ਲੁਧਿਆਣਾ ਨਗਰ ਨਿਗਮ ਨੇ ਸ਼ੁਰੂ ਕੀਤਾ ਫਲੱਡ ਕੰਟਰੋਲ ਰੂਮ, ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਛੁੱਟੀ

Sunday, Jul 02, 2023 - 02:54 PM (IST)

ਲੁਧਿਆਣਾ (ਹਿਤੇਸ਼) : ਮਹਾਂਨਗਰ 'ਚ ਭਾਰੀ ਮੀਂਹ ਤੋਂ ਬਾਅਦ ਪਾਣੀ ਦੀ ਨਿਕਾਸੀ ਨਾ ਹੋਣ ਦੀ ਸਮੱਸਿਆ ਦਾ ਹੱਲ ਕਰਨ ਲਈ ਨਗਰ ਨਿਗਮ ਵੱਲੋਂ ਫਲੱਡ ਕੰਟਰੋਲ ਰੂਮ ਸ਼ੁਰੂ ਕੀਤਾ ਗਿਆ ਹੈ। ਇਸ ਲਈ ਕਮਿਸ਼ਨਰ ਸ਼ੇਨਾ ਅਗਰਵਾਲ ਵੱਲੋਂ ਬੀ. ਐਂਡ ਆਰ. ਬ੍ਰਾਂਚ, ਓ. ਐਂਡ ਐੱਮ. ਸੇਲ ਅਤੇ ਹੈਲਥ ਬ੍ਰਾਂਚ ਦੇ ਮੁਲਾਜ਼ਮਾਂ ਦੀ ਡਿਊਟੀ ਲਾਈ ਗਈ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਪਾਣੀ ਦੀ ਨਿਕਾਸੀ ਨਾ ਹੋਣ ਦੀ ਸ਼ਿਕਾਇਤ ਮਿਲਣ 'ਤੇ ਫੀਲਡ 'ਚ ਉਤਰ ਕੇ ਸਮੱਸਿਆ ਦਾ ਹੱਲ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਇਸ ਲਈ ਉਨ੍ਹਾਂ ਨੂੰ ਵੱਖਰੇ ਤੌਰ 'ਤੇ ਜੇ. ਸੀ. ਬੀ., ਟਿੱਪਰ, ਟਰੈਕਟਰ, ਟਰਾਲੀ ਆਦਿ ਮਸ਼ੀਨਰੀ ਵੀ ਅਲਾਟ ਕੀਤੀ ਗਈ ਹੈ। ਇਸ ਤੋਂ ਇਲਾਵਾ ਕਮਿਸ਼ਨਰ ਵੱਲੋਂ ਐੱਸ. ਈ., ਐਕਸੀਅਨ, ਹੈਲਥ ਅਫ਼ਸਰ, ਸੈਨੇਟਰੀ ਇੰਸਪੈਕਟਰ, ਏ. ਟੀ. ਪੀ. ਪੱਧਰ ਦੇ ਅਧਿਕਾਰੀਆਂ ਦੇ ਸਟੇਸ਼ਨ ਛੱਡਣ 'ਤੇ ਰੋਕ ਲਾ ਦਿੱਤੀ ਗਈ ਹੈ। ਇਸ ਸਬੰਧੀ ਜਾਰੀ ਹੁਕਮਾਂ 'ਚ ਹੇਠਲੇ ਮੁਲਾਜ਼ਮਾਂ ਨੂੰ ਮੀਂਹ ਦੌਰਾਨ ਬ੍ਰਾਂਚ ਹੈੱਡ ਦੀ ਮਨਜ਼ੂਰੀ ਤੋਂ ਬਾਅਦ ਹੀ ਛੁੱਟੀ ਦੇਣ ਦੀ ਸ਼ਰਤ ਲਾਈ ਗਈ ਹੈ।
 


Babita

Content Editor

Related News