ਤਹਿਸੀਲ ਦਫ਼ਤਰ ਸ਼ਾਹਕੋਟ ’ਚ ਹੜ੍ਹ ਕੰਟਰੋਲ ਰੂਮ ਸਥਾਪਿਤ, 8 ਰਿਲੀਫ਼ ਸੈਂਟਰ ਬਣਾਏ
Monday, Jul 10, 2023 - 12:25 PM (IST)
ਸ਼ਾਹਕੋਟ (ਅਰਸ਼ਦੀਪ, ਤ੍ਰੇਹਨ)-ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਏ. ਡੀ. ਸੀ. ਜਲੰਧਰ (ਜਨਰਲ) ਮੇਜਰ ਅਮਿਤ ਮਹਾਜਨ ਵੱਲੋਂ ਐਤਵਾਰ ਸਬ-ਡਿਵੀਜ਼ਨ ਸ਼ਾਹਕੋਟ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਹਿਸੀਲ ਕੰਪਲੈਕਸ ਸ਼ਾਹਕੋਟ ਵਿਖੇ ਹੰਗਾਮੀ ਬੈਠਕ ਕੀਤੀ ਗਈ। ਇਸ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਰਿਸ਼ਭ ਬਾਂਸਲ, ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਸੰਧੂ ਅਤੇ ਨਾਇਬ ਤਹਿਸੀਲਦਾਰ ਲੋਹੀਆਂ ਗੁਰਪ੍ਰੀਤ ਸਿੰਘ ਨਾਲ ਹੜ੍ਹਾਂ ਦੀ ਸਥਿਤੀ ਨੂੰ ਨਜਿੱਠਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਏ. ਡੀ. ਸੀ. ਮੇਜਰ ਅਮਿਤ ਮਹਾਜਨ ਨੇ ਦੱਸਿਆ ਕਿ ਤਹਿਸੀਲ ਦਫ਼ਤਰ ਸ਼ਾਹਕੋਟ ’ਚ ਤਹਿਸੀਲ ਸ਼ਾਹਕੋਟ ਦਾ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜੋਕਿ 24 ਘੰਟੇ ਕੰਮ ਕਰੇਗਾ, ਜਿਸ ਦਾ ਫੋਨ ਨੰਬਰ-01821-260894 ਹੈ। ਉਨ੍ਹਾਂ ਦੱਸਿਆ ਕਿ ਸਬ-ਡਿਵੀਜ਼ਨ ਸ਼ਾਹਕੋਟ ’ਚ 8 ਰਿਲੀਫ਼ ਸੈਂਟਰ ਬਣਾਏ ਗਏ ਹਨ, ਜਿਸ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ, ਸਰਕਾਰੀ ਹਾਈ ਸਕੂਲ ਨੱਲ੍ਹ, ਸਰਕਾਰੀ ਪ੍ਰਾਇਮਰੀ ਸਕੂਲ ਕੰਗ ਖ਼ੁਰਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਨੀਆਂ, ਸਰਕਾਰੀ ਹਾਈ ਸਕੂਲ ਨਵਾਂ ਪਿੰਡ ਅਕਾਲੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਵਾ ਕਲਾਂ, ਸਰਕਾਰੀ ਹਾਈ ਸਕੂਲ ਬੱਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਜੀਆਂ ਕਲਾਂ ਸ਼ਾਮਲ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦੇ ਹਾਲਾਤ, ਫਿਲੌਰ ਦੀ ਪੁਲਸ ਅਕੈਡਮੀ 'ਚ ਵੜਿਆ ਪਾਣੀ, ਡੁੱਬੀਆਂ ਗੱਡੀਆਂ
ਉਨ੍ਹਾਂ ਕਿਹਾ ਕਿ ਇਨ੍ਹਾਂ ਬਣਾਏ ਗਏ 8 ਰਿਲੀਫ਼ ਸੈਂਟਰਾਂ ਦਾ ਇੰਚਾਰਜ ਗਜਟਿਡ ਅਫ਼ਸਰ ਨੂੰ ਲਗਾਇਆ ਗਿਆ ਹੈ ਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਨਾਲ ਬਤੌਰ ਸਹਾਇਕ ਲਗਾਇਆ ਗਿਆ ਹੈ। ਇਸ ਮੌਕੇ ਅਮਨਦੀਪ ਸੀਨੀ. ਵੈਟਨਰੀ ਅਫ਼ਸਰ, ਅੰਕਿਤ ਗੁਪਤਾ ਸਟੈਨੋਂ ਆਦਿ ਹਾਜ਼ਰ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਬੰਨ੍ਹ ਤੋਂ ਛੱਡਿਆ ਗਿਆ ਪਾਣੀ ਸੋਮਵਾਰ ਸਵੇਰ ਤੱਕ ਇਥੇ ਕੌਣ ਜਾਵੇਗਾ, ਜਿਸ ਕਾਰਨ ਹੜ੍ਹ ਆਉਣ ਦੀ ਸਥਿਤੀ ਬਣ ਸਕਦੀ ਹੈ।
ਇਹ ਵੀ ਪੜ੍ਹੋ- ਹੜ੍ਹ ਦਾ ਅਲਰਟ: ਡੀ. ਸੀ. ਵਿਸ਼ੇਸ਼ ਸਾਰੰਗਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਦਿੱਤੇ ਸਖ਼ਤ ਨਿਰਦੇਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711