ਸੁਲਤਾਨਪੁਰ ਲੋਧੀ ਵਿਖੇ ਕੈਪਟਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

Thursday, Aug 22, 2019 - 07:14 PM (IST)

ਸੁਲਤਾਨਪੁਰ ਲੋਧੀ ਵਿਖੇ ਕੈਪਟਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਸੁਲਤਾਨਪੁਰ ਲੋਧੀ — ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਪੜ ਤੋਂ ਬਾਅਦ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਸੁਲਤਾਨਪੁਰ ਲੋਧੀ ਪਹੁੰਚੇ ਕੈਪਟਨ ਨੇ ਸਰੂਪਵਾਲਾ ਪਿੰਡ 'ਚ ਟੁੱਟੇ ਬੰਨ੍ਹ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ।

PunjabKesari

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਹੜ੍ਹ ਦੇ ਕਾਰਨ ਪੰਜਾਬ 'ਚ ਕਾਫੀ ਨੁਕਸਾਨ ਹੋਇਆ ਹੈ। ਭਾਖੜਾ ਡੈਮ 'ਚੋਂ ਛੱਡੇ ਗਏ ਪਾਣੀ 'ਤੇ ਬੋਲਦੇ ਹੋਏ ਕੈਪਟਨ ਨੇ ਕਿਹਾ ਕਿ ਬਾਰਿਸ਼ ਜ਼ਿਆਦਾ ਹੋਣ ਕਰਕੇ ਡੈਮ 'ਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਸੀ, ਜਿਸ ਕਰਕੇ ਡੈਮ 'ਚੋਂ ਪਾਣੀ ਛੱਡਣਾ ਪਿਆ। ਉਨ੍ਹਾਂ ਕਿਹਾ ਕਿ ਪੰਜਾਬ 'ਚ ਹਾਲਾਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ 1000 ਕਰੋੜ ਦਾ ਪੈਕੇਜ ਮੰਗਿਆ ਗਿਆ ਹੈ।
ਸਰੂਪਵਾਲਾ ਵਿਖੇ ਲੋਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ, ਜਿਸ 'ਚ ਉਨ੍ਹਾਂ ਨੇ ਬੰਨ੍ਹਾਂ ਦੀ ਮੁਰੰਮਤ ਤੋਂ ਇਲਾਵਾ ਬਰਬਾਦ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਦੀ ਗੱਲ ਕੀਤੀ ਗਈ ਹੈ। ਇਸ ਤੋਂ ਇਲਾਵਾ ਲੋਕਾਂ ਵੱਲੋਂ ਕਰਜ਼ ਮੁਆਫ ਅਤੇ ਘਰਾਂ ਦੇ ਹੋਏ ਨੁਕਸਾਨ ਦੀ ਪੁਰਤੀ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪੰਜਾਬ 'ਚ ਆਏ ਹੜ੍ਹਾਂ ਦੇ ਕਰੀਬ 516 ਪਿੰਡਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਲੋਕਾਂ ਦੀਆਂ ਫਸਲਾਂ ਬਰਬਾਦ ਹੋਣ ਦੇ ਨਾਲ-ਨਾਲ ਘਰ ਛੱਡਣ ਅਤੇ ਛੱਤਾਂ 'ਤੇ ਰਹਿਣ ਲਈ ਮਜਬੂਰ ਹੋਏ ਪਏ ਹਨ।


author

shivani attri

Content Editor

Related News