ਪੰਜਾਬ ਦੇ ਇਸ ਇਲਾਕੇ ''ਚ ਆਇਆ ਹੜ੍ਹ! ਫ਼ੌਜ ਤੇ ਪ੍ਰਸ਼ਾਸਨ ਨੇ ਸਾਂਭਿਆ ਮੋਰਚਾ

Wednesday, Jul 09, 2025 - 12:23 PM (IST)

ਪੰਜਾਬ ਦੇ ਇਸ ਇਲਾਕੇ ''ਚ ਆਇਆ ਹੜ੍ਹ! ਫ਼ੌਜ ਤੇ ਪ੍ਰਸ਼ਾਸਨ ਨੇ ਸਾਂਭਿਆ ਮੋਰਚਾ

ਜਲੰਧਰ (ਪੁਨੀਤ)-ਸੰਭਾਵਿਤ ਹੜ੍ਹ ਦੀ ਸਥਿਤੀ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤੀ ਫ਼ੌਜ ਦੇ ਸਹਿਯੋਗ ਨਾਲ ਪਾਣੀ ਵਿਚ ਮੌਕ ਡ੍ਰਿੱਲ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਹੈਲੀਕਾਪਟਰ ਨਾਲ ਪਹੁੰਚੀਆਂ ਰਾਹਤ ਟੀਮਾਂ ਨੇ ਜਿੱਥੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ, ਉਥੇ ਹੀ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਬੇੜੀਆਂ ਜ਼ਰੀਏ ਮੋਰਚਾ ਸੰਭਾਲਦੇ ਹੋਏ ਲੋਕਾਂ ਨੂੰ ਬਚਾਇਆ।

ਇਹ ਵੀ ਪੜ੍ਹੋ: ਫਿਲੌਰ 'ਚ ਰੂਹ ਕੰਬਾਊ ਘਟਨਾ! ਔਰਤ ਤੇ ਮਰਦ ਨੂੰ ਰੇਲਵੇ ਲਾਈਨਾਂ 'ਤੇ ਇਸ ਹਾਲ 'ਚ ਵੇਖ ਲੋਕਾਂ ਦੇ ਉੱਡੇ ਹੋਸ਼

ਅਧਿਕਾਰੀਆਂ ਨੇ ਕਿਹਾ ਕਿ ਹੜ੍ਹ ਅਤੇ ਹੰਗਾਮੀ ਸਥਿਤੀ ਵਿਚ ਤੁਰੰਤ ਕਾਰਵਾਈ ਯਕੀਨੀ ਕਰਨ ਦੇ ਮੱਦੇਨਜ਼ਰ ਹੋਈ, ਇਸ ਮੌਕ ਡ੍ਰਿੱਲ ਦਾ ਆਯੋਜਨ ਸਤਲੁਜ ਨਦੀ ਕੰਢੇ ਸਥਿਤ ਪਿੰਡ ਤਲਵੰਡੀ ਕਲਾਂ ਵਿਚ ਕੀਤਾ ਗਿਆ। ਇਸ ਸੁਰੱਖਿਆ ਅਭਿਆਸ ਦੀ ਅਗਵਾਈ ਬ੍ਰਿਗੇਡੀਅਰ ਐੱਸ. ਚੈਟਰਜੀ ਵਾਈ. ਐੱਸ. ਐੱਮ. ਕਮਾਂਡਰ ਵੱਲੋਂ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਹੜ੍ਹ ਸੁਰੱਖਿਆ ਅਭਿਆਸ ਦਾ ਉਦੇਸ਼ ਤਿਆਰੀਆਂ ਦਾ ਮੁਲਾਂਕਣ ਕਰਨਾ ਅਤੇ ਇਸ ਨਾਲ ਜੁੜੇ ਸਾਰੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਅਭਿਆਸ ਨਾ ਸਿਰਫ਼ ਪ੍ਰਸ਼ਾਸਨਿਕ ਨਜ਼ਰੀਏ ਤੋਂ ਜ਼ਰੂਰੀ ਹੁੰਦੇ ਹਨ, ਸਗੋਂ ਆਮ ਜਨਤਾ ਨੂੰ ਵੀ ਸੰਭਾਵਿਤ ਖ਼ਤਰਿਆਂ ਪ੍ਰਤੀ ਚੌਕਸ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।

PunjabKesari

ਇਹ ਵੀ ਪੜ੍ਹੋ: ਸਾਵਧਾਨ! ਦਰਵਾਜ਼ਾ ਖੜ੍ਹਕਾ ਸ਼ਰੇਆਮ ਘਰ ਵੜੇ ਲੁਟੇਰੇ, ਇਕੱਲਾ ਜਵਾਕ ਵੇਖ ਮੱਥੇ 'ਤੇ ਰੱਖ 'ਤੀ ਪਿਸਤੌਲ, ਫਿਰ ...

