ਹੜ੍ਹ ਪੀੜਤ ਕਿਸਾਨਾਂ ਨੇ SDM ਦਫ਼ਤਰ ਦਾ ਕੀਤਾ ਘਿਰਾਓ, ਸਰਕਾਰ ਖ਼ਿਲਾਫ਼ ਕੱਢੀ ਭੜਾਸ

Thursday, Feb 12, 2026 - 03:21 PM (IST)

ਹੜ੍ਹ ਪੀੜਤ ਕਿਸਾਨਾਂ ਨੇ SDM ਦਫ਼ਤਰ ਦਾ ਕੀਤਾ ਘਿਰਾਓ, ਸਰਕਾਰ ਖ਼ਿਲਾਫ਼ ਕੱਢੀ ਭੜਾਸ

ਕਪੂਰਥਲਾ (ਗੁਰਪ੍ਰੀਤ)- ਸੁਲਤਾਨਪੁਰ ਲੋਧੀ ਵਿੱਚ ਅੱਜ ਹੜ੍ਹ ਪੀੜਤ ਕਿਸਾਨਾਂ ਦਾ ਗੁੱਸਾ ਫੁੱਟ ਪਿਆ। ਸੈਂਕੜੇ ਦੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਸ਼ਹਿਰ ਦੇ ਐੱਸ. ਡੀ. ਐੱਮ. ਦਫ਼ਤਰ ਅੱਗੇ ਵਿਸ਼ਾਲ ਧਰਨਾ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਦਫ਼ਤਰ ਦਾ ਪੂਰਾ ਘਿਰਾਓ ਕਰ ਦਿੱਤਾ। ਮੌਕੇ ‘ਤੇ ਭਾਰੀ ਪੁਲਸ ਬੰਦੋਬਸਤ ਕੀਤਾ ਗਿਆ। ਇਹ ਧਰਨਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਅਤੇ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਂਵਾਲ ਦੀ ਅਗਵਾਈ ਹੇਠ ਲਗਾਇਆ ਗਿਆ।
ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ 2023 ਅਤੇ 2025 ਵਿੱਚ ਆਏ ਭਿਆਨਕ ਹੜ੍ਹਾਂ ਕਾਰਨ 150 ਤੋਂ ਵੱਧ ਪਿੰਡਾਂ ਦੀ ਹਜ਼ਾਰਾਂ ਏਕੜ ਫ਼ਸਲ ਤਬਾਹ ਹੋ ਗਈ ਪਰ ਸਰਕਾਰ ਵੱਲੋਂ ਅਜੇ ਤੱਕ ਇਕ ਰੁਪਏ ਦਾ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਜਾ ਰਹੇ ਦਾਅਵੇ ਪੂਰੀ ਤਰ੍ਹਾਂ ਖੋਖਲੇ ਹਨ ਅਤੇ ਜ਼ਮੀਨੀ ਹਕੀਕਤ ਨਾਲ ਕੋਈ ਲੈਣਾ–ਦੇਣਾ ਨਹੀਂ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣ 'ਚ ਜਾਣਬੁੱਝ ਕੇ ਅੜਿੱਕਾ ਪਾ ਰਹੇ CM ਮਾਨ: ਸੁਖਪਾਲ ਖਹਿਰਾ

PunjabKesari

ਧਰਨੇ ਦੌਰਾਨ ਕਿਸਾਨਾਂ ਨੇ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਦੁਪਹਿਰ 2 ਵਜੇ ਤੱਕ ਪ੍ਰਸ਼ਾਸਨ ਵੱਲੋਂ ਮੁਆਵਜ਼ੇ ਸਬੰਧੀ ਲਿਖਤੀ ਭਰੋਸਾ ਨਾ ਦਿੱਤਾ ਗਿਆ ਤਾਂ ਪੂਰੇ ਪ੍ਰਸ਼ਾਸਨਿਕ ਅਮਲੇ ਨੂੰ ਨਜ਼ਰਬੰਦ ਕਰ ਦਿੱਤਾ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤੀਖਾ ਕੀਤਾ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਹੜ੍ਹਾਂ ਨੇ ਉਨ੍ਹਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਕਰਜ਼ੇ ਹੇਠ ਦੱਬੇ ਕਿਸਾਨ ਪਰਿਵਾਰ ਗੰਭੀਰ ਸੰਕਟ ਵਿੱਚ ਹਨ ਪਰ ਸਰਕਾਰ ਵੱਲੋਂ ਕੇਵਲ ਐਲਾਨ ਕੀਤੇ ਗਏ, ਮਦਦ ਨਹੀਂ ਮਿਲੀ। ਆਗੂਆਂ ਨੇ ਮੰਗ ਕੀਤੀ ਕਿ ਤੁਰੰਤ ਪੂਰਾ ਮੁਆਵਜ਼ਾ ਜਾਰੀ ਕੀਤਾ ਜਾਵੇ ਅਤੇ ਪ੍ਰਭਾਵਿਤ ਪਿੰਡਾਂ ਨੂੰ ਆਫ਼ਤ ਪ੍ਰਭਾਵਿਤ ਘੋਸ਼ਿਤ ਕੀਤਾ ਜਾਵੇ।

ਇਹ ਵੀ ਪੜ੍ਹੋ: ਗੁਰੂਘਰਾਂ 'ਚ ਅਚਾਨਕ ਹੋ ਗਈ ਅਨਾਊਂਸਮੈਂਟ! ਧਿਆਨ ਦੇਣ ਪੰਜਾਬੀ, ਅਗਲੇ 10 ਦਿਨਾਂ ਤੱਕ...

