ਹੜ੍ਹਾਂ ਵਿਚਾਲੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਸਕੂਲਾਂ ਨੂੰ ਲੈ ਕੇ ਵੱਡੀ ਅਪਡੇਟ

Tuesday, Aug 22, 2023 - 09:11 PM (IST)

ਹੜ੍ਹਾਂ ਵਿਚਾਲੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਸਕੂਲਾਂ ਨੂੰ ਲੈ ਕੇ ਵੱਡੀ ਅਪਡੇਟ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਲਗਾਤਾਰ ਜਾਰੀ ਹੈ। ਆਪਣੇ ਦੌਰੇ ਦੌਰਾਨ ਡੀਸੀ ਵੱਲੋਂ ਹੜ੍ਹ ਪੀੜਤਾਂ ਦਾ ਹਾਲ ਜਾਣਨ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਵੀ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਰਾਹਤ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲਗਾਤਾਰ ਕੰਮ ਕਰ ਰਹੀਆਂ ਹਨ। ਪੌਂਗ ਡੈਮ ਦੇ ਪਾਣੀ ਦਾ ਪੱਧਰ ਖ਼ਤਰਾ ਨਿਸ਼ਾਨ ਤੋਂ ਹੇਠਾਂ ਆ ਗਿਆ ਹੈ।

ਇਹ ਵੀ ਪੜ੍ਹੋ : ਦੱਖਣੀ ਅਫ਼ਰੀਕਾ 'ਚ ਬਣ ਰਿਹੈ ਸਭ ਤੋਂ ਵੱਡਾ ਮੰਦਰ, PM ਮੋਦੀ ਦੇ ਸਾਹਮਣੇ ਹੋਵੇਗੀ 3D ਪ੍ਰੈਜ਼ੈਂਟੇਸ਼ਨ

ਉਨ੍ਹਾਂ ਦੱਸਿਆ ਕਿ ਕੱਲ੍ਹ (ਬੁੱਧਵਾਰ) ਤੋਂ ਗੁਰਦਾਸਪੁਰ ਦੇ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ। ਮੁਕੇਰੀਆਂ ਦਾ ਰਸਤਾ ਵੀ ਕੱਲ੍ਹ ਤੋਂ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੋਹਤਬਰਾਂ ਨੂੰ ਨਾਲ ਲੈ ਕੇ ਘਰਾਂ ਤੇ ਪਸ਼ੂਆਂ ਨੂੰ ਹੋਏ ਨੁਕਸਾਨ ਦਾ ਅੰਦਾਜ਼ਾ ਲਗਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਟੀਮਾਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਤੇ ਮੱਛਰਮਾਰ ਦਵਾਈ ਦਾ ਛਿੜਕਾਅ ਕਰਵਾਇਆ ਜਾ ਰਿਹਾ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਬੇਸਹਾਰਾ ਪਸ਼ੂਆਂ ਲਈ ਚਾਰਾ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਤੇ ਪਾਣੀ ਦੀਆਂ ਬੋਤਲਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਨਾਲ ਹੀ ਮੱਛਰਦਾਨੀਆਂ ਤੇ ਤਰਪਾਲਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ : ਹੜ੍ਹਾਂ ਦੀ ਮਾਰ ਦੇਖ ਸਹਿਮ ਗਿਆ ਮਾਸੂਮ, ਇੰਝ ਛੱਡ ਜਾਵੇਗਾ, ਪਰਿਵਾਰ ਨੇ ਸੋਚਿਆ ਨਹੀਂ ਸੀ

ਡੀਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਕਈ ਥਾਵਾਂ ’ਤੇ ਸੰਗਤ ਵੱਲੋਂ ਵੀ ਲੋਕਾਂ ਲਈ ਵੱਖ-ਵੱਖ ਚੀਜ਼ਾਂ ਜਿਵੇਂ ਚਾਰਾ, ਰਾਸ਼ਨ, ਤੂੜੀ ਆਦਿ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਮੁੱਚੇ ਪ੍ਰਸ਼ਾਸਨ ਵੱਲੋਂ ਸੇਵਾ ਵਿੱਚ ਸਹਿਯੋਗ ਕਰ ਰਹੀਆਂ ਸੰਸਥਾਵਾਂ ਦਾ ਧੰਨਵਾਦ ਕੀਤਾ। ਫ਼ਸਲਾਂ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਗਿਰਦਾਵਰੀ ਰਾਹੀਂ ਖੇਤਾਂ 'ਚੋਂ ਪਾਣੀ ਉੱਤਰਨ ਤੋਂ ਬਾਅਦ ਛੇਤੀ ਸ਼ੁਰੂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਲੱਗਦਾ ਹੈ ਕਿ ਉਨ੍ਹਾਂ ਤੱਕ ਮਦਦ ਨਹੀਂ ਪਹੁੰਚੀ ਜਾਂ ਕੋਈ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਹੈਲਪ ਲਾਈਨ ਨੰਬਰ 18001801852 ’ਤੇ ਕਾਲ ਕਰਕੇ ਦੱਸ ਸਕਦੇ ਹਨ, ਉਨ੍ਹਾਂ ਲਈ ਤੁਰੰਤ ਸਹਾਇਤਾ ਭੇਜੀ ਜਾਵੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News