ਸਤਲੁਜ ਨੇੜੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਸ੍ਰੀ ਅਨੰਦਪੁਰ ਸਾਹਿਬ ਨਾਲੋਂ ਟੁੱਟਾ ਸੰਪਰਕ, ਲੋਕ ਹੋਏ ਘਰੋਂ ਬੇਘਰ

08/16/2023 8:04:38 PM

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ) : ਇਲਾਕੇ 'ਚ ਹੜ੍ਹਾਂ ਨਾਲ ਸਬੰਧਤ ਰੋਜ਼ਾਨਾ ਖ਼ਬਰਾਂ ਨਸ਼ਰ ਕੀਤੀਆਂ ਜਾ ਰਹੀਆਂ ਹਨ ਅਤੇ ਗਰਾਊਂਡ ਜ਼ੀਰੋ 'ਤੇ ਪਹੁੰਚ ਕੇ ਮੌਕੇ ਦੇ ਹਾਲਾਤ ਦੇਖੇ ਜਾ ਰਹੇ ਹਨ। ਲੋਕਾਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ ਕਿ ਪਿੰਡਾਂ ਦੇ ਕਿਸ ਤਰ੍ਹਾਂ ਦੇ ਹਾਲਾਤ ਬਣੇ ਹੋਏ ਹਨ। ਅਨੰਦਪੁਰ ਸਾਹਿਬ ਦਾ ਪਿੰਡ ਮੇਂਹਦਲੀ ਕਲਾਂ ਹੜ੍ਹ ਕਾਰਨ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ।

ਇਹ ਵੀ ਪੜ੍ਹੋ : ਮੰਤਰੀ ਕੁਲਦੀਪ ਧਾਲੀਵਾਲ ਨੇ ਅਧਿਕਾਰੀਆਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ

PunjabKesari

ਕੱਲ੍ਹ ਵੀ ਸਤਲੁਜ ਦਰਿਆ ਵਿੱਚ ਭਾਰੀ ਪਾਣੀ ਆਉਣ ਕਾਰਨ ਘਰਾਂ ਵਿੱਚ ਖੇਤਾਂ 'ਚ ਪਾਣੀ ਵੜਿਆ ਤੇ 5 ਤੋਂ 7 ਫੁੱਟ ਪਾਣੀ ਵਧਿਆ ਹੋਇਆ ਸੀ। ਅੱਜ ਹਾਲਾਤ ਕੁਝ ਬਿਹਤਰ ਨਜ਼ਰ ਆ ਰਹੇ ਹਨ ਪਰ ਖਤਰਾ ਬਰਕਰਾਰ ਹੈ। ਫਲੱਡ ਗੇਟ ਖੋਲ੍ਹੇ ਜਾਂਦੇ ਹਨ ਤੇ ਹਿਮਾਚਲ 'ਚ ਵੀ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਇਨ੍ਹਾਂ ਪਿੰਡਾਂ ਦੇ ਹਾਲਾਤ ਬਦ ਤੋਂ ਬਦਤਰ ਬਣਦੇ ਨਜ਼ਰ ਆ ਸਕਦੇ ਹਨ।

ਇਹ ਵੀ ਪੜ੍ਹੋ : ਬਟਾਲਾ 'ਚ ਹੋਏ ਟ੍ਰਿਪਲ ਮਰਡਰ ਦੀ ਸੁਲਝੀ ਗੁੱਥੀ, ਹਥਿਆਰਾਂ ਸਣੇ 3 ਗ੍ਰਿਫ਼ਤਾਰ

ਪਿੰਡ ਵਾਸੀਆਂ ਨੇ ਗੁੱਸਾ ਜ਼ਾਹਿਰ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਪਿੰਡਾਂ ਵਿੱਚ ਆ ਕੇ ਖਾਨਾਪੂਰਤੀ ਕਰਦਾ ਹੈ ਪਰ ਕੋਈ ਢੁੱਕਵੇਂ ਪ੍ਰਬੰਧ ਨਜ਼ਰ ਨਹੀਂ ਆ ਰਹੇ। ਸਾਨੂੰ ਘਰ ਖਾਲੀ ਕਰਨ ਲਈ ਕਿਹਾ ਜਾਂਦਾ ਹੈ ਪਰ ਜਾਣਾ ਕਿੱਥੇ ਹੈ, ਇਸ ਬਾਰੇ ਕੋਈ ਪੁਖ਼ਤਾ ਪ੍ਰਬੰਧ ਨਹੀਂ ਹਨ। ਪਿੰਡ ਵਿੱਚ ਪਾਣੀ ਆਉਣ ਦਾ ਕਾਰਨ ਦਰਿਆ ਵਿੱਚ ਪਾੜ ਪੈਣ ਨੂੰ ਦੱਸਿਆ ਕਿਉਂਕਿ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪਹਿਲਾਂ ਪਾਣੀ ਘੱਟ ਸੀ, ਜੇਕਰ ਬੰਨ੍ਹ ਸਹੀ ਤਰੀਕੇ ਨਾਲ ਲਗਾਇਆ ਜਾਂਦਾ ਤਾਂ ਸਾਡਾ ਇੰਨਾ ਭਾਰੀ ਨੁਕਸਾਨ ਨਹੀਂ ਹੁੰਦਾ, ਸਾਡੀਆਂ ਫਸਲਾਂ ਬਰਬਾਦ ਹੋ ਚੁੱਕੀਆਂ ਹਨ ਤੇ ਪਸ਼ੂਆਂ ਲਈ ਚਾਰਾ ਨਹੀਂ ਹੈ।

PunjabKesari

ਉਨ੍ਹਾਂ ਕਿਹਾ ਕਿ ਬੱਚੇ, ਬਜ਼ੁਰਗ ਜੇਕਰ ਬਿਮਾਰ ਹੋ ਜਾਂਦੇ ਹਨ ਤਾਂ ਸ੍ਰੀ ਅਨੰਦਪੁਰ ਸਾਹਿਬ ਹਸਪਤਾਲ ਜਾਣ ਲਈ ਵੀ ਕੋਈ ਸਾਧਨ ਨਹੀਂ ਹਨ ਕਿਉਂਕਿ ਇਲਾਕਾ ਚਾਰੋਂ ਪਾਸਿਓਂ ਪਾਣੀ ਨਾਲ ਘਿਰਿਆ ਹੋਇਆ ਹੈ। ਪਾਣੀ ਦਾ ਪੱਧਰ ਕਿਸੇ ਵੇਲੇ ਵੀ ਵੱਧ ਸਕਦਾ ਹੈ ਅਤੇ ਖਤਰਾ ਬਣਿਆ ਹੋਇਆ ਹੈ। ਅਸੀਂ ਪਿੰਡ ਵਾਸੀ ਦਹਿਸ਼ਤ ਦੇ ਮਾਹੌਲ ਵਿੱਚ ਜਿਊਣ ਲਈ ਮਜਬੂਰ ਹਾਂ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News