ਹੜ੍ਹ ਪ੍ਰਭਾਵਿਤ ਖੇਤਰਾਂ ਲਈ ਸੁਖਬੀਰ ਸਿੰਘ ਬਾਦਲ ਨੇ 100 ਟਰੱਕ ਕੀਤੇ ਰਵਾਨਾ
Monday, Sep 22, 2025 - 06:11 PM (IST)

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਵੜਿੰਗ ਦੀ ਦਾਣਾ ਮੰਡੀ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ। ਇਸ ਦੌਰਾਨ ਉਨ੍ਹਾਂ ਪਿੰਡ ਵੜਿੰਗ ਦੀ ਦਾਣਾ ਮੰਡੀ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪਸ਼ੂਆਂ ਲਈ 10 ਟਰੱਕ ਹਰੇ ਚਾਰੇ ਅਤੇ ਮੱਕੀ ਦੇ ਅਚਾਰ ਦੇ ਰਵਾਨਾ ਕੀਤੇ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋੜਵੰਦ ਲੋਕਾਂ ਦੀ ਸੇਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰ ਪੰਜਾਬੀ ਨੂੰ ਇਸ ਦੁੱਖ ਦੀ ਘੜੀ ਵਿਚ ਮੁਸ਼ਕਿਲ ਹਾਲਾਤ ਵਿਚ ਹੜ੍ਹ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕਾਂਗਰਸ 'ਚ ਵੱਡੀ ਹਲਚਲ, ਇਸ ਆਗੂ ਦੀ ਵਾਇਰਲ ਹੋਈ ਤਸਵੀਰ ਨੇ ਲਿਆਂਦਾ ਭੂਚਾਲ
ਉਨ੍ਹਾਂ ਮੁੜ ਤੋਂ ਕੇਂਦਰ ਸਰਕਾਰ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਔਖੇ ਵੇਲੇ ਕੇਂਦਰ ਨੇ ਪੰਜਾਬੀਆਂ ਦਾ ਹੱਥ ਨਹੀਂ ਫੜਿਆ। ਇਸ ਸਮੇਂ ਪੰਜਾਬ ਦੀ ਮਦਦ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਕਿਤੇ ਵੀ ਕੋਈ ਸਮੱਸਿਆ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਪੰਜਾਬੀ ਪਹੁੰਚਦੇ ਹਨ ਪਰ ਹੁਣ ਬਹੁਤ ਘੱਟ ਮਦਦ ਪੰਜਾਬ ਕੋਲ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੀ ਮਦਦ ਲਈ ਹੱਥ ਅੱਗੇ ਵਧਾਉਣਾ ਚਾਹੀਦਾ ਸੀ।
ਇਹ ਵੀ ਪੜ੍ਹੋ : DSP ਮਨਦੀਪ ਕੌਰ ਦਾ ਪੈ ਗਿਆ ਪੰਗਾ, ਕਿਹਾ ਮੇਰਾ ਜੂੜਾ ਪੁੱਟਿਆ, ਭਖ ਗਿਆ ਮਾਹੌਲ