ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਰਾਘਵ ਚੱਢਾ, MP ਲੈਡਸ ਫੰਡ ''ਚੋਂ ਜਾਰੀ ਕੀਤੇ ਕਰੋੜਾਂ ਰੁਪਏ
Wednesday, Sep 03, 2025 - 12:20 PM (IST)

ਚੰਡੀਗੜ੍ਹ : ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਐੱਮ. ਪੀ. ਲੈਡਸ ਫੰਡ ਵਿਚੋਂ 3.25 ਕਰੋੜ ਰੁਪਏ ਜਾਰੀ ਕੀਤੇ ਹਨ। ਰਾਘਵ ਚੱਢਾ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿਚ ਹੜ੍ਹ ਸੁਰੱਖਿਆ ਬੰਨ੍ਹਾਂ ਦੀ ਮੁਰੰਮਤ ਅਤੇ ਮਜ਼ਬੂਤੀ ਲਈ 2.75 ਕਰੋੜ ਰੁਪਏ। ਅੰਮ੍ਰਿਤਸਰ ਜ਼ਿਲ੍ਹੇ ਵਿਚ ਰਾਹਤ ਅਤੇ ਪੁਨਰਵਾਸ ਕਾਰਜਾਂ ਲਈ 50 ਲੱਖ ਰੁਪਏ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਹੜ੍ਹਾਂ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ 30 ਲੋਕਾਂ ਲਈ ਅਰਦਾਸ ਕਰਦਿਆਂ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਮੁੜ ਵੱਧ ਗਈਆਂ ਛੁੱਟੀਆਂ, ਹੁਣ ਇਸ ਤਾਰੀਖ ਨੂੰ ਖੁੱਲ੍ਹਣਗੇ ਸਕੂਲ
ਉਨ੍ਹਾਂ ਨੇ ਭਾਰਤੀ ਫੌਜ, ਐੱਨ. ਡੀ. ਆਰ. ਐੱਫ, ਬੀ. ਐੱਸ. ਐੱਫ., ਪੰਜਾਬ ਪੁਲਸ, ਅਧਿਕਾਰੀਆਂ, ਡਾਕਟਰਾਂ, ਐੱਨ. ਜੀ. ਓ, ਸਿਵਲ ਸੁਸਾਇਟੀ ਅਤੇ ਨੌਜਵਾਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜੋ ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗੇ ਹੋਏ ਹਨ।ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਫੰਡ ਮੇਰੇ ਨਹੀਂ ਹਨ, ਇਹ ਪੰਜਾਬ ਅਤੇ ਪੰਜਾਬੀਆਂ ਦੇ ਹਨ। ਇਕ ਇਕ ਪੈਸੇ ਦੀ ਵਰਤੋਂ ਪੰਜਾਬ ਦੀ ਸੇਵਾ ਅਤੇ ਪੁਨਰ ਨਿਰਮਾਣ ਵਿਚ ਕੀਤੀ ਜਾਵੇਗੀ। ਰਾਘਵ ਚੱਢਾ ਨੇ ਭਰੋਸਾ ਦਿੱਤਾ ਕਿ ਉਹ ਸੰਸਦ ਵਿਚ ਇਸ ਮੁੱਦੇ ਨੂੰ ਜ਼ੋਰ ਸ਼ੋਰ ਨਾਲ ਚੁੱਕਣਗੇ ਅਤੇ ਕੇਂਦਰ ਸਰਕਾਰ ਨੂੰ ਵੱਧ ਤੋਂ ਵੱਧ ਸਹਾਇਤਾ ਲਈ ਅਪੀਲ ਕਰਨਗੇ।
ਇਹ ਵੀ ਪੜ੍ਹੋ : ਰਾਵੀ ਦਰਿਆ ਮੁੜ ਮਾਰਨ ਲੱਗਾ ਠਾਠਾਂ, ਕਈ ਪਿੰਡਾਂ ਵਿਚ ਦਾਖਲ ਹੋਇਆ ਪਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e