ਪੰਜਾਬ ''ਚ ਹੜ੍ਹ ਦਾ ਖਤਰਾ: ਖੋਲ੍ਹ ''ਤੇ ਫੱਲਡ ਗੇਟ
Monday, Jul 07, 2025 - 04:25 PM (IST)

ਤਰਨਤਾਰਨ- ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਹੜ੍ਹ ਦੇ ਖ਼ਤਰੇ ਦੇ ਮੱਦੇਨਜ਼ਰ ਹਰੀਕੇ ਹੈੱਡ ਵਰਕਸ ਦੇ ਗੇਟ ਖੋਲ੍ਹ ਦਿੱਤੇ ਗਏ ਹਨ। ਇਹ ਫੈਸਲਾ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ ਲਿਆ ਗਿਆ।
ਕਿਸਾਨਾਂ ਵੱਲੋਂ ਚਿੰਤਾ ਜਤਾਈ ਗਈ ਸੀ ਕਿ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਜੇਕਰ ਸਮੇਂ ਸਿਰ ਗੇਟ ਨਾ ਖੋਲ੍ਹੇ ਗਏ ਤਾਂ ਹੜ੍ਹ ਆ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ 2 ਸਾਲ ਪਹਿਲਾਂ ਵੀ ਕਈ ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਗਏ ਸਨ ਅਤੇ ਉਨ੍ਹਾਂ ਨੂੰ ਵੱਡੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਸੀ।
ਪਾਣੀ ਦੇ ਦਬਾਅ ਕਾਰਨ ਕਈ ਖੇਤਾਂ 'ਚ ਪਹਿਲਾਂ ਹੀ ਜ਼ਮੀਨ ਚਿਕਣੀ ਹੋਣੀ ਸ਼ੁਰੂ ਹੋ ਗਈ ਸੀ, ਜਿਸ ਕਰਕੇ ਕਿਸਾਨ ਬੇਹੱਦ ਚਿੰਤਿਤ ਸਨ। ਹੁਣ ਗੇਟ ਖੁਲ੍ਹਣ ਨਾਲ ਹੜ੍ਹ ਦੇ ਖਤਰੇ ਬਚਿਆ ਜਾ ਸਕਦਾ ਹੈ।