ਅਭਿਆਸ ਦੀ ਸ਼ੁਰੂਆਤ ਹੜ੍ਹ ਦੀ ਸਥਿਤੀ ਦਾ ਅਲਰਟ ਜਾਰੀ ਕਰਦੇ ਹੋਏ ਕੀਤੀ ਗਈ, ਜਿਸ ਦੇ ਤੁਰੰਤ ਬਾਅਦ ਵੱਖ-ਵੱਖ ਟੀਮਾਂ ਆਪਣੀ-ਆਪਣੀ ਡਿਊਟੀ ਦੇ ਮੁਤਾਬਕ ਹਰਕਤ ਵਿਚ ਆਈਆਂ। ਪਾਣੀ ਵਿਚ ਫਸੇ ਲੋਕਾਂ ਨੂੰ ਕੱਢਣ ਲਈ ਬੇੜੀਆਂ ਦੀ ਵਰਤੋਂ ਕੀਤੀ ਗਈ ਅਤੇ ਕੁਝ ਗੰਭੀਰ ਸਥਿਤੀਆਂ ਵਿਚ ਏਅਰ ਰੈਸਕਿਊ (ਹੈਲੀਕਾਪਟਰ ਬਚਾਅ) ਦਾ ਵੀ ਪ੍ਰਦਰਸ਼ਨ ਕੀਤਾ ਗਿਆ। ਮੈਡੀਕਲ ਟੀਮਾਂ ਨੇ ਮੁੱਢਲੇ ਇਲਾਜ ਦੀ ਵਿਵਸਥਾ ਸੰਭਾਲੀ। ਉਥੇ ਹੀ ਰਾਹਤ ਕੈਂਪਾਂ ਦੀ ਵੀ ਸਥਾਪਨਾ ਵਿਖਾਈ ਗਈ, ਜਿੱਥੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ’ਤੇ ਪਹੁੰਚਾ ਕੇ ਭੋਜਨ, ਪਾਣੀ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।
ਇਸ ਡ੍ਰਿੱਲ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਲਾਵਾ ਭਾਰਤੀ ਫ਼ੌਜ, ਐੱਨ. ਡੀ. ਆਰ. ਐੱਫ਼. (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ), ਐੱਸ. ਡੀ. ਆਰ. ਐੱਫ਼. (ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ), ਪੰਜਾਬ ਪੁਲਸ, ਹੋਮਗਾਰਡ, ਸਿਹਤ ਵਿਭਾਗ, ਫਾਇਰ ਬ੍ਰਿਗੇਡ ਅਤੇ ਰੈੱਡ ਕਰਾਸ ਸੁਸਾਇਟੀ ਦੀਆਂ ਟੀਮਾਂ ਸ਼ਾਮਲ ਸਨ। ਇਨ੍ਹਾਂ ਸਾਰੇ ਵਿਭਾਗਾਂ ਨੇ ਮਿਲ ਕੇ ਸੰਭਾਵੀ ਹੜ੍ਹ ਦੀ ਸਥਿਤੀ ਵਿਚ ਕੀਤੇ ਜਾਣ ਵਾਲੇ ਰਾਹਤ ਅਤੇ ਬਚਾਅ ਕਾਰਜਾਂ ਦਾ ਵਿਸਥਾਰ ਨਾਲ ਪ੍ਰਦਰਸ਼ਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਡ੍ਰਿੱਲ ਰਾਹੀਂ ਇਹ ਵੀ ਵੇਖਿਆ ਗਿਆ ਕਿ ਵਿਭਾਗਾਂ ਵਿਚਕਾਰ ਤਾਲਮੇਲ ਕਿਵੇਂ ਹੈ ਅਤੇ ਅਸਲ ਆਫ਼ਤ ਦੌਰਾਨ ਘੱਟੋ-ਘੱਟ ਸਮੇਂ ਵਿਚ ਵੱਧ ਤੋਂ ਵੱਧ ਕੁਸ਼ਲਤਾ ਨਾਲ ਲੋਕਾਂ ਦੀ ਰੱਖਿਆ ਕਿਵੇਂ ਕੀਤੀ ਜਾ ਸਕਦੀ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ, ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ, 10 ਲੋਕਾਂ ਦੀ ਮੌਤ

PunjabKesari

ਘਬਰਾਉਣ ਦੀ ਲੋੜ ਨਹੀਂ, ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ : ਡਾ. ਹਿਮਾਂਸ਼ੂ ਅਗਰਵਾਲ
ਡੀ. ਸੀ. ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮੌਜੂਦਾ ਸਮੇਂ ਕੋਈ ਵੀ ਹੜ੍ਹ ਵਰਗੀ ਸਥਿਤੀ ਨਹੀਂ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਆਮ ਵਾਂਗ ਹੈ। ਉਨ੍ਹਾਂ ਆਮ ਜਨਤਾ ਨੂੰ ਘਬਰਾਉਣ ਦੀ ਬਜਾਏ ਜਾਗਰੂਕ ਅਤੇ ਚੌਕਸ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੇ ਪਹਿਲਾਂ ਤੋਂ ਹੀ ਸਾਰੇ ਜ਼ਰੂਰੀ ਪ੍ਰਬੰਧ ਕਰ ਲਏ ਹਨ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਅਜਿਹੀ ਹੰਗਾਮੀ ਸਥਿਤੀ ਵਿਚ ਅਗਾਊਂ ਤਿਆਰੀ, ਟੀਮ ਵਰਕ ਅਤੇ ਸਮੇਂ ’ਤੇ ਪ੍ਰਤੀਕਿਰਿਆ ਹੀ ਨੁਕਸਾਨ ਨੂੰ ਘੱਟ ਕਰ ਸਕਦੀ ਹੈ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਦੇ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹਨ।

