ਕੈਪਟਨ ਦਾ ਐਲਾਨ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਦਿੱਤੀ ਜਾਵੇਗੀ 100 ਕਰੋੜ ਦੀ ਰਕਮ

Monday, Aug 19, 2019 - 07:48 PM (IST)

ਕੈਪਟਨ ਦਾ ਐਲਾਨ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਦਿੱਤੀ ਜਾਵੇਗੀ 100 ਕਰੋੜ ਦੀ ਰਕਮ

ਜਲੰਧਰ/ਰੂਪਨਗਰ (ਜਸਪ੍ਰੀਤ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਰੂਪਨਗਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਪੀਕਰ ਰਾਣਾ ਕੇ. ਪੀ. ਵੀ ਮੌਜੂਦ ਰਹੇ। ਇਸ ਦੌਰਾਨ ਉਨ੍ਹਾਂ ਨੇ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸੂਬੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ 100 ਕਰੋੜ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਜਲਦੀ ਹੀ ਹਾਲਾਤ ਆਮ ਹੋਣ ਦਾ ਭਰੋਸਾ ਵੀ ਦਿੱਤਾ।

PunjabKesari
ਉਨ੍ਹਾਂ ਕਿਹਾ ਕਿ ਜ਼ਿੰਦਗੀ ਨੂੰ ਲੀਹਾਂ 'ਤੇ ਲਿਆਉਣ ਲਈ ਸਰਕਾਰ ਵੱਲੋਂ ਉਚਿੱਤ ਕਦਮ ਚੁੱਕੇ ਜਾਣਗੇ ਅਤੇ ਜੋ ਵੀ ਨੁਕਸਾਨ ਹੋਇਆ ਹੈ, ਉਸ ਦੀ ਸਰਕਾਰ ਵੱਲੋਂ ਭਰਪਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਹੜ੍ਹਾਂ ਕਾਰਨ ਬਰਬਾਦ ਹੋਈ ਫਸਲ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਹਨ। ਇਸ ਦੌਰਾਨ ਮੁੱਖ ਮੰਤਰੀ ਆਈ. ਆਈ. ਟੀ. ਰੋਪੜ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਵਿਦਿਆਰਥੀਆਂ ਨੂੰ ਚੰਡੀਗੜ੍ਹ 'ਚ ਸੁਰੱਖਿਅਤ ਥਾਂ 'ਤੇ ਰੱਖਣ ਦੇ ਪ੍ਰਬੰਧ ਕਰਨ ਦੇ ਵੀ ਹੁਕਮ ਦਿੱਤੇ ਹਨ। ਇਸ ਦੌਰਾਨ ਉਹ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਵੀ ਮਿਲੇ ਅਤੇ ਲੋਕਾਂ ਨੂੰ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ।  

PunjabKesari

ਪੰਜਾਬ 'ਚ ਬੀਤੇ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਦੇ ਕਾਰਨ ਕਈ ਪਿੰਡ ਪਾਣੀ ਦੀ ਲਪੇਟ 'ਚ ਆ ਗਏ ਹਨ। ਪੰਜਾਬ 'ਚ ਪਾਣੀ-ਪਾਣੀ ਹੋਣ ਕਰਕੇ ਹੜ੍ਹ ਦੇ ਹਾਲਾਤ ਪੈਦਾ ਹੋ ਚੁੱਕੇ ਹਨ ਅਤੇ ਕਈ ਲੋਕ ਘਰਾਂ ਤੋਂ ਬੇਘਰ ਹੋ ਗਏ ਹਨ। ਸਤਲੁਜ ਦਰਿਆ 'ਚ ਵੱਡੀ ਮਾਤਰਾ 'ਚ ਛੱਡੇ ਪਾਣੀ ਕਾਰਨ ਜਲੰਧਰ, ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਪੁਰ ਦੇ ਕਈ ਪਿੰਡਾਂ 'ਚ ਪਾਣੀ ਭਰ ਗਿਆ ਹੈ। ਬੇਸ਼ੱਕ ਹੜ੍ਹਾਂ ਕਾਰਨ ਮਨੁੱਖੀ ਜਾਨਾਂ ਦਾ ਬਹੁਤਾ ਨੁਕਸਾਨ ਨਹੀਂ ਹੋਇਆ ਪਰ ਘਰਾਂ ਅਤੇ ਡੰਗਰ-ਪਸ਼ੂਆਂ ਸਮੇਤ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਰੂਪਨਗਰ ਹੈੱਡਵਰਕਸ ਤੋਂ ੩. ਲੱਖ ੧੯ ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਹੈ। ਜ਼ੋਰਦਾਰ ਬਾਰਿਸ਼ ਦੇ ਕਾਰਨ ਐਤਵਾਰ ਨੂੰ 6 ਲੋਕਾਂ ਦੀ ਮੌਤ ਹੋਈ ਸੀ। 

PunjabKesari

ਦੱਸਣਯੋਗ ਹੈ ਕਿ ਭਾਖੜਾ ਡੈਮ ਦਾ ਪਾਣੀ 1681 ਫੁੱਟ ਤੋਂ ਪਾਰ ਪਹੁੰਚ ਚੁੱਕਾ ਹੈ ਅਤੇ ਇਸ ਵਾਰ 31 ਸਾਲ ਪੁਰਾਣਾ ਰਿਕਾਰਡ ਟੁੱਟਿਆ ਹੈ। ਇਸ ਤੋਂ ਪਹਿਲਾਂ ਸਾਲ 1988 'ਚ ਪੰਜਾਬ 'ਚ ਭਾਰੀ ਹੜ੍ਹ ਆਇਆ ਸੀ ਅਤੇ ਅਤੇ ਭਾਰੀ ਤਬਾਹੀ ਮਚਾਈ ਸੀ। 1988 'ਚ ਭਾਖੜਾ ਡੈਮ ਦੇ ਚਾਰੋ ਫਲੱਡ ਗੇਟ ਖੋਲ੍ਹਣੇ ਪਏ ਸਨ ਅਤੇ ਪੰਜਾਬ ਖਾਸ ਕਰ ਕੇ ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਵਿਚ ਭਾਰੀ ਹੜ੍ਹ ਦਾ ਸਾਹਮਣਾ ਕਰਨਾ ਪਿਆ ਸੀ। ਉਸ ਸਮੇਂ ਕਰੀਬ 3 ਲੱਖ 18 ਹਜ਼ਾਰ ਕਿਊਸਿਕ ਪਾਣੀ ਆਇਆ ਸੀ ਅਤੇ ਇਸ ਵਾਰ ਹੁਣ ਤੱਕ 3 ਲੱਖ 19 ਹਜ਼ਾਰ ਕਿਊਸਿਕ ਪਾਣੀ ਛੱਡੇ ਜਾਣ ਦੀ ਆਮਦ ਹੋ ਚੁੱਕੀ ਹੈ। ਜ਼ੋਰਦਾਰ ਬਾਰਿਸ਼ ਦੇ ਕਾਰਨ ਐਤਵਾਰ ਨੂੰ 6 ਲੋਕਾਂ ਦੀ ਮੌਤ ਹੋ ਗਈ।


author

shivani attri

Content Editor

Related News