ਹੜ੍ਹਾਂ ਨਾਲ ਨੁਕਸਾਨੀਆਂ ਕਾਰਾਂ ਸਕ੍ਰੈਪ ਲਈ ਵੇਚੀਆਂ, ਕਬਾੜੀਏ ਸਣੇ 3 ਗ੍ਰਿਫ਼ਤਾਰ, 40 ਕਾਰਾਂ ਬਰਾਮਦ

Thursday, Aug 18, 2022 - 09:35 PM (IST)

ਹੜ੍ਹਾਂ ਨਾਲ ਨੁਕਸਾਨੀਆਂ ਕਾਰਾਂ ਸਕ੍ਰੈਪ ਲਈ ਵੇਚੀਆਂ, ਕਬਾੜੀਏ ਸਣੇ 3 ਗ੍ਰਿਫ਼ਤਾਰ, 40 ਕਾਰਾਂ ਬਰਾਮਦ

ਚੰਡੀਗੜ੍ਹ/ਫਤਿਹਗੜ੍ਹ ਸਾਹਿਬ (ਸੁਰੇਸ਼) : ਵਰਤੀਆਂ ਗਈਆਂ ਕਾਰਾਂ ਦੀ ਵਿਕਰੀ 'ਚ ਇਕ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਪੰਜਾਬ ਪੁਲਸ ਨੇ ਮਾਨਸਾ ਦੇ ਇਕ ਸਕ੍ਰੈਪ ਡੀਲਰ ਸਮੇਤ 3 ਵਿਅਕਤੀਆਂ ਨੂੰ ਮਾਰੂਤੀ ਸੁਜ਼ੂਕੀ ਕਾਰਾਂ ਦੇ ਚੈੱਸੀ ਨੰਬਰਾਂ ਨਾਲ ਛੇੜਛਾੜ ਕਰਕੇ ਅਤੇ ਗਾਹਕਾਂ ਨੂੰ ਜਾਇਜ਼ ਵਾਹਨਾਂ ਵਜੋਂ ਰਜਿਸਟਰਡ ਕਰਵਾਉਣ ਲਈ ਧੋਖੇ ਨਾਲ ਵੇਚਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਦੇ ਬਹਾਦਰਗੜ੍ਹ ਵਿਖੇ ਸਥਿਤ ਅਟੇਲੀਅਰ ਆਟੋਮੋਬਾਈਲਜ਼ ਨਾਂ ਦੀ ਇਕ ਅਧਿਕਾਰਤ ਮਾਰੂਤੀ ਸੁਜ਼ੂਕੀ ਡੀਲਰਸ਼ਿਪ ਨੇ ਸ਼ੋਅਰੂਮ ਦੇ ਅਹਾਤੇ ਵਿੱਚ ਹੜ੍ਹਾਂ ਕਾਰਨ ਨੁਕਸਾਨੀਆਂ ਗਈਆਂ ਘੱਟੋ-ਘੱਟ 87 ਕਾਰਾਂ ਨੂੰ ਵੇਚ ਦਿੱਤਾ ਹੈ, ਉਹ ਵੀ ਸਿਰਫ਼ 85 ਲੱਖ ਰੁਪਏ 'ਚ। ਕਾਰਾਂ ਬਿਲਕੁਲ ਨਵੀਆਂ ਸਨ ਪਰ ਹੜ੍ਹ ਪ੍ਰਭਾਵਿਤ ਸ਼ੋਅਰੂਮ 'ਚ ਖੜ੍ਹੀਆਂ ਹੋਣ ਕਾਰਨ ਅਧਿਕਾਰਤ ਤੌਰ ‘ਤੇ ‘ਕੰਡਮ’ ਕਰਾਰ ਦਿੱਤੀਆਂ ਗਈਆਂ ਸਨ।

ਖ਼ਬਰ ਇਹ ਵੀ : ...ਤੇ ਹੁਣ ਕੈਪਟਨ ਅਮਰਿੰਦਰ ਰਾਡਾਰ 'ਤੇ, ਉਥੇ ਕਿਸਾਨਾਂ ਨੇ ਮੁੜ ਘੱਤੀਆਂ ਲਖੀਮਪੁਰ ਵੱਲ ਵਹੀਰਾਂ, ਪੜ੍ਹੋ TOP 10