ਇਹ ਵੀ ਪੜ੍ਹੋ: ਪੰਜਾਬ ਲਈ ਖ਼ਤਰੇ ਦੀ ਘੰਟੀ! ਉੱਡੀ ਕਿਸਾਨਾਂ ਦੀ ਨੀਂਦ, ਅਚਾਨਕ ਆ ਖੜ੍ਹੀ ਹੋਈ ਵੱਡੀ ਮੁਸੀਬਤ

PunjabKesari

ਬ੍ਰਿਗੇਡੀਅਰ ਸਮੇਤ ਸੀਨੀਅਰ ਅਧਿਕਾਰੀਆਂ ਦੀ ਰਹੀ ਮੌਜੂਦਗੀ
ਬ੍ਰਿਗੇਡੀਅਰ ਐੱਸ. ਚੈਟਰਜੀ ਦੀ ਪ੍ਰਧਾਨਗੀ ਵਿਚ ਹੋਈ ਇਸ ਡ੍ਰਿੱਲ ਦੌਰਾਨ ਐੱਸ. ਡੀ. ਐੱਮ. ਲਾਲ ਵਿਸ਼ਵਾਸ ਬੈਂਸ ਸਮੇਤ ਭਾਰਤੀ ਫ਼ੌਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਕੇ ’ਤੇ ਮੌਜੂਦ ਸਨ। ਸਾਰਿਆਂ ਨੇ ਮਿਲ ਕੇ ਡ੍ਰਿੱਲ ਦਾ ਮੁਆਇਨਾ ਕੀਤਾ ਅਤੇ ਉਸ ਵਿਚ ਸ਼ਾਮਲ ਟੀਮਾਂ ਦੀ ਸਿਖਲਾਈ, ਸਮਰਪਣ ਅਤੇ ਤਤਪਰਤਾ ਦੀ ਸ਼ਲਾਘਾ ਕੀਤੀ।

ਲੋਕਾਂ ਨੂੰ ਜਾਗਰੂਕ ਕਰਨਾ ਵੀ ਅਹਿਮ ਉਦੇਸ਼
ਹੜ੍ਹ ਸੁਰੱਖਿਆ ਡ੍ਰਿੱਲ ਦਾ ਇਕ ਅਹਿਮ ਮਕਸਦ ਲੋਕਾਂ ਨੂੰ ਇਹ ਸਮਝਾਉਣਾ ਵੀ ਸੀ ਕਿ ਹੜ੍ਹ ਵਰਗੀ ਹੰਗਾਮੀ ਸਥਿਤੀ ਵਿਚ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ, ਕਿਹੜੇ ਨੰਬਰਾਂ ’ਤੇ ਸੰਪਰਕ ਕਰਨਾ ਹੈ, ਕਿਹੜੀਆਂ ਥਾਵਾਂ ’ਤੇ ਸੁਰੱਖਿਅਤ ਜਾਣਾ ਹੈ ਅਤੇ ਪ੍ਰਸ਼ਾਸਨ ਵੱਲੋਂ ਕਿਹੜੀਆਂ ਸੇਵਾਵਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਤਰ੍ਹਾਂ ਦੀ ਡ੍ਰਿੱਲ ਲੋਕਾਂ ਵਿਚ ਭਰੋਸਾ ਅਤੇ ਆਤਮਨਿਰਭਰਤਾ ਨੂੰ ਵਧਾਉਂਦੀ ਹੈ। ਸਥਾਨਕ ਲੋਕਾਂ ਨੇ ਕਿਹਾ ਕਿ ਜਲੰਧਰ ਪ੍ਰਸ਼ਾਸਨ ਵੱਲੋਂ ਆਯੋਜਿਤ ਇਹ ਹੜ੍ਹ ਸੁਰੱਖਿਆ ਡ੍ਰਿੱਲ ਨਾ ਸਿਰਫ਼ ਇਕ ਸਫ਼ਲ ਪ੍ਰਸ਼ਾਸਨਿਕ ਪਹਿਲ ਸੀ, ਸਗੋਂ ਇਸ ਤੋਂ ਇਹ ਵੀ ਸਿੱਧ ਹੋਇਆ ਕਿ ਜ਼ਿਲਾ ਦਾ ਪ੍ਰਸ਼ਾਸਨ ਸੰਭਾਵਿਤ ਆਫ਼ਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਚੌਕਸ ਅਤੇ ਤਿਆਰ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News