ਫੰਡਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਬਿਆਨਾਂ ’ਚ ਅੰਤਰ, ਬਾਜਵਾ ਨੇ ਲਿੱਖੀ ਚਿੱਠੀ
Tuesday, Sep 23, 2025 - 06:03 PM (IST)

ਚੰਡੀਗੜ੍ਹ : ਹੜ੍ਹ ਰਾਹਤ ਫੰਡ ਜਿਸ ਬਾਰੇ ਲਗਾਤਾਰ ਵੱਖ-ਵੱਖ ਬਿਆਨ ਸਾਹਮਣੇ ਆ ਰਹੇ ਹਨ, ਨੂੰ ਲੈ ਕੇ ਹੁਣ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੂੰ ਇਕ ਚਿੱਠੀ ਲਿਖੀ ਹੈ। ਜਿਸ ਵਿਚ ਉਨ੍ਹਾਂ ਨੇ ਉਹ ਸੂਬਾ ਰਾਹਤ ਫੰਡ ਬਾਰੇ (SDRF) ਦੀ ਜਾਣਕਾਰੀ ਦੇਣ ਦੀ ਗੱਲ ਆਖੀ ਹੈ। ਬਾਜਵਾ ਨੇ ਕਿਹਾ ਕਿ ਐੱਸ. ਡੀ. ਆਰ. ਐੱਫ. ਨੂੰ ਲੈ ਕੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਬਿਆਨਾਂ ਵਿਚ ਵੱਡਾ ਅੰਤਰ ਨਜ਼ਰ ਆ ਰਿਹਾ ਹੈ। ਜਿਸ ਦੇ ਚੱਲਦੇ ਉਨ੍ਹਾਂ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੂੰ ਪੂਰੀ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਨਾਲ ਜੇਲ੍ਹ 'ਚ ਮੁਲਾਕਾਤ ਤੋਂ ਬਾਅਦ ਬਿਕਰਮ ਮਜੀਠੀਆ ਦੇ ਪੇਜ 'ਤੇ ਪਈ ਪੋਸਟ
ਬਾਜਵਾ ਨੇ ਆਪਣੇ ਪੱਤਰ ਵਿਚ ਲਿਖਿਆ ਕਿ ਪ੍ਰਧਾਨ ਮੰਤਰੀ ਵੱਲੋਂ ਹੜ੍ਹ ਰਾਹਤ ਲਈ 1600 ਕਰੋੜ ਦੀ ਗ੍ਰਾਂਟ ਦਾ ਐਲਾਨ ਕਰਨ ਦੌਰਾਨ ਕਿਹਾ ਗਿਆ ਸੀ ਕਿ 2010 ਤੋਂ 2025 ਤੱਕ ਸੂਬੇ ਸਰਕਾਰ ਕੋਲ ਲਗਭਗ 12000 ਕਰੋੜ ਦੇ SDRF ਫੰਡ ਉਪਲੱਬਧ ਹਨ ਪਰ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਸੂਬੇ ਨੂੰ ਕੇਵਲ 1,582 ਕਰੋੜ ਹੀ ਮਿਲੇ ਹਨ, ਜਿਨ੍ਹਾਂ ਵਿੱਚੋਂ 649 ਕਰੋੜ ਖਰਚੇ ਜਾ ਚੁੱਕੇ ਹਨ। ਦੋਵਾਂ ਬਿਆਨਾਂ ਵਿਚ ਅੰਤਰ ਹੈ। ਬਾਜਵਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗੜਬੜੀਆਂ ਨਜ਼ਰਅੰਦਾਜ਼ ਨਹੀਂ ਕੀਤੀਆਂ ਜਾ ਸਕਦੀਆਂ। ਪੰਜਾਬ ਵਿਧਾਨ ਸਭਾ 26 ਤੋਂ 29 ਸਤੰਬਰ 2025 ਤੱਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਰਾਹਤ ਅਤੇ ਮੁੜਵਸੇਬੇ ਲਈ ਚਰਚਾ ਲਈ ਇਜਲਾਸ ਸੱਦਿਆ ਗਿਆ ਹੈ, ਇਸ ਲਈ SDRF ਫੰਡ ਦੀ ਅਸਲ ਸਥਿਤੀ ਦਾ ਸਾਫ਼ ਹੋਣਾ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਤਿਹਾਸ ਪਿੰਡ 'ਚ ਪ੍ਰਵਾਸੀਆਂ ਖ਼ਿਲਾਫ ਪੈ ਗਿਆ ਵੱਡਾ ਮਤਾ, ਪਾਬੰਦੀਆਂ ਜਾਣ ਰਹਿ ਜਾਓਗੇ ਹੈਰਾਨ
ਉਨ੍ਹਾਂ ਕਿਹਾ ਕਿ ਇਹ ਮਾਮਲਾ ਲੋਕਾਂ ਦੇ ਹਿੱਤ ਨਾਲ ਜੁੜਿਆ ਹੈ ਕਿਉਂਕਿ ਹੜ੍ਹ ਪੀੜਤਾਂ ਦੀ ਸਹਾਇਤਾ ਇਨ੍ਹਾਂ ਹੀ ਫੰਡਾਂ 'ਤੇ ਨਿਰਭਰ ਹੈ। ਇਸ ਲਈ ਉਨ੍ਹਾਂ ਮੰਗ ਕੀਤੀ ਕਿ 26 ਤੋਂ 29 ਸਤੰਬਰ ਤੱਕ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਇਕ ਵਿਆਪਕ ਰਿਪੋਰਟ ਜਾਰੀ ਕੀਤੀ ਜਾਵੇ। ਇਸ ਰਿਪੋਰਟ ਵਿਚ 2021-22 ਤੋਂ ਹੁਣ ਤੱਕ ਹਰ ਸਾਲ ਦੇ SDRF ਫੰਡਾਂ ਦੀ ਪ੍ਰਾਪਤੀ ਅਤੇ ਖਰਚ ਦਾ ਪੂਰਾ ਹਿਸਾਬ ਦਰਸਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਿਸੇ ਪਾਰਟੀ ਦਾ ਨਹੀਂ ਸਗੋਂ “ਸੰਘੀ ਇਕਾਈ, ਵਿੱਤੀ ਪਾਰਦਰਸ਼ਤਾ ਅਤੇ ਹਰ ਪੰਜਾਬੀ ਦੇ ਸੱਚ ਜਾਣਨ ਦੇ ਅਧਿਕਾਰ ਨਾਲ ਜੁੜਿਆ ਹੈ। ਬਾਜਵਾ ਨੇ ਭਰੋਸਾ ਜਤਾਇਆ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਇਸ ਮਾਮਲੇ ਵਿਚ ਦਖਲ ਦੇ ਕੇ ਯਕੀਨੀ ਬਣਾਉਣਗੇ ਕਿ ਸੱਚਾਈ ਜਲਦ ਪੰਜਾਬ ਦੇ ਲੋਕਾਂ ਸਾਹਮਣੇ ਆ ਸਕੇ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਨ ਨਾਭਾ ਜੇਲ੍ਹ ਪਹੁੰਚੇ ਡੇਰਾ ਬਿਆਸ ਮੁਖੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e