PunjabKesari

ਇਨ੍ਹਾਂ ਨੂੰ 27 ਜੁਲਾਈ 2019 ਨੂੰ ਮਾਨਸਾ ਸਥਿਤ ਇਕ ਸਕ੍ਰੈਪ ਡੀਲਰ ਨੂੰ ਵੇਚ ਦਿੱਤਾ ਗਿਆ ਸੀ, ਜਿਸ ਦੀ ਪਛਾਣ ਪੁਨੀਤ ਗੋਇਲ ਦੀ ਮਲਕੀਅਤ ਵਾਲੀ ਮੈਸਰਜ਼ ਪੁਨੀਤ ਟ੍ਰੇਡਿੰਗ ਕੰਪਨੀ ਵਜੋਂ ਕੀਤੀ ਗਈ ਸੀ। ਗੋਇਲ ਫਰਾਰ ਹੈ ਅਤੇ ਪੁਲਸ ਟੀਮਾਂ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਰਾਜਪਾਲ ਸਿੰਘ (ਪੁਨੀਤ ਗੋਇਲ ਦੇ ਪਿਤਾ), ਜਸਪ੍ਰੀਤ ਸਿੰਘ ਉਰਫ਼ ਰਿੰਕੂ (ਮਾਸਟਰਮਾਈਂਡ ਅਤੇ ਕਾਰ ਡੀਲਰ) ਦੋਵੇਂ ਵਾਸੀ ਮਾਨਸਾ ਤੇ ਨਵੀਨ ਕੁਮਾਰ (ਆਰ.ਟੀ.ਏ. ਏਜੰਟ) ਬਠਿੰਡਾ ਵਜੋਂ ਹੋਈ ਹੈ। ਇਸ ਤੋਂ ਇਲਾਵਾ ਪੁਲਸ ਨੇ ਮਾਲਕ ਪੁਨੀਤ ਗੋਇਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ 40 ਕਾਰਾਂ ਵੀ ਬਰਾਮਦ ਕੀਤੀਆਂ ਹਨ, ਜਿਨ੍ਹਾਂ ਵਿੱਚ 8 ਸਿਆਜ਼, 2 ਸਵਿਫਟ, 8 ਸਵਿਫਟ ਡਿਜ਼ਾਇਰ, 4 ਬਲੇਨੋ, 3 ਬਰੇਜ਼ਾ, 10 ਆਲਟੋ ਕੇ10, 2 ਸੇਲੇਰੀਓ ਅਤੇ 1-1 ਅਰਟਿਗਾ, ਐੱਸ-ਕਰਾਸ ਅਤੇ ਇਗਨਿਸ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦਾ ਹੀ ਜਵਾਨ ਹੈ SI ਦੀ ਗੱਡੀ 'ਚ ਬੰਬ ਰਖਵਾਉਣ ਵਾਲਾ?, ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ

PunjabKesari

ਵੇਰਵਿਆਂ ਦਾ ਖੁਲਾਸਾ ਕਰਦਿਆਂ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਅਗਲੀ ਪੇਪਰ ਟ੍ਰੇਲ ਦੀ ਡੂੰਘਾਈ ਨਾਲ ਜਾਂਚ ਕਰਨ 'ਤੇ ਇਹ ਸਾਹਮਣੇ ਆਇਆ ਕਿ ਇਹ 87 ਗੱਡੀਆਂ ਜਿਨ੍ਹਾਂ ਦੇ ਚੈੱਸੀ ਨੰਬਰ ਪੀਸ ਕੇ ਏਜੰਸੀ ਵੱਲੋਂ ਸਕ੍ਰੈਪ ਕਰਨ ਲਈ ਰੱਖੇ ਗਏ ਸਨ, ਦੀ ਮਿਲੀਭੁਗਤ ਕਰਦਿਆਂ ਪੰਜਾਬ ਤੇ ਹੋਰ ਰਾਜਾਂ ਦੇ ਵੱਖ-ਵੱਖ ਆਰ.ਟੀ.ਏ. ਦਫ਼ਤਰਾਂ ਨਾਲ ਜਾਅਲਸਾਜ਼ੀ ਤਹਿਤ ਜਾਇਜ਼ ਵਾਹਨਾਂ ਵਜੋਂ ਰਜਿਸਟਰਡ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਆਰ.ਟੀ.ਏ. ਦਫ਼ਤਰਾਂ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਲੜਾਈ ਦੇ ਮੱਦੇਨਜ਼ਰ ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਮਾਜ ਵਿਰੋਧੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਾ ਬਖਸ਼ਿਆ ਜਾਵੇ।

ਇਹ ਵੀ ਪੜ੍ਹੋ : ਜੱਗੂ ਭਗਵਾਨਪੁਰੀਆ ਗੈਂਗ ਦੇ 2 ਗੈਂਗਸਟਰ ਗ੍ਰਿਫ਼ਤਾਰ, 2 ਕਿਲੋ ਹੈਰੋਇਨ ਤੇ 1 ਪਿਸਟਲ ਬਰਾਮਦ

ਐੱਸ.ਐੱਸ.ਪੀ. ਫਤਿਹਗੜ੍ਹ ਸਾਹਿਬ ਰਵਜੋਤ ਕੌਰ ਨੇ ਦੱਸਿਆ ਕਿ ਇਸ ਸਬੰਧੀ ਹੋਰ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਪੁਲਸ ਬਾਕੀ ਕਾਰਾਂ ਨੂੰ ਬਰਾਮਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਪੰਜਾਬ ਅਤੇ ਹੋਰ ਰਾਜਾਂ ਵਿੱਚ ਵੱਖ-ਵੱਖ ਲੋਕਾਂ ਨੂੰ ਵੇਚੀਆਂ ਗਈਆਂ ਸਨ। ਇਸ ਦੌਰਾਨ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਪੁਲਸ ਸਟੇਸ਼ਨ ਵਿੱਚ ਇੰਡੀਆਨਾ ਪੀਨਲ ਕੋਡ (ਆਈ.ਪੀ.ਸੀ.) ਦੀ ਧਾਰਾ 420, 465, 467, 468, 471, 473, ਅਤੇ 120-ਬੀ ਤਹਿਤ ਐੱਫ.ਆਈ.ਆਰ. ਨੰਬਰ 118 ਦਰਜ ਕੀਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News