ ਪੱਤਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਬਕਾਇਆ 60,000 ਕਰੋੜ ਰੁਪਏ ਕੇਂਦਰ ਸਰਕਾਰ ਤੋਂ ਤੁਰੰਤ ਜਾਰੀ ਕਰਵਾਉਣ ਲਈ ਵੀ ਮੰਗ ਪੱਤਰ ਦਿੱਤਾ ਗਿਆ ਹੈ। ਧਾਲੀਵਾਲ ਨੇ ਕਿਹਾ ਕਿ ਜਿਹੜੇ ਹਾਲਾਤ ਪੰਜਾਬ ਦੇ ਹੁਣ ਬਣੇ ਹੋਏ ਹਨ, ਇਸ ਲਈ ਪੰਜਾਬ ਨੂੰ ਮੁੜ ਖੜ੍ਹਾ ਕਰਨ ਲਈ ਪੈਸੇ ਦੀ ਬਹੁਤ ਲੋੜ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਮੁੜ ਵੱਧ ਗਈਆਂ ਛੁੱਟੀਆਂ, ਹੁਣ ਇਸ ਤਾਰੀਖ ਨੂੰ ਖੁੱਲ੍ਹਣਗੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e