ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ ਵੱਡਾ ਖ਼ਤਰਾ

Thursday, Jul 09, 2026 - 02:17 PM (IST)

ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ ਵੱਡਾ ਖ਼ਤਰਾ

ਟਾਂਡਾ (ਵਰਿੰਦਰ ਪੰਡਿਤ)- ਟਾਂਡਾ ਖੇਤਰ ਦੇ ਬਿਆਸ ਮੰਡ 'ਚ ਪਿੰਡ ਰੜਾ ਦੇ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਜ਼ਮੀਨ ਤੇ ਗੇਟ ਬੰਨ੍ਹਾਂ ਨੂੰ ਪਿਛਲੇ ਸਮੇਂ ਦੌਰਾਨ ਖੋਰਾ ਲੱਗਣ ਕਾਰਨ ਕਾਫ਼ੀ ਨੁਕਸਾਨ ਹੋਇਆ ਸੀ। ਉਸ ਨੁਕਸਾਨ ਨੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਚਿੰਤਾਵਾਂ ਵਧਾ ਦਿੱਤੀਆਂ ਸਨ। ਇਸ ਵਾਰ ਵੀ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਅਤੇ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜੋ ਬਿਆਸ ਦਰਿਆ 'ਤੇ ਗੇਟ ਵਾਲ ਬਣੇ ਹਨ, ਉਨ੍ਹਾਂ ਦੀ ਹਾਲਤ ਨੂੰ ਸੁਧਾਰਿਆ ਜਾਵੇ। ਬਿਆਸ ਦਰਿਆ ਅਤੇ ਆਸ ਪਾਸ ਜੋ ਨੁਕਸਾਨ ਹੋਇਆ ਹੈ, ਉਸ ਦਾ ਦੌਰਾ ਕਰਕੇ ਉਸ ਗੇਟ ਬੰਨ੍ਹਾਂ ਨੂੰ ਤੁਰੰਤ ਬਣਾਇਆ ਜਾਵੇ ਤਾਂ ਜੋਕਿ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਨਾ ਹੋ ਸਕੇ। 

PunjabKesari

ਇਹ ਵੀ ਪੜ੍ਹੋ: ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਜੋ ਹੜ੍ਹਾਂ ਦੀ ਮਾਰ ਕਾਰਨ ਬਿਆਸ ਦਰਿਆ ਦੇ ਦੋਵੇਂ ਸਾਈਡਾਂ ਤੇ ਗੇਟ ਬੰਨ੍ਹ ਟੁੱਟ ਗਏ ਸਨ, ਉਹ ਟੁੱਟਣ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲਾਂ ਦਾ ਪਾਣੀ ਦੀ ਲਪੇਟ 'ਚ ਆਉਣ ਕਾਰਨ ਨੁਕਸਾਨ ਹੋਇਆ ਸੀ ਅਤੇ ਨੁਕਸਾਨ ਹੋਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਘਾਟਾ ਪਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਇਸ ਵਾਰ ਹੜ੍ਹਾਂ ਦੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਆ ਪ੍ਰਸ਼ਾਸਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਾਸੋ ਮੰਗ ਕੀਤੀ ਹੈ ਕਿ ਉਹ ਬਿਆਸ ਦਰਿਆ ਦੀ ਸਥਿਤੀ ਨੂੰ ਵੇਖਦੇ ਹੋਏ ਬਿਆਸ ਦਰਿਆ ਦੇ ਆਸ ਪਾਸ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋਕਿ ਪਾਣੀ ਦਾ ਵਹਾਅ ਆਪਣੇ ਪੱਧਰ 'ਤੇ ਚੱਲ ਸਕੇ ਅਤੇ ਪਾਣੀ ਕਿਸੇ ਨੂੰ ਨੁਕਸਾਨ ਨਾ ਕਰ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਨੂੰ ਮੱਦੇ ਰੱਖਦਿਆਂ ਪ੍ਰਸ਼ਾਸਨ ਤੁਰੰਤ ਦਖ਼ਲ ਦੇਵੇ ਨਹੀਂ ਤਾਂ ਆਉਣ ਵਾਲੇ ਸਮੇਂ ਦੌਰਾਨ ਕਾਫ਼ੀ ਨੁਕਸਾਨ ਹੋਣ ਦੀ ਸੰਭਾਵਨਾ ਹੈ। 

PunjabKesari

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News