ਵੱਡੀ ਖ਼ਬਰ : ਹੜ੍ਹ ਦੇ ਮੱਦੇਨਜ਼ਰ ਇਸ ਜ਼ਿਲ੍ਹੇ ਦੇ ਸਕੂਲ ਅਗਲੇ ਹੁਕਮਾਂ ਤਕ ਰਹਿਣਗੇ ਬੰਦ

Wednesday, Aug 16, 2023 - 09:58 PM (IST)

ਵੱਡੀ ਖ਼ਬਰ : ਹੜ੍ਹ ਦੇ ਮੱਦੇਨਜ਼ਰ ਇਸ ਜ਼ਿਲ੍ਹੇ ਦੇ ਸਕੂਲ ਅਗਲੇ ਹੁਕਮਾਂ ਤਕ ਰਹਿਣਗੇ ਬੰਦ

ਗੁਰਦਾਸਪੁਰ (ਹਰਮਨ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਕ ਹੁਕਮ ਜਾਰੀ ਕਰਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਰਕਾਰੀ ਤੇ ਨਿੱਜੀ ਸਕੂਲਾਂ ਵਿਚ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਸੈਦੋਵਾਲ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਮੀਲਵਾਂ, ਸਰਕਾਰੀ ਪ੍ਰਾਇਮਰੀ ਸਕੂਲ ਰੰਧਾਵਾ ਕਾਲੋਨੀ, ਸਰਕਾਰੀ ਪ੍ਰਾਇਮਰੀ ਸਕੂਲ ਗੁੰਝੀਆਂ ਬੇਟ, ਸਰਕਾਰੀ ਪ੍ਰਾਇਮਰੀ ਸਕੂਲ ਭੂੰਡੇਵਾਲ, ਸਰਕਾਰੀ ਪ੍ਰਾਇਮਰੀ ਸਕੂਲ ਦਾਊਵਾਲ, ਸਰਕਾਰੀ ਪ੍ਰਾਇਮਰੀ ਸਕੂਲ ਮੁੰਨਣ ਖੁਰਦ, ਸਰਕਾਰੀ ਪ੍ਰਾਇਮਰੀ ਸਕੂਲ ਭੱਟੀਆਂ, ਸਰਕਾਰੀ ਪ੍ਰਾਇਮਰੀ ਸਕੂਲ ਸ਼ਾਲਾ, ਸਰਕਾਰੀ ਪ੍ਰਾਇਮਰੀ ਸਕੂਲ ਧਾਵੇ, ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਪਸਵਾਲ, ਸਰਕਾਰੀ ਪ੍ਰਾਇਮਰੀ ਸਕੂਲ ਟਾਂਡਾ, ਸਰਕਾਰੀ ਪ੍ਰਾਇਮਰੀ ਸਕੂਲ ਦਲੇਲਪੁਰ, ਸਰਕਾਰੀ ਪ੍ਰਾਇਮਰੀ ਸਕੂਲ ਨਰੈਣੀਪੁਰ, ਸਰਕਾਰੀ ਪ੍ਰਾਇਮਰੀ ਸਕੂਲ ਜਗਤਪੁਰ ਕਲਾਂ, ਸਰਕਾਰੀ ਹਾਈ ਸਕੂਲ ਜਗਤਪੁਰ ਕਲਾਂ, ਸਰਕਾਰੀ ਹਾਈ ਸਕੂਲ ਸਾਧੋਵਾਲ ਕਲਾਂ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸੈਦੋਵਾਲ ਖੁਰਦ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਜਾਗੋਵਾਲ ਬੇਟ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਨੂੰਨ ਬਰਕਤ, ਸਰਕਾਰੀ ਮਿਡਲ ਸਕੂਲ ਨਵੀਆਂ ਬਾਗੜੀਆਂ, ਸਰਕਾਰੀ ਮਿਡਲ ਸਕੂਲ ਭੈਣੀ ਪਸਵਾਲ, ਸਰਕਾਰੀ ਮਿਡਲ ਸਕੂਲ ਫੁਲੜਾ (ਡੇਰੇ), ਸਰਕਾਰੀ ਮਿਡਲ ਸਕੂਲ ਮੁਨਣ ਕਲਾਂ, ਸਰਕਾਰੀ ਮਿਡਲ ਸਕੂਲ ਛਿਛਰਾ ਹੜ੍ਹ ਪ੍ਰਭਾਵਤ ਖੇਤਰ ਵਿੱਚ ਪੈਂਦੇ ਹਨ ਅਤੇ ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਇਨ੍ਹਾਂ ਸਕੂਲਾਂ ’ਚ ਅਗਲੇ ਹੁਕਮਾਂ ਤੱਕ ਛੁੱਟੀ ਰਹੇਗੀ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਾਣਾ ਸ਼ਾਲਾ ਵਿਖੇ ਹੜ੍ਹ ਰਾਹਤ ਕੇਂਦਰ ਹੋਣ ਕਾਰਨ ਇਥੇ ਵੀ ਛੁੱਟੀ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਮਾਮੂਲੀ ਝਗੜੇ ਨੇ ਧਾਰਿਆ ਖ਼ੂਨੀ ਰੂਪ, ਡਰਾਈਵਰ ਨੇ ਲਾਈਨਮੈਨ ’ਤੇ ਟਰੱਕ ਚਾੜ੍ਹ ਕੇ ਉਤਾਰਿਆ ਮੌਤ ਦੇ ਘਾਟ

ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪੈਂਦੇ ਪ੍ਰਾਈਵੇਟ ਸਕੂਲਾਂ, ਜਿਨ੍ਹਾਂ ਵਿਚ ਲਿਟਲ ਫਲਾਵਰ ਕਾਨਵੈਂਟ ਸਕੂਲ ਪੁਰਾਣਾ ਸ਼ਾਲਾ, ਨਿਸ਼ਾਨ-ਏ-ਖ਼ਾਲਸਾ ਸਕੂਲ ਘੱਲੂਘਾਰਾ ਸਾਹਿਬ, ਸਰਸਵਤੀ ਵਿਦਿਆ ਮੰਦਰ ਸੈਦੋਵਾਲ ਕਲਾਂ, ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ, ਗੋਬਿੰਦ ਜੋਤ ਸਕੂਲ ਪੁਰਾਣਾ ਸ਼ਾਲਾ, ਕਲਗੀਧਰ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ, ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਵੀ ਹਾਲਾਤ ਆਮ ਵਰਗੇ ਹੋਣ ਤੱਕ ਬੰਦ ਰਹਿਣਗੇ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਨੇ 6 PCS ਅਧਿਆਰੀਆਂ ਦੇ ਕੀਤੇ ਤਬਾਦਲੇ, ਪੜ੍ਹੋ List

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Manoj

Content Editor

Related News