ਸ਼ਾਹਕੋਟ ਸਬ ਡਿਵੀਜ਼ਨ 'ਚ ਅਗਲੇ ਦੋ ਦਿਨਾਂ ਤੱਕ ਬੰਦ ਰਹਿਣਗੇ ਵਿੱਦਿਅਕ ਅਦਾਰੇ

08/21/2019 2:08:05 PM

ਜਲੰਧਰ/ਸ਼ਾਹਕੋਟ (ਅਰੁਣ)— ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦੇ ਸ਼ਾਹਕੋਟ ਸਬ ਡਿਵੀਜ਼ਨ ਸ਼ਹਾਕੋਟ 'ਚ ਅਗਲੇ ਦੋ ਦਿਨਾਂ ਤੱਕ ਵਿੱਦਿਅਕ ਅਦਾਰਿਆਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂ ਮਹਿਤਾ ਨੇ ਦੱਸਿਆ ਕਿ ਦਰਿਆ 'ਚ ਪਾਣੀ ਦਾ ਪੱਧਰ ਕਿਸੇ ਸਮੇਂ ਵੱਧ-ਘੱਟ ਸਕਦਾ ਹੈ ਅਤੇ ਲੋਹੀਆਂ ਇਲਾਕੇ 'ਚ ਬੰਨ੍ਹ ਟੁੱਟਣ ਕਾਰਨ ਸਥਿਤੀ ਠੀਕ ਹੋਣ ਨੂੰ ਅਜੇ ਸਮਾਂ ਲੱਗੇਗਾ। ਇਸ ਸਮੱਸਿਆ ਨੂੰ ਦੇਖਦੇ ਹੋਏ ਅਗਲੇ ਦੋ ਦਿਨਾਂ 22 ਅਤੇ 23 ਅਗਸਤ ਨੂੰ ਸਬ-ਡਿਵੀਜ਼ਨ ਸ਼ਾਹਕੋਟ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿੱਦਿਅਕ ਅਦਾਰੇ ਬੰਦ ਰੱਖੇ ਜਾਣਗੇ। ਇਸ ਤੋਂ ਇਲਾਵਾ 24 ਅਗਸਤ ਨੂੰ ਸ੍ਰੀ ਕ੍ਰਿਸ਼ਨ ਅਸ਼ਟਮੀ ਦੀ ਗਜ਼ਟਿਡ ਛੁੱਟੀ ਹੈ ਅਤੇ 25 ਅਗਸਤ ਨੂੰ ਐਤਵਾਰ ਦੀ ਛੁੱਟੀ ਹੋਵੇਗੀ। ਇਸ ਤੋਂ ਬਾਅਦ ਹੀ ਹਾਲਾਤ ਨੂੰ ਦੇਖਦੇ ਹੋਏ ਅਗਲੇ ਹੁਕਮ ਜਾਰੀ ਕੀਤੇ ਜਾਣਗੇ।