ਪ‌ਟਿਆਲਾ ’ਚ ਹੜ੍ਹ ਦਾ ਖ਼ਤਰਾ : ਇਨ੍ਹਾਂ ਇਲਾਕਿਆਂ ਨੂੰ ਖਾਲ੍ਹੀ ਕਰਵਾਉਣ ਦੇ ਹੁਕਮ

07/09/2023 6:45:49 PM

ਪ‌ਟਿਆਲਾ (ਪਰਮੀਤ) : ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸਾਕਸ਼ੀ ਸਾਹਨੀ ਨੇ ਪਟਿਆਲਾ ’ਚ ਹੜ੍ਹਾਂ ਦੇ ਖ਼ਤਰੇ ਨੂੰ ਵੇਖਦੇ ਹੋਏ ਵੱਡੀ ਨਦੀ ਦੇ ਨਾਲ ਲੱਗਦੇ (ਨੀਵੇਂ ਪਾਸੇ) ਇਲਾਕੇ ਨੂੰ ਖਾਲ੍ਹੀ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਕਿ ਕਾਰਜਕਾਰੀ ਇੰਜੀਨੀਅਰ ਡਰੇਨੇਜ ਪਟਿਆਲਾ ਵੱਲੋਂ ਦੱਸੇ ਅਨੁਸਾਰ ਵੱਡੀ ਨਦੀ ਵਿਚ ਕੁਝ ਸਮੇਂ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਹੋਣ ਦੀ ਸੰਭਾਵਨਾ ਹੈ। ਇਸ ਲਈ ਵੱਡੀ ਨਦੀ ਦੇ ਨਾਲ ਲੱਗਦੇ ਇਲਾਕੇ ਨੂੰ ਪ੍ਰੀਵੈਨਟਿਵ ਇਵੈਕੂਏਸ਼ਨ ਕਰਨ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ ਤਾਂ ਜੋ ਲੋਕਾਂ ਦੇ ਜਾਨ ਮਾਲ ਦੇ ਨੁਕਸਾਨ ਨੂੰ ਬਚਾਇਆ ਜਾ ਸਕੇ। ਇਹ ਅਵੈਕੂਏਸ਼ਨ ਪਲਾਨ ਅਨੁਸਾਰ ਕੀਤਾ ਜਾਵੇ।

ਇਹ ਵੀ ਪੜ੍ਹੋ : ਜਿੰਮ ਤੋਂ ਪਰਤ ਰਹੇ ਚੋਟੀ ਦੇ ਕਬੱਡੀ ਖਿਡਾਰੀ ਜਗਦੀਪ ਸਿੰਘ ਦੀ ਭਿਆਨਕ ਹਾਦਸੇ ’ਚ ਮੌਤ

PunjabKesari

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਿਛਲੇ ਦਿਨੀਂ ਹੜ੍ਹਾਂ ਦੀ ਸੰਭਾਵੀ ਖ਼ਤਰੇ ਨੂੰ ਵੇਖਦਿਆਂ ਕਈ ਦੌਰੇ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਸੀ, ਜਿਸ ਦੇ ਚੱਲਦੇ ਪ੍ਰਸ਼ਾਸਨ ਨੇ ਹੜ੍ਹਾਂ ਨਾਲ ਨਜਿੱਠਣ ਲਈ ਅਗਾਉਂ ਤਿਆਰੀ ਕੀਤੀ ਹੋਈ ਹੈ।

ਇਹ ਵੀ ਪੜ੍ਹੋ : ਛੇ ਲੱਖ ’ਚ ਪਈ ਅਮਰੀਕਾ ਤੋਂ ਆਈ ਕਾਲ, ਜਦੋਂ ਸੱਚ ਸਾਹਮਣੇ ਆਇਆ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ

ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਰਦੇ ਮੀਂਹ ’ਚ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਕੋਈ ਡਰ ਵਾਲੀ ਸਥਿਤੀ ਨਹੀਂ ਹੈ, ਜੋ ਵੀ ਲੋੜੀਂਦੇ ਕਦਮ ਉਠਾਏ ਕਦਮ ਜਾ ਰਹੇ ਹਨ ਉਹ ਅਹਿਤਿਆਤ ਵਜੋਂ ਹਨ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News