ਧਰਨੇ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਕਿਸਾਨ ਮਜ਼ਦੂਰ ਸ਼ਾਮਲ ਹੋਏ। ਮੌਕੇ ‘ਤੇ ਹਾਜ਼ਰ ਬੀਬੀ ਬੀਰ ਕੌਰ ਮਹੀਵਾਲ, ਚਰਨਜੀਤ ਕੌਰ, ਬਲਵਿੰਦਰ ਕੌਰ, ਮਨਪਰੀਤ ਕੌਰ, ਰਾਜਵਿੰਦਰ ਕੌਰ, ਲਖਵਿੰਦਰ ਕੌਰ, ਸਰਬਜੀਤ ਕੌਰ, ਜਸਵੀਰ ਕੌਰ, ਮਨਦੀਪ ਕੌਰ, ਸ਼ਿੰਦਰ ਕੌਰ, ਪਰਮਜੀਤ ਕੌਰ, ਰਾਜਵੀਰ ਕੌਰ, ਪ੍ਰੀਤਮ ਕੌਰ ਸਮੇਤ ਕਈ ਮਹਿਲਾ ਆਗੂਆਂ ਨੇ ਵੀ ਸੰਬੋਧਨ ਕੀਤਾ।

PunjabKesari

ਇਸ ਤੋਂ ਇਲਾਵਾ ਜੋਨ ਨਡਾਲਾ ਪ੍ਰਧਾਨ ਨਿਸ਼ਾਨ ਸਿੰਘ, ਬਲਦੇਵ ਸਿੰਘ ਕੰਬੋਜ, ਗੱਗੀ ਹਮੀਰਾ, ਮੈਜਰ ਸਿੰਘ, ਤਰਸੇਮ ਸਿੰਘ ਤਲਵੰਡੀ ਚੋਧਰੀਆਂ, ਹਰਦੀਪ ਸਿੰਘ, ਅਮਰੀਕ ਸਿੰਘ ਬਾਊਪੁਰ, ਪਰਗਟ ਸਿੰਘ ਸੰਧੂ, ਗੁਰਸ਼ੇਵਕ ਸਿੰਘ ਸ਼ਿਵਦਿਆਲਪੁਰ, ਹਰਜਿੰਦਰ ਸਿੰਘ ਮਹੀਵਾਲ, ਦਿਲਬਾਗ ਸਿੰਘ, ਪ੍ਰਧਾਨ ਜੋਗਾ ਸਿੰਘ, ਮਹਿੰਦਰ ਸਿੰਘ, ਸੂਬਾ ਸਿੰਘ, ਸੁਖਵਿੰਦਰ ਸਿੰਘ ਮੋਮੀ, ਬਲਜਿੰਦਰ ਸਿੰਘ, ਹਰਜੀਤ ਸਿੰਘ ਸ਼ੇਰਪੁਰ ਸੱਧਾ, ਸੁਖਵਿੰਦਰ ਸਿੰਘ ਸੋਨੀ, ਜਗਤਾਰ ਸਿੰਘ ਸਰੂਪਵਾਲ, ਪ੍ਰਧਾਨ ਪਿਆਰਾ ਸਿੰਘ, ਮੁਖਤਿਆਰ ਸਿੰਘ ਅਤੇ ਜ਼ਿਲਾ ਪ੍ਰੈਸ ਸਕੱਤਰ ਪੁਸ਼ਪਿੰਦਰ ਸਿੰਘ ਮੋਮੀ ਵੀ ਮੌਜੂਦ ਰਹੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਹੁਣ ਵੀ ਕਿਸਾਨਾਂ ਦੀ ਪੀੜ ਨਾ ਸੁਣੀ ਤਾਂ ਇਹ ਸੰਘਰਸ਼ ਜ਼ਿਲ੍ਹਾ ਪੱਧਰ ਤੋਂ ਚਲ ਕੇ ਪੂਰੇ ਪੰਜਾਬ ਵਿੱਚ ਵੱਡੇ ਅੰਦੋਲਨ ਦਾ ਰੂਪ ਧਾਰਨ ਕਰ ਸਕਦਾ ਹੈ।

ਇਹ ਵੀ ਪੜ੍ਹੋ: Punjab: ਕੁੜੀ ਦਾ ਬੇਰਹਿਮੀ ਨਾਲ ਕਤਲ! ਹੋਟਲ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼, ਜਬਰ-ਜ਼ਿਨਾਹ ਦਾ ਖ਼ਦਸ਼ਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

shivani attri

Content Editor

Related News