ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਮੰਤਰੀ ਬਲਬੀਰ ਸਿੰਘ ਸਿੱਧੂ

08/24/2019 3:42:57 PM

ਸੁਲਤਾਨਪੁਰ ਲੋਧੀ (ਓਬਰਾਏ)— ਪੰਜਾਬ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾਨ ਕੀਤਾ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਨੇ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ, ਉਥੇ ਹੀ ਉਨ੍ਹਾਂ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਹੜ੍ਹ ਪੀੜਤਾਂ ਨੂੰ ਦੇਣ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਕੁਦਰਤ ਦਾ ਕਹਿਰ ਹੈ ਅਤੇ ਇਹ ਕਿਸੇ ਦੇ ਵੱਸ ਦੀ ਗੱਲ ਨਹੀਂ।

PunjabKesari

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਲਾਤ 'ਤੇ ਖੁਦ ਪਲ-ਪਲ ਦੀ ਨਜ਼ਰ ਰੱਖ ਰਹੇ ਹਨ। ਹਰ ਪਿੰਡ 'ਚ ਹਰ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਿੱਧੂ ਨੇ ਕਿਹਾ ਕਿ ਜਦੋਂ ਤੱਕ ਸੂਬੇ 'ਚ ਹਾਲਾਤ ਆਮ ਨਹੀਂ ਹੋ ਜਾਂਦੇ ਹਨ, ਉਦੋਂ ਤੱਕ ਪੀੜਤਾਂ ਨੂੰ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ ਅਤੇ ਪੀੜਤਾਂ ਦਾ ਮੁਫਤ 'ਚ ਇਲਾਜ ਹੋਵੇਗਾ। ਉਨ੍ਹਾਂ ਕਿਹਾ ਕਿ ਹਰ ਪ੍ਰਭਾਵਿਤ ਪਿੰਡਾਂ 'ਚ ਡਾਕਟਰਾਂ ਸਮੇਤ ਹਰ ਸਹੂਲਤਾਂ ਨਾਲ ਲੈਸ ਟੀਮਾਂ ਭੇਜੀਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਰਲ ਮਿਲ ਕੇ ਹੜ੍ਹ ਪੀੜਤਾਂ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ।
ਪੰਜਾਬ 'ਚ ਆਈ. ਪੀ. ਐੱਸ. ਅਧਿਕਾਰੀਆਂ ਵੱਲੋਂ ਇਕ ਦਿਨ ਦੀ ਤਨਖਾਹ ਦੇਣ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਉਹ ਵੀ ਬਤੌਰ ਮੰਤਰੀ ਹੋਣ ਦੇ ਨਾਤੇ ਆਪਣੀ ਇਕ ਮਹੀਨੇ ਦੀ ਤਨਖਾਹ ਹੜ੍ਹ ਪੀੜਤਾਂ ਨੂੰ ਦੇਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਨਵਤੇਜ ਸਿੰਘ ਚੀਮਾ ਵੀ ਮੌਜੂਦ ਸਨ। 


shivani attri

Content Editor

